17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਮਨਰੇਗਾ 'ਚ ਤਬਦੀਲੀ ਕਰ ਕੇ ਕੇਂਦਰ ਸਰਕਾਰ ਗ਼ਰੀਬਾਂ ਨਾਲ ਕਰ ਰਹੀ ਹੈ ਧੱਕਾ- ਰਜਿੰਦਰ ਸਿੰਘ <br/>

Ad Position 21
No active advertisement
ਪਿੰਡ ਬੱਲਾਂ ਵਿਖੇ ਕਾਂਗਰਸੀ ਵਰਕਰਾਂ ਤੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਹਲਕਾ ਇੰਚਾਰਜ ਕਾਂਗਰਸ ਰਜਿੰਦਰ ਸਿੰਘ ਤੇ ਹਾਜ਼ਰ ਪਿੰਡ ਵਾਸੀ | ਤਸਵੀਰਾਂ - ਹੁਸਨ ਲਾਲ <br/> 29-01-2026
ਕਿਸ਼ਨਗੜ੍ਹ, 28 ਜਨਵਰੀ (ਹੁਸਨ ਲਾਲ)-ਸਮੁੱਚੇ ਭਾਰਤ 'ਚ ਆਲ ਇੰਡੀਆ ਕਾਂਗਰਸ ਕਮੇਟੀ ਵਲੋਂ ਮਨਰੇਗਾ ਬਚਾਓ ਸੰਗਰਾਮ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਦੇ ਚਲਦਿਆਂ ਹਲਕਾ ਕਰਤਾਰਪੁਰ ਦੀ ਸਮੁੱਚੀ ਕਾਂਗਰਸੀ ਲੀਡਰਸ਼ਿਪ ਵਲੋਂ ਸੂਬਾ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਹਲਕਾ ਕਰਤਾਰਪੁਰ ਅਧੀਨ ਪੈਂਦੇ ਪਿੰਡ ਬੱਲਾਂ ਵਿਖੇ ਵਿਸ਼ੇਸ਼ ਮੀਟਿੰਗ ਹਲਕਾ ਕਰਤਾਰਪੁਰ ਕਾਂਗਰਸ ਇੰਚਾਰਜ ਸੇਵਾ ਮੁਕਤ ਐਸਐਸਪੀ ਰਜਿੰਦਰ ਸਿੰਘ ਦੀ ਅਗਵਾਈ ਹੇਠ ਹੋਈ, ਜਿਸ ਵਿਚ ਆਸ ਪਾਸ ਦੇ ਪਿੰਡਾਂ ਦੇ ਮਨਰੇਗਾ ਮਜ਼ਦੂਰ ਤੇ ਪਤਵੰਤੇ ਹਾਜ਼ਰ ਹੋਏ ਤੇ ਕੇਂਦਰ ਸਰਕਾਰ ਵਲੋਂ ਮਨਰੇਗਾ ਸਕੀਮ ਨੂੰ ਤਰੋੜ ਮਰੋੜ ਕੇ ਜੀ ਰਾਮ ਜੀ ਦੇ ਬਾਰੇ ਵਿਸਤਾਰ ਨਾਲ ਵਿਚਾਰ ਵਟਾਂਦਰਾ ਕਰਦੇ ਹੋਏ ਪੂਰੀ ਤਰਾਂ ਕੇਂਦਰ ਸਰਕਾਰ ਦੇ ਇਸ ਲੋਕ ਵਿਰੋਧੀ ਫੈਸਲੇ ਦਾ ਖੰਡਨ ਕਾਂਗਰਸੀ ਆਗੂਆਂ ਅਤੇ ਵਰਕਰਾਂ ਵੱਲੋਂ ਕੀਤਾ ਗਿਆ¢ ਇਸ ਮੌਕੇ ਗੱਲਬਾਤ ਕਰਦਿਆਂ ਐੱਸ.