17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਪ੍ਰਧਾਨ ਮੰਤਰੀ ਦੀ ਫੇਰੀ ਨੂੰ ਲੈ ਕੇ ਤਰੁਣ ਚੁੱਘ ਨੇ ਭਾਜਪਾ ਆਗੂਆਂ ਨਾਲ ਕੀਤੀ ਸਮੀਖਿਆ ਮੀਟਿੰਗ <br/>

Ad Position 21
No active advertisement
ਜਲੰਧਰ ਪੁੱਜਣ ਮੌਕੇ ਤਰੁਣ ਚੁੱਘ ਦਾ ਸਵਾਗਤ ਕਰਦੇ ਰਕੇਸ਼ ਰਾਠੌਰ, ਸੁਭਾਸ਼ ਸ਼ਰਮਾ, ਰਮਨ ਪੱਬੀ, ਸਨੀ ਸ਼ਰਮਾ ਤੇ ਹੋਰ | ਤਸਵੀਰ. ਜੀ.ਪੀ. ਸਿੰਘ <br/> 29-01-2026
ਜਲੰਧਰ, 28 ਜਨਵਰੀ (ਸ਼ਿਵ) - ਭਾਜਪਾ ਪੰਜਾਬ ਦੇ ਜਨਰਲ ਸਕੱਤਰ ਤੇ ਜਲੰਧਰ ਦੇ ਸਾਬਕਾ ਮੇਅਰ ਰਾਕੇਸ਼ ਰਾਠੌਰ ਨੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਦਾ ਜਲੰਧਰ ਦੌਰੇ ਦੌਰਾਨ ਉਨ੍ਹਾਂ ਦੇ ਨਿਵਾਸ ਸਥਾਨ 'ਤੇ ਪਹੁੰਚਣ 'ਤੇ ਫੁੱਲਾਂ ਦੇ ਗੁਲਦਸਤੇ ਨਾਲ ਸਵਾਗਤ ਕੀਤਾ | ਇਸ ਮੌਕੇ ਭਾਜਪਾ ਪੰਜਾਬ ਪ੍ਰਦੇਸ਼ ਉਪ ਪ੍ਰਧਾਨ ਤੇ ਆਨੰਦਪੁਰ ਸਾਹਿਬ ਲੋਕ ਸਭਾ ਇੰਚਾਰਜ ਸੁਭਾਸ਼ ਸ਼ਰਮਾ, ਸਾਬਕਾ ਜ਼ਿਲ੍ਹਾ ਪ੍ਰਧਾਨ ਰਮਨ ਪੱਬੀ ਤੇ ਭਾਰਤੀ ਜਨਤਾ ਯੁਵਾ ਮੋਰਚਾ ਦੇ ਸਾਬਕਾ ਸੂਬਾ ਪ੍ਰਧਾਨ ਸੰਨੀ ਸ਼ਰਮਾ ਪ੍ਰਮੁੱਖ ਤੌਰ 'ਤੇ ਮੌਜੂਦ ਸਨ | ਤਰੁਣ ਚੁੱਘ ਨੇ ਰਾਕੇਸ਼ ਰਾਠੌਰ ਅਤੇ ਹੋਰ ਆਗੂਆਂ ਨਾਲ ਮਿਲ ਕੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ 'ਤੇ ਜਲੰਧਰ ਦੇ ਡੇਰਾ ਸੱਚਖੰਡ ਬੱਲਾਂ ਵਿਖੇ ਮੱਥਾ ਟੇਕਣ ਆ ਰਹੇ ਹਨ | ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫੇਰੀ ਸੰਬੰਧੀ ਇੱਕ ਸਮੀਖਿਆ ਮੀਟਿੰਗ ਕੀਤੀ ਤੇ ਆਉਣ ਵਾਲੇ ਦਿਨਾਂ ਵਿੱਚ ਭਾਰਤੀ ਜਨਤਾ ਪਾਰਟੀ ਵੱਲੋਂ ਕਰਵਾਏ ਜਾ ਰਹੇ ਪ੍ਰੋਗਰਾਮਾਂ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ¢

Ad Position 22
No active advertisement
ਪਿਛਲੀ ਖ਼ਬਰ ਲਤੀਫਪੁਰਾ ਵਾਸੀਆਂ ਨੇ ਮਨਾਇਆ ਕਾਲਾ ਦਿਵਸ ਅਗਲੀ ਖ਼ਬਰ ਐੱਸ.ਜੀ.ਐਨ. ਪਬਲਿਕ ਸਕੂਲ 'ਚ ਮਨਾਇਆ ਗਣਤੰਤਰ ਦਿਵਸ <br/>
Ad Position 24