17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਲਤੀਫਪੁਰਾ ਵਾਸੀਆਂ ਨੇ ਮਨਾਇਆ ਕਾਲਾ ਦਿਵਸ

Ad Position 21
No active advertisement
ਅਜੀਤ ਡੈਸਕ 29-01-2026
ਜਲੰਧਰ, 28 ਜਨਵਰੀ (ਸ਼ਿਵ)- ਲਤੀਫਪੁਰਾ ਮੁੜ ਵਸੇਬਾ ਮੋਰਚਾ ਵੱਲੋਂ 26 ਜਨਵਰੀ ਗਣਤੰਤਰ ਦਿਵਸ ਨੂੰ ਕਾਲੇ ਦਿਵਸ ਵਜੋਂ ਇੱਕ ਰੋਸ ਮਾਰਚ ਕੱਢ ਕੇ ਮਨਾਇਆ ਗਿਆ | ਮੋਰਚੇ ਦੇ ਆਗੂਆਂ ਨੇ ਦੱਸਿਆ ਕਿ ਸਰਕਾਰ ਨੇ ਲਤੀਫਪੁਰਾ ਵਾਸੀਆਂ ਦੀ ਪਿਛਲੇ ਤਿੰਨ ਸਾਲਾਂ ਤੋਂ ਇੱਕ ਵਾਰ ਵੀ ਸਾਰ ਨਹੀਂ ਲਈ ਤੇ ਲਤੀਫਪੁਰਾ ਦੇ ਲੋਕਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ ਕਿਉਂਕਿ ਇੱਕ ਪਾਸੇ ਤਾਂ ਸਰਕਾਰੀ ਜ਼ਮੀਨ 'ਤੇ ਲੋਕਾਂ ਨੂੰ ਨਾ ਉਜਾੜਨ ਦੀ ਗੱਲ ਕਹੀ ਗਈ ਸੀ ਜਦਕਿ ਲਤੀਫਪੁਰਾ ਵਿਚ ਕਈ ਸਾਲਾਂ ਤੋਂ ਰਹਿੰਦੇ ਆ ਰਹੇ ਲੋਕਾਂ ਨੂੰ ਉਜਾੜਿਆ ਗਿਆ | ਮੋਰਚੇ ਨੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਲੋਕਾਂ ਨੂੰ ਲਤੀਫਪੁਰਾ ਵਿਚ ਹੀ ਵਸਾਇਆ ਜਾਵੇ | ਕਿਸਾਨ ਜਥੇਬੰਦੀਆਂ ਦੇ ਆਗੂਆਂ ਤੇ ਸਮੂਹ ਲਤੀਫਪੁਰਾ ਵਾਸੀਆਂ ਵੱਲੋਂ ਪੰਜਾਬ ਸਰਕਾਰ ਦਾ ਪੁਤਲਾ ਵੀ ਫੂਕਿਆ ਗਿਆ | ਇਸ ਮੌਕੇ ਗੁਰਬਖ਼ਸ਼ ਸਿੰਘ ਮੰਗਾ, ਤਰਸੇਮ ਸਿੰਘ, ਕਸ਼ਮੀਰ ਸਿੰਘ, ਕੁਲਵੰਤ ਸਿੰਘ, ਦਵਿੰਦਰ ਸਿੰਘ, ਸੰਨ੍ਹੀ, ਕਰਨ ਸਿੰਘ, ਰਸ਼ਪਾਲ ਸਿੰਘ, ਮਨਜਿੰਦਰ ਕੌਰ, ਅਮਰਜੀਤ ਕੌਰ, ਬੀਬੀ ਰੀਟਾ ਦੇਵੀ, ਬੀਬੀ ਹਰਭਜਨ ਕੌਰ, ਚਰਨਜੀਤ ਕੌਰ, ਸੁਰਿੰਦਰ ਕੌਰ, ਕੁਲਜੀਤ ਕੌਰ, ਹਰਜਿੰਦਰ ਕੌਰ, ਰਾਜਵਿੰਦਰ ਕੌਰ, ਸ਼ਬਾਨਾ ਬੇਗ਼ਮ, ਸੁਮਨ ਯਾਦਵ, ਮਨਜੀਤ ਕੌਰ, ਬਲਜਿੰਦਰ ਕੌਰ, ਪਰਮਜੀਤ ਕੌਰ, ਸੁਰਿੰਦਰ ਕੌਰ, ਮਨਜੀਤ ਕੌਰ, ਸਾਹਿਲ, ਸ਼ਿਵਮ, ਪੂਜਾ ਤੇ ਸਮੂਹ ਲਤੀਫ਼ਪੁਰਾ ਵਾਸੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਘਰੇਲੂ ਮਹਿਲਾਵਾਂ ਦੇ ਹੁਨਰ ਨੂੰ ਪਛਾਣ ਦੇ ਰਿਹੈ ਪੰਜਾਬ ਸਖੀ ਸ਼ਕਤੀ ਮੇਲਾ ਔਰਤਾਂ ਲਈ ਪ੍ਰੇਰਨਾ ਸਰੋਤ ਬਣ ਕੇ ਉੱਭਰ ਰਹੀ... ਅਗਲੀ ਖ਼ਬਰ ਪ੍ਰਧਾਨ ਮੰਤਰੀ ਦੀ ਫੇਰੀ ਨੂੰ ਲੈ ਕੇ ਤਰੁਣ ਚੁੱਘ ਨੇ ਭਾਜਪਾ ਆਗੂਆਂ ਨਾਲ ਕੀਤੀ ਸਮੀਖਿਆ ਮੀਟਿੰਗ <br/>
Ad Position 24