ਐੱਸ.ਪੀ. ਰਜਿੰਦਰ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਜੀ ਰਾਮ ਜੀ ਸਕੀਮ ਕਾਂਗਰਸ ਸਰਕਾਰ ਸਮੇਂ ਸ਼ੁਰੂ ਕੀਤੀ ਗਈ ਮਨਰੇਗਾ ਸਕੀਮ ਤੇ ਹੁਣ ਕੇਂਦਰ ਸਰਕਾਰ ਵੱਲੋਂ ਪ੍ਰਸਤਾਵ ਪਾਸ ਕਰਨ ਦਾ ਮੁੱਖ ਮੰਤਵ ਕਾਂਗਰਸ ਦੀਆਂ ਸਕੀਮਾਂ ਨੂੰ ਦੇਸ਼ ਅਤੇ ਸੂਬੇ ਅੰਦਰ ਪੂਰੀ ਤਰਾਂ ਆਪਣਾ ਸਿਆਸੀ ਰੰਗ ਦੇਣਾ ਹੈ¢ ਜਦਕਿ ਕਾਂਗਰਸੀ ਸਰਕਾਰਾਂ ਸਮੇਂ ਦੇਸ਼ ਅਤੇ ਸੂਬੇ ਅੰਦਰ ਦਲਿਤ ਗਰੀਬ ਵਰਗ ਲਈ ਕਈ ਭਲਾਈ ਸਕੀਮਾਂ ਨੂੰ ਅਮਲੀ ਜਾਮਾ ਸਿਰਫ ਤੇ ਸਿਰਫ ਕਾਂਗਰਸ ਪਾਰਟੀ ਦੀ ਹੀ ਦੇਣ ਹੈ ਮÏਜੂਦਾ ਸਮੇਂ ਅੰਦਰ ਵੀ ਕਾਂਗਰਸ ਪਾਰਟੀ ਦੇ ਮਨਰੇਗਾ ਸਕੀਮ ਨੂੰ ਮੁੜ ਬਹਾਲ ਕਰਨ ਲਈ ਯਤਨਸ਼ੀਲ ਰਹੇਗੀ ਤੇ ਗ਼ਰੀਬ ਪਰਿਵਾਰਾਂ ਦੀ ਰੋਜੀ ਰੋਟੀ ਨੂੰ ਸੁਚਾਰੂ ਰੱਖਣ ਲਈ ਇਹ ਸਕੀਮ ਨੂੰ ਬਹਾਲ ਕਰਾ ਕੇ ਹੀ ਸਮੁੱਚੀ ਕਾਂਗਰਸ ਦਮ ਲਵੇਗੀ¢ ਇਸ ਮੌਕੇ ਸਾਬਕਾ ਸਰਪੰਚ ਪ੍ਰਦੀਪ ਕੁਮਾਰ ਦੀਪਾ, ਬਲਾਕ ਪ੍ਰਧਾਨ ਅਮਰਜੀਤ ਸਿੰਘ ਕੰਗ, ਸੂਬੇਦਾਰ ਰਣਜੀਤ ਸਿੰਘ, ਕੁਲਵਿੰਦਰ ਸਿੰਘ, ਅਜੀਤ ਸਿੰਘ, ਕਾਰਨ ਭਾਰਗਵ, ਗÏਤਮ ਭਾਰਗਵ, ਤੋਸ਼ੀ ਤੇ ਗੁਰਪਿਆਰ ਸਿੰਘ ਹੋਠੀ ਆਦਿ ਹਾਜ਼ਰ ਸਨ¢

Ad Position 22
No active advertisement
ਪਿਛਲੀ ਖ਼ਬਰ ਮਨਰੇਗਾ 'ਚ ਤਬਦੀਲੀ ਕਰ ਕੇ ਕੇਂਦਰ ਸਰਕਾਰ ਗ਼ਰੀਬਾਂ ਨਾਲ ਕਰ ਰਹੀ ਹੈ ਧੱਕਾ- ਰਜਿੰਦਰ ਸਿੰਘ <br/> ਅਗਲੀ ਖ਼ਬਰ ਹੇਮਕੁੰਟ ਪਬਲਿਕ ਸਕੂਲ 'ਚ ਉਤਸ਼ਾਹ ਨਾਲ ਮਨਾਇਆ ਗਣਤੰਤਰ ਦਿਵਸ <br/>
Ad Position 24