18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਐੱਸ.ਸੀ./ਐੱਸ.ਟੀ. ਅੱਤਿਆਚਾਰ ਰੋਕੂ ਐਕਟ ਦਾ ਉਦੇਸ਼ ਐੱਸ.ਸੀ./ਐੱਸ.ਟੀ. ਭਾਈਚਾਰੇ ਦੇ ਅਧਿਕਾਰਾਂ ਤੇ ਸਨਮਾਨ ਦੀ ਰਾਖੀ ਕਰਨਾ- ਜਸਵੀਰ ਸਿੰਘ ਗੜ੍ਹੀ

Ad Position 21
No active advertisement
ਮਹਾਰਾਜਾ ਰਣਜੀਤ ਸਿੰਘ ਪੁਲਿਸ ਅਕੈਡਮੀ ਫਿਲੌਰ ਵਿਖੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਟ੍ਰੇਨਿੰਗ ਪ੍ਰੋਗਰਾਮ ਨੂੰ ਸੰਬੋਧਨ ਕਰਦੇ ਹੋਏ | ਤਸਵੀਰ-ਸਤਿੰਦਰ ਸ਼ਰਮਾ <br/> 19-02-2026
ਅੱਜ ਡੀ.ਪੀ.ਆਰ.ਓ. ਦਫ਼ਤਰ ਦੇ ਸੱਦੇ 'ਤੇ ਫਿਲੌਰ ਦੇ ਕੁੱਝ ਪੱਤਰਕਾਰ ਜਦੋਂ ਪੰਜਾਬ ਪੁਲਿਸ ਅਕੈਡਮੀ ਫਿਲੌਰ ਵਿਖੇ ਪ੍ਰੋਗਰਾਮ ਦੀ ਕਵਰੇਜ਼ ਲਈ ਗਏ ਤਾਂ ਪੁਲਿਸ ਨੇ ਉਨ੍ਹਾਂ ਨੂੰ ਅਕੈਡਮੀ ਅੰਦਰ ਨਹੀਂ ਜਾਣ ਦਿੱਤਾ ਪਰ ਥੋੜੀ ਬਹਿਸ ਤੋਂ ਬਾਅਦ ਉਹ ਪੱਤਰਕਾਰ ਟ੍ਰੇਨਿੰਗ ਪ੍ਰੋਗਰਾਮ ਵਾਲੇ ਸਥਾਨ 'ਤੇ ਪਹੁੰਚੇ ਤਾਂ ਫਿਰ ਪੁਲਿਸ ਨੇ ਉਨ੍ਹਾਂ ਨੂੰ ਟ੍ਰੇਨਿੰਗ ਪ੍ਰੋਗਰਾਮ ਵਾਲੇ ਹਾਲ ਅੰਦਰ ਨਹੀਂ ਜਾਣ ਦਿੱਤਾ | ਜ਼ਿਕਰਯੋਗ ਹੈ ਕਿ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਟ੍ਰੇਨਿੰਗ ਪ੍ਰੋਗਰਾਮ 'ਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕਰਨ ਲਈ ਉਚੇਚੇ ਤੌਰ 'ਤੇ ਪਹੁੰਚੇ ਹੋਏ ਸਨ | ਪੱਤਰਕਾਰਾਂ ਨੇ ਜਸਵੀਰ ਸਿੰਘ ਗੜ੍ਹੀ ਦੀ ਬਾਈਟ ਵੀ ਵਾਪਸੀ ਮੌਕੇ ਹਾਲ ਦੇ ਬਾਹਰ ਹੀ ਕੀਤੀ | ਪੱਤਰਕਾਰਾਂ ਨਾਲ ਕੀਤੇ ਮਾੜੇ ਵਿਵਹਾਰ ਦੀ ਪ੍ਰੈਸ ਕਲੱਬ ਫਿਲੌਰ ਤੇ ਗੁਰਾਇਆ ਪੱਤਰਕਾਰ ਐਸੋਸੀਏਸ਼ਨ ਨੇ ਪੁਰਜ਼ੋਰ ਸ਼ਬਦਾਂ ਵਿਚ ਨਿਖੇਧੀ ਕਰਦੇ ਹੋਏ ਕਿਹਾ ਕਿ ਜੇ ਡੀ.