18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਡੀ.ਸੀ. ਵਲੋਂ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਜ਼ਿਲ੍ਹੇ ਦੇ ਹਰੇਕ ਪਰਿਵਾਰ ਦੀ ਰਜਿਸਟ੍ਰੇਸ਼ਨ ਯਕੀਨੀ ਬਣਾਉਣ ਦੀ ਹਦਾਇਤ <br/>

Ad Position 21
No active advertisement
ਡੀ.ਸੀ. ਹਿਮਾਂਸ਼ੂ ਅਗਰਵਾਲ ਮੀਟਿੰਗ ਦੌਰਾਨ ਅਧਿਕਾਰੀਆਂ ਨਾਲ ਗੱਲਬਾਤ ਕਰਦੇ ਹੋਏ | ਨਾਲ ਏ.ਡੀ.ਸੀ. ਜਸਬੀਰ ਸਿੰਘ ਤੇ ਦਿਵਿਆ ਪੀ | ਤਸਵੀਰ- ਜੀ.ਪੀ. ਸਿੰਘ <br/> 01-03-2026
ਜਲੰਧਰ, 28 ਫਰਵਰੀ (ਚੰਦੀਪ ਭੱਲਾ)- ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹੇ ਵਿਚ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਇਨਰੋਲਮੈਂਟ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਦੇ ਹਰੇਕ ਪਰਿਵਾਰ ਦੀ ਸਕੀਮ ਤਹਿਤ ਰਜਿਸਟ੍ਰੇਸ਼ਨ ਯਕੀਨੀ ਬਣਾਈ ਜਾਵੇ ਤਾਂ ਜੋ ਪੰਜਾਬ ਸਰਕਾਰ ਵੱਲੋਂ ਦਿੱਤੀ ਜਾ ਰਹੀ ਸਿਹਤ ਸੁਰੱਖਿਆ ਦਾ ਲਾਭ ਹਰੇਕ ਤੱਕ ਪਹੁੰਚ ਸਕੇ | ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ ਤੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਵਾਧੂ ਚਾਰਜ ਵਧੀਕ ਡਿਪਟੀ ਕਮਿਸ਼ਨਰ (ਜ) ਦਿਵਿਆ ਪੀ ਸਮੇਤ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਐੱਸ.ਡੀ.ਐਮਜ਼ ਨੂੰ ਹਦਾਇਤ ਕੀਤੀ ਕਿ ਆਪੋ-ਆਪਣੇ ਅਧਿਕਾਰ ਖੇਤਰ 'ਚ ਆਸ਼ਾ ਵਰਕਰਾਂ, ਐਨ.ਜੀ.ਓਜ਼ ਦੇ ਸਹਿਯੋਗ ਨਾਲ ਲੋਕਾਂ ਨੂੰ ਜਾਗਰੂਕ ਕਰਕੇ