08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਡੇਰਾ ਸੱਚਖੰਡ ਬੱਲਾਂ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਆਮਦ ਨੂੰ ਲੈ ਕੇ ਤਿਆਰੀਆਂ ਜਾਰੀ 1 ਫ਼ਰਵਰੀ ਨੂੰ 4 ਵਜੇ ਤੋਂ ਬਾਅਦ ਡੇਰੇ ਵਿਖੇ ਪਹੁੰਚਣਗੇ <br/>

Ad Position 21
No active advertisement
ਡੇਰਾ ਸੱਚਖੰਡ ਬੱਲਾਂ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਆਮਦ ਨੂੰ ਲੈ ਕੇ ਡੇਰਾ ਪ੍ਰਬੰਧਕਾਂ ਨਾਲ ਮੀਟਿੰਗ ਉਪਰੰਤ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀ | ਤਸਵੀਰ- ਹੁਸਨ ਲਾਲ <br/> 30-01-2026
ਕਿਸ਼ਨਗੜ੍ਹ, 29 ਜਨਵਰੀ (ਹੁਸਨ ਲਾਲ)- ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 1 ਫਰਵਰੀ ਨੂੰ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਡੇਰਾ ਬ੍ਰਹਮਲੀਨ ਸੰਤ ਸਰਵਣ ਦਾਸ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਣ ਅਤੇ ਡੇਰੇ ਦੇ ਮੌਜੂਦਾ ਗੱਦੀਨਸ਼ੀਨ ਸੰਤ ਨਿਰੰਜਨ ਦਾਸ ਚੇਅਰਮੈਨ ਸ੍ਰੀ ਗੁਰੂ ਰਵਿਦਾਸ ਜਨਮ ਸਥਾਨ ਪਬਲਿਕ ਚੈਰੀਟੇਬਲ ਟਰੱਸਟ ਵਾਰਾਨਸੀ ਯੂ.ਪੀ. ਵਾਲਿਆਂ ਨਾਲ ਮੁਲਾਕਾਤ ਕਰਨ ਲਈ ਆ ਰਹੇ ਹਨ | ਪੁਲਿਸ ਤੇ ਸਿਵਲ ਪ੍ਰਸ਼ਾਸਨ ਡੇਰਾ ਸੱਚਖੰਡ ਬੱਲਾਂ ਵਿਖੇ ਸੁਰੱਖਿਆ ਤੇ ਹੋਰ ਪ੍ਰਬੰਧਾਂ ਨੂੰ ਲੈ ਕੇ ਪੱਬਾਂ ਭਾਰ ਹੋਇਆ ਪਿਆ ਹੈ | ਇਸ ਸੰਬੰਧੀ ਪੰਜਾਬ ਪੁਲਿਸ ਦੇ ਏ.ਡੀ.ਜੀ.ਪੀ. ਅਰਪਿਤ ਸ਼ੁਕਲਾ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਪੁਲਿਸ ਅਮਲੇ ਸਮੇਤ ਪਹੁੰਚੇ ਅਤੇ ਪ੍ਰਬੰਧਕਾਂ ਨਾਲ ਪ੍ਰਬੰਧਾਂ ਨੂੰ ਲੈ ਕੇ ਵਿਚਾਰ ਵਟਾਂਦਰਾ ਕੀਤਾ ¢ ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ 1 ਫਰਵਰੀ ਨੂੰ 4 ਵਜੇ ਤੋਂ ਬਾਅਦ ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਣਗੇ ਜਿਸ ਦੇ ਪੁਖਤਾ ਪ੍ਰਬੰਧ ਕੀਤੇ ਜਾ ਚੁੱਕੇ ਹਨ ¢

Ad Position 22
No active advertisement
ਪਿਛਲੀ ਖ਼ਬਰ ਏ.ਪੀ.ਜੇ. ਸਕੂਲ 'ਚ ਸਾਲਾਨਾ ਖੇਡ ਦਿਵਸ ਮਨਾਇਆ <br/> ਅਗਲੀ ਖ਼ਬਰ ਵਿਦਿਆਰਥੀਆਂ ਨੇ ਯੰਗ ਕ੍ਰੀਏਟਰਜ਼ ਲੀਗ 2026 'ਚ ਜਿੱਤਿਆ ਸਰਬੋਤਮ ਪ੍ਰੋਟੋਟਾਈਪ ਪੁਰਸਕਾਰ <br/>
Ad Position 24