ਪੀ.ਆਰ.ਓ. ਦਫ਼ਤਰ ਦੇ ਸੱਦੇ 'ਤੇ ਪੱਤਰਕਾਰਾਂ ਨੂੰ ਬੁਲਾਇਆ ਗਿਆ ਸੀ ਫਿਰ ਉਨ੍ਹਾਂ ਨੂੰ ਕਵਰੇਜ਼ ਕਰਨ ਤੋਂ ਰੋਕ ਕੇ ਉਨ੍ਹਾਂ ਨਾਲ ਦੁਰਵਿਵਹਾਰ ਕਿਉਂ ਕੀਤਾ ਗਿਆ |


ਫਿਲੌਰ, 18 ਫਰਵਰੀ (ਸਤਿੰਦਰ ਸ਼ਰਮਾ, ਵਿਪਨ ਗੈਰੀ)- ਅੱਜ ਇੱਥੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲਿਸ ਅਕੈਡਮੀ ਵਿਖੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਐੱਸ.ਸੀ./ਐੱਸ.ਟੀ. ਅੱਤਿਆਚਾਰ ਰੋਕੂ ਐਕਟ 1989 ਸੰਬੰਧੀ ਕਰਵਾਏ ਟ੍ਰੇਨਿੰਗ ਪ੍ਰੋਗਰਾਮ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਐੱਸ.ਸੀ./ਐੱਸ.ਟੀ. ਅੱਤਿਆਚਾਰ ਰੋਕੂ ਐਕਟ 1989 ਸਮਾਜਿਕ ਬਰਾਬਰੀ ਤੇ ਇਨਸਾਫ ਨੂੰ ਯਕੀਨੀ ਬਣਾਉਣ ਲਈ ਇਕ ਅਹਿਮ ਸੰਵਿਧਾਨਕ ਉਪਾਅ ਹੈ ਜਿਸ ਦਾ ਉਦੇਸ਼ ਐੱਸ.ਸੀ./ਐੱਸ.ਟੀ. ਭਾਈਚਾਰੇ ਦੇ ਅਧਿਕਾਰਾਂ ਅਤੇ ਸਨਮਾਨ ਦੀ ਰਾਖੀ ਕਰਨਾ ਹੈ | ਇਸ ਮੌਕੇ ਅਕੈਡਮੀ ਦੀ ਡੀ.ਜੀ.ਪੀ.-ਕਮ-ਡਾਇਰੈਕਟਰ ਡਾਇਰੈਕਟਰ ਅਨੀਤਾ ਪੁੰਜ ਆਈ.ਪੀ.ਐੱਸ. ਤੇ ਕੰਸਲਟੈਂਟ ਟ੍ਰੇਨਿੰਗ ਰਵਚਰਨ ਸਿੰਘ ਬਰਾੜ ਤੋਂ ਇਲਾਵਾ ਪੰਜਾਬ ਭਰ ਤੋਂ ਆਏ ਡੀ.ਐੱਸ.ਪੀ. ਪੱਧਰ ਦੇ ਅਧਿਕਾਰੀ ਹਾਜ਼ਰ ਸਨ | ਚੇਅਰਮੈਨ ਗੜ੍ਹੀ ਨੇ ਕਿਹਾ ਕਿ ਇਸ ਟ੍ਰੇਨਿੰਗ ਦਾ ਮੁੱਖ ਮਕਸਦ ਕਾਨੂੰਨ ਦੇ ਪ੍ਰਭਾਵਸ਼ਾਲੀ ਅਮਲ ਲਈ ਪੁਲਿਸ ਅਧਿਕਾਰੀਆਂ ਨੂੰ ਇਸ ਐਕਟ ਸੰਬੰਧੀ ਵਿਸਥਾਰ ਨਾਲ ਜਾਣਕਾਰੀ ਦੇਣਾ, ਸੰਵੇਦਨਸ਼ੀਲ ਮਾਮਲਿਆਂ 'ਚ ਐਕਟ ਅਨੁਸਾਰ ਕਾਰਵਾਈ ਯਕੀਨੀ ਬਣਾਉਣਾ ਤੇ ਇਸ ਐਕਟ ਪ੍ਰਤੀ ਜਾਗਰੂਕਤਾ ਵਧਾਉਣਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਕੋਲ ਆਉਣ ਵਾਲੇ ਜ਼ਿਆਦਾਤਰ ਮਾਮਲੇ ਪੁਲਿਸ ਵਿਭਾਗ ਨਾਲ ਸਬੰਧਤ ਹੁੰਦੇ ਹਨ | ਪੁਲਿਸ ਅਧਿਕਾਰੀਆਂ ਨੂੰ ਐੱਸ.ਸੀ./ਐੱਸ.ਟੀ. ਅੱਤਿਆਚਾਰ ਰੋਕੂ ਐਕਟ ਬਾਰੇ ਅੱਜ ਜੋ ਟ੍ਰੇਨਿੰਗ ਮੁਹੱਈਆ ਕਰਵਾਈ ਗਈ ਹੈ, ਉਸ ਨਾਲ ਅਜਿਹੇ ਮਾਮਲਿਆਂ ਦੀ ਗਿਣਤੀ ਘੱਟ ਕਰਨ ਵਿਚ ਮਦਦ ਮਿਲੇਗੀ | ਉਨ੍ਹਾਂ ਕਿਹਾ ਕਿ ਇਸ ਲੜੀ 'ਚ ਇਹ ਪਹਿਲਾ ਟ੍ਰੇਨਿੰਗ ਪ੍ਰੋਗਰਾਮ ਕੀਤਾ ਗਿਆ ਹੈ ਤੇ ਆਉਣ ਵਾਲੇ ਦਿਨਾਂ 'ਚ ਪੰਜਾਬ ਭਰ ਦੇ 400 ਦੇ ਕਰੀਬ ਡੀ.ਐੱਸ.ਪੀਜ਼. ਨੂੰ ਵਿਸਥਾਰਤ ਸਿਖਲਾਈ ਦੇਣ ਦੀ ਤਜਵੀਜ਼ ਹੈ | ਟ੍ਰੇਨਿੰਗ 'ਚ ਸ਼ਾਮਲ ਪੰਜਾਬ ਭਰ ਤੋਂ ਆਏ ਪੁਲਿਸ ਅਧਿਕਾਰੀਆਂ ਵੱਲੋਂ ਇਸ ਸਿਖਲਾਈ ਪ੍ਰੋਗਰਾਮ ਨੂੰ ਹਾਂ-ਪੱਖੀ ਹੁੰਗਾਰਾ ਦਿੱਤਾ ਗਿਆ | ਟ੍ਰੇਨਿੰਗ ਸੈਸ਼ਨ ਦੌਰਾਨ ਮਾਹਰਾਂ ਵਲੋਂ ਐੱਸ.ਸੀ./ਐੱਸ.ਟੀ. ਅੱਤਿਆਚਾਰ ਰੋਕੂ ਐਕਟ ਦੇ ਵੱਖ-ਵੱਖ ਪਹਿਲੂਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ |
Ad Position 22
No active advertisement
ਪਿਛਲੀ ਖ਼ਬਰ ਹਾਈ ਕੋਰਟ ਨੇ ਨਗਰ ਨਿਗਮ ਚੋਣ ਦੇ ਨੋਟੀਫ਼ਿਕੇਸ਼ਨ 'ਤੇ ਰੋਕ ਵਧਾਈ ਅਗਲੀ ਖ਼ਬਰ ਸ਼ਾਹਕੋਟ ਤੋਂ ਕਾਂਗਰਸੀ ਐੱਮ.ਸੀ. ਜਸਵਿੰਦਰ ਗਿੱਲ ਫੁੰਮਣ ਨੂੰ ਸਦਮਾ, ਪਤਨੀ ਦਾ ਦਿਹਾਂਤ
Ad Position 24