18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਸਤਿਕਾਰਯੋਗ ਅਹੁਦੇ 'ਤੇ ਬਿਰਾਜਮਾਨ ਰਹਿਣ ਮਗਰੋਂ ਗਿਆਨੀ ਰਘਬੀਰ ਸਿੰਘ ਨੂੰ ਸੰਸਥਾ ਵਿਰੁੱਧ ਬੋਲਣਾ ਸ਼ੋਭਾ ਨਹੀਂ ਦਿੰਦਾ- ਜਥੇ. ਕਲਿਆਣ

Ad Position 21
No active advertisement
ਅਜੀਤ ਡੈਸਕ 19-02-2026
ਸ਼ਾਹਕੋਟ, 18 ਫਰਵਰੀ (ਸੁਖਦੀਪ ਸਿੰਘ)- ਸ੍ਰੀ ਦਰਬਾਰ ਸਾਹਿਬ (ਸ੍ਰੀ ਅੰਮਿ੍ਤਸਰ) ਦੇ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੂੰ ਸੇਵਾ ਤੋਂ ਫਾਰਗ ਕੀਤਾ ਗਿਆ ਹੈ, ਜੋ ਹੁਣ ਸਿੱਖ ਕੌਮ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਬਾਦਲ ਪਰਿਵਾਰ 'ਤੇ ਇਲਜ਼ਾਮ ਲਗਾਉਣ ਲੱਗ ਪਏ ਹਨ, ਪਤਾ ਨਹੀਂ ਕਿ ਇਸ ਪਿੱਛੇ ਕਿਹੜੀ ਏਜੰਸੀ ਕੰਮ ਕਰ ਰਹੀ ਹੈ | ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਜਥੇ. ਬਲਦੇਵ ਸਿੰਘ ਕਲਿਆਣ ਨੇ ਕਰਦਿਆਂ ਗਿਆਨੀ ਰਘਬੀਰ ਸਿੰਘ ਦੇ ਬਿਆਨ ਦੀ ਘੋਰ ਨਿੰਦਾ ਕੀਤੀ ਤੇ ਕਿਹਾ ਕਿ ਇੰਨੇ ਸਾਲ ਸਤਿਕਾਰਯੋਗ ਅਹੁਦੇ 'ਤੇ ਸੇਵਾ ਕਰਨ ਮਗਰੋਂ ਗਿਆਨੀ ਰਘਬੀਰ ਸਿੰਘ ਨੂੰ ਇਹੋ ਜਿਹੀਆਂ ਗੱਲਾਂ ਸ਼ੋਭਦੀਆਂ ਨਹੀਂ ਹਨ | ਉਸੇ ਸੰਸਥਾ ਨੇ ਗਿਆਨੀ ਰਘਬੀਰ ਸਿੰਘ ਨੂੰ ਇੰਨਾਂ ਮਾਣ-ਸਨਮਾਨ ਦਿੱਤਾ ਤੇ ਵੱਡੇ ਅਹੁਦੇ 'ਤੇ ਬਿਰਾਜਮਾਨ ਰਹਿਣ ਮਗਰੋਂ ਗਿਆਨੀ ਰਘਬੀਰ ਸਿੰਘ ਦਾ ਉਸੇ ਸੰਸਥਾ ਬਾਰੇ ਗਲਤ ਬੋਲਣਾ ਬਹੁਤ ਮੰਦਭਾਗਾ ਹੈ |
Ad Position 22
No active advertisement
ਪਿਛਲੀ ਖ਼ਬਰ ਐੱਸ.ਸੀ./ਐੱਸ.ਟੀ. ਅੱਤਿਆਚਾਰ ਰੋਕੂ ਐਕਟ ਦਾ ਉਦੇਸ਼ ਐੱਸ.ਸੀ./ਐੱਸ.ਟੀ. ਭਾਈਚਾਰੇ ਦੇ ਅਧਿਕਾਰਾਂ ਤੇ ਸਨਮਾਨ ਦੀ ਰਾਖੀ ਕਰਨ... ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਕਾਨਫਰੰਸ ਅੱਜ
Ad Position 24