08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਲਈ ਪੰਜਾਬ ਸਰਕਾਰ ਨੇ 10.50 ਏਕੜ ਜ਼ਮੀਨ ਦਾ ਕਬਜ਼ਾ ਲਿਆ

Ad Position 21
No active advertisement
ਡੇਰਾ ਸੱਚਖੰਡ ਬੱਲਾਂ ਵਿਖੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸੰਤ ਨਿਰੰਜਨ ਦਾਸ ਪਾਸੋਂ ਅਸ਼ੀਰਵਾਦ ਪ੍ਰਾਪਤ ਕਰਨ ਸਮੇਂ ਅਤੇ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਲਈ ਖਰੀਦੀ ਗਈ ਜ਼ਮੀਨ ਦਾ ਕਬਜ਼ਾ ਲੈਣ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਪਵਨ ਕੁਮਾਰ ਟੀਨੂੰ ਤੇ ਹੋਰ ਪ੍ਰਸ਼ਾਸਨਿਕ ਅਧਿਕਾਰੀ | ਤਸਵੀਰਾਂ - ਹੁਸਨ ਲਾਲ <br/> 20-02-2026
ਕਿਸ਼ਨਗੜ੍ਹ, 19 ਫਰਵਰੀ (ਹੁਸਨ ਲਾਲ) - ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕਰਤਾਰਪੁਰ ਰੋਡ 'ਤੇ ਸਥਿਤ ਪਿੰਡ ਨੌਗੱਜਾ ਤੇ ਫਰੀਦਪੁਰ ਵਿਖੇ 10.50 ਏਕੜ ਜ਼ਮੀਨ ਦਾ ਕਬਜ਼ਾ ਲੈ ਕੇ 'ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ' ਦੀ ਸਥਾਪਨਾ ਵੱਲ ਇੱਕ ਨਿਰਣਾਇਕ ਕਦਮ ਚੁੱਕਿਆ ਹੈ | ਉਨ੍ਹਾਂ ਕਿਹਾ ਕਿ ਇਹ ਕਦਮ ਗੁਰੂ ਰਵਿਦਾਸ ਜੀ ਦੀ ਵਿਰਾਸਤ ਦੇ ਸਤਿਕਾਰ ਲਈ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ | ਕਬਜ਼ਾ ਲੈਣ ਦੀ ਇਹ ਸਾਰੀ ਪ੍ਰਕਿਰਿਆ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਵਿਧਾਇਕ ਬਲਕਾਰ ਸਿੰਘ, ਪੰਜਾਬ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਪਵਨ ਟੀਨੂੰ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਤੇ ਡੇਰਾ ਸੱਚਖੰਡ ਬੱਲਾਂ ਦੇ ਨੁਮਾਇੰਦਿਆਂ ਦੀ ਮੌਜੂਦਗੀ 'ਚ ਮੁਕੰਮਲ ਕੀਤੀ ਗਈ | ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਜ਼ਮੀਨ ਦੀ ਵਰਤੋਂ ਹੁਣ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਸਮਰਪਿਤ ਇੱਕ ਵਿਸ਼ਵ ਪੱਧਰੀ ਸੰਸਥਾ ਬਣਾਉਣ ਲਈ ਕੀਤੀ ਜਾਵੇਗੀ | ਉਨ੍ਹਾਂ ਅੱਗੇ ਐਲਾਨ ਕੀਤਾ ਪੰਜਾਬ ਸਰਕਾਰ ਇਸ ਜਗ੍ਹਾ ਤੋਂ ਹਾਈ-ਟੈਂਸ਼ਨ ਬਿਜਲੀ ਦੀਆਂ ਤਾਰਾਂ ਨੂੰ ਸ਼ਿਫਟ ਕਰਨ ਲਈ 55 ਲੱਖ ਰੁਪਏ ਦਾ ਖਰਚਾ ਸਹਿਣ ਕਰੇਗੀ | ਵਿੱਤ ਮੰਤਰੀ ਨੇ ਦੱਸਿਆ ਕਿ ਇਸ ਕੇਂਦਰ ਦਾ ਡਿਜ਼ਾਈਨ ਤੇ ਲੇਆਊਟ ਪਲਾਨ ਡੇਰਾ ਸੱਚਖੰਡ ਬੱਲਾਂ ਦੇ ਨੁਮਾਇੰਦਿਆਂ ਦੀ ਸਲਾਹ ਨਾਲ ਮਾਹਿਰਾਂ ਵੱਲੋਂ ਤਿਆਰ ਕੀਤਾ ਜਾ ਰਿਹਾ ਹੈ | ਜਲਦੀ ਹੀ ਟੈਂਡਰ ਕੱਢੇ ਜਾਣਗੇ | ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਸੰਬੰਧੀ ਸਾਲ ਭਰ ਚੱਲਣ ਵਾਲੇ ਸਮਾਗਮਾਂ ਦਾ ਐਲਾਨ ਪਹਿਲਾਂ ਹੀ ਕੀਤਾ ਜਾ ਚੁੱਕਾ ਹੈ | ਡੇਰਾ ਸੱਚਖੰਡ ਬੱਲਾਂ ਦੇ ਨੁਮਾਇੰਦਿਆਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ | ਬਾਅਦ ਵਿੱਚ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਧਾਇਕ ਬਲਕਾਰ ਸਿੰਘ, ਚੇਅਰਮੈਨ ਪਵਨ ਟੀਨੂੰ, ਸੀਨੀਅਰ 'ਆਪ' ਆਗੂ ਨਿਤਿਨ ਕੋਹਲੀ ਤੇ ਰਾਜਵਿੰਦਰ ਕੌਰ ਥਿਆੜਾ ਸਮੇਤ ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋ ਕੇ ਡੇਰਾ ਮੁਖੀ ਸੰਤ ਨਿਰੰਜਨ ਦਾਸ ਤੋਂ ਆਸ਼ੀਰਵਾਦ ਲਿਆ |
Ad Position 22
No active advertisement
ਪਿਛਲੀ ਖ਼ਬਰ ਐਸ. ਅਸ਼ੋਕ ਭੌਰਾ ਦੀ ਪੁਸਤਕ 'ਪੰਜਾਬੀ ਰੂਟਸ ਅਮੈਰੀਕਨ ਡਰੀਮਜ਼' ਦਾ ਰਿਲੀਜ਼ ਸਮਾਗਮ 24 ਨੂੰ ਅਗਲੀ ਖ਼ਬਰ ਸਰਬ ਭਾਰਤੀ ਪੁਲਿਸ ਖੇਡਾਂ 'ਚੋਂ ਪੰਜਾਬ ਪੁਲਿਸ ਦੀ ਘੋੜਸਵਾਰੀ ਟੀਮ ਨੇ ਕਾਂਸੀ ਦਾ ਤਗਮਾ ਜਿੱਤਿਆ
Ad Position 24