17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਘਰੇਲੂ ਮਹਿਲਾਵਾਂ ਦੇ ਹੁਨਰ ਨੂੰ ਪਛਾਣ ਦੇ ਰਿਹੈ ਪੰਜਾਬ ਸਖੀ ਸ਼ਕਤੀ ਮੇਲਾ ਔਰਤਾਂ ਲਈ ਪ੍ਰੇਰਨਾ ਸਰੋਤ ਬਣ ਕੇ ਉੱਭਰ ਰਹੀ ਭੁਪਿੰਦਰ ਕੌਰ <br/>

Ad Position 21
No active advertisement
ਸਖੀ ਸ਼ਕਤੀ ਮੇਲਾ 'ਚ ਲੱਗੇ ਸਟਾਲਾਂ ਦੀਆਂ ਤਸਵੀਰਾਂ ਤੇ ਖ਼ਰੀਦਦਾਰੀ ਕਰਦੇ ਹੋਏ ਲੋਕ | ਤਸਵੀਰਾਂ-ਜੀ.ਪੀ.ਸਿੰਘ <br/> 29-01-2026
ਜਲੰਧਰ, 28 ਜਨਵਰੀ (ਚੰਦੀਪ ਭੱਲਾ)- ਸਥਾਨਕ ਰੈੱਡ ਕਰਾਸ ਭਵਨ ਵਿਖੇ ਚੱਲ ਰਿਹਾ 3 ਦਿਨਾ 'ਪੰਜਾਬ ਸਖੀ ਸ਼ਕਤੀ ਮੇਲਾ-2026' ਜਿੱਥੇ ਖ਼ਰੀਦਦਾਰਾਂ ਵਿਚ ਖਿੱਚ ਦਾ ਕੇਂਦਰ ਬਣਿਆ ਹੋਇਆ ਹੈ ਉੱਥੇ ਘਰੇਲੂ ਦਸਤਕਾਰਾਂ/ਹਸਤਕਾਰਾਂ ਨੂੰ ਉਤਸ਼ਾਹਿਤ ਕਰ ਰਿਹਾ ਹੈ | ਮੇਲੇ ਵਿਚ ਸਵੈ ਸਹਾਇਤਾ ਸਮੂਹਾਂ ਦੀਆਂ ਮਹਿਲਾਵਾਂ ਵੱਲੋਂ ਹੱਥੀਂ ਤਿਆਰ ਕੀਤੇ ਸਾਮਾਨ ਦੀਆਂ ਸਟਾਲਾਂ ਲਗਾਈਆਂ ਗਈਆਂ ਹਨ | ਇਸ ਮੇਲੇ ਵਿਚ ਸਟਾਲ ਲਗਾ ਕੇ ਆਪਣਾ ਕਾਰੋਬਾਰ ਕਰ ਰਹੀ ਭੁਪਿੰਦਰ ਕੌਰ ਘਰੇਲੂ ਔਰਤਾਂ ਲਈ ਪ੍ਰੇਰਨਾ ਸਰੋਤ ਬਣ ਕੇ ਉੱਭਰ ਰਹੀ ਹੈ | ਭੁਪਿੰਦਰ ਕੌਰ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਉਹ ਪਿੰਡ ਰੁੜਕੀ ਦੀ ਰਹਿਣ ਵਾਲੀ ਹੈ ਤੇ ਸਵੈ ਸਹਾਇਤਾ ਸਮੂਹ ਦੀ ਮੈਂਬਰ ਹੈ | ਉਸ ਨੇ ਕਿਹਾ ਕਿ ਗਰੁੱਪ ਦੀ ਮੈਂਬਰ ਬਣਨ ਤੋਂ ਪਹਿਲਾਂ ਉਸ ਨੂੰ ਪਰਿਵਾਰ ਦੀ ਆਮਦਨ 'ਤੇ ਹੀ ਨਿਰਭਰ ਕਰਨਾ ਪੈਂਦਾ ਸੀ ਪਰ ਸਵੈ-ਸਹਾਇਤਾ ਸਮੂਹ ਵਿਚ ਸ਼ਾਮਲ ਹੋਣ ਤੋਂ ਬਾਅਦ ਉਸ ਨੇ ਆਜੀਵਿਕਾ ਗਤੀਵਿਧੀਆਂ ਬਾਰੇ ਜਾਣਕਾਰੀ ਹਾਸਲ ਕੀਤੀ ਤੇ ਸਵੈ ਸਹਾਇਤਾ ਸਮੂਹ ਤੇ ਪੰਜਾਬ ਰਾਜ ਆਜੀਵਿਕਾ ਮਿਸ਼ਨ ਦੇ ਸਹਿਯੋਗ ਨਾਲ ਸਹਿਦ ਉਤਪਾਦਨ ਤੇ ਮਾਰਕੀਟਿੰਗ ਸਬੰਧੀ ਆਪਣਾ ਉੱਦਮ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ | ਅੱਜ ਭੁਪਿੰਦਰ ਕੌਰ ਵੱਲੋਂ ਚੰਗੀ ਗੁਣਵੱਤਾ ਤੇ ਸਫ਼ਾਈ ਦੇ ਮਿਆਰਾਂ ਨੂੰ ਮੁੱਖ ਰੱਖਦਿਆਂ ਸ਼ੁੱਧ, ਕੁਦਰਤੀ ਸ਼ਹਿਦ ਦਾ ਉਤਪਾਦਨ ਕੀਤਾ ਜਾ ਰਿਹਾ ਹੈ | ਉਸ ਨੇ ਦੱਸਿਆ ਕਿ ਸਵੈ-ਸਹਾਇਤਾ ਸਮੂਹ ਮੇਲਿਆਂ ਵਿਚ ਨਿਯਮਿਤ ਭਾਗੀਦਾਰੀ ਰਾਹੀਂ ਉਹ ਇੱਕ ਸਥਿਰ ਆਮਦਨ ਕਮਾਉਣ ਅਤੇ ਆਪਣੇ ਪਰਿਵਾਰ ਦੀ ਵਿੱਤੀ ਸਥਿਰਤਾ ਵਿਚ ਯੋਗਦਾਨ ਪਾਉਣ ਦੇ ਯੋਗ ਹੋਈ ਹੈ | ਭੁਪਿੰਦਰ ਕੌਰ ਨੇ ਹੋਰਨਾਂ ਘਰੇਲੂ ਔਰਤਾਂ ਨੂੰ ਵੀ ਅਪੀਲ ਕੀਤੀ ਕਿ ਉਹ ਘਰ ਦੀਆਂ ਬਰੂਹਾਂ ਤੋਂ ਬਾਹਰ ਆ ਕੇ ਉੱਦਮੀ ਬਣਨ | ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਨਵਦੀਪ ਕੌਰ ਨੇ ਕਿਹਾ ਕਿ ਰੈੱਡ ਕਰਾਸ ਭਵਨ ਵਿਖੇ ਚੱਲ ਰਿਹਾ ਪੰਜਾਬ ਸਖੀ ਸ਼ਕਤੀ ਮੇਲਾ ਭੁਪਿੰਦਰ ਕੌਰ ਵਰਗੀਆਂ ਘਰੇਲੂ ਮਹਿਲਾਵਾਂ ਦੇ ਹੁਨਰ ਨੂੰ ਲੋਕਾਂ ਤੱਕ ਪਹੁੰਚਾਉਣ ਤੇ ਉਨ੍ਹਾਂ ਵੱਲੋਂ ਤਿਆਰ ਸਾਮਾਨ ਨੂੰ ਵਿੱਕਰੀ ਲਈ ਲੋੜੀਂਦਾ ਮੰਚ ਪ੍ਰਦਾਨ ਕਰਨ ਦਾ ਉਪਰਾਲਾ ਹੈ | ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ 29 ਜਨਵਰੀ ਤੱਕ ਚੱਲਣ ਵਾਲੇ ਇਸ ਮੇਲੇ ਵਿਚ ਪਰਿਵਾਰਾਂ ਸਮੇਤ ਸ਼ਿਰਕਤ ਕਰਨ ਦੀ ਅਪੀਲ ਕੀਤੀ |

Ad Position 22
No active advertisement
ਪਿਛਲੀ ਖ਼ਬਰ ਸ਼ਿਵ ਰਾਮ ਕਲਾ ਮੰਚ ਨੇ ਮਾਡਲ ਹਾਊਸ ਵਿਖੇ ਮਨਾਇਆ ਗਣਤੰਤਰ ਦਿਵਸ <br/> ਅਗਲੀ ਖ਼ਬਰ ਲਤੀਫਪੁਰਾ ਵਾਸੀਆਂ ਨੇ ਮਨਾਇਆ ਕਾਲਾ ਦਿਵਸ
Ad Position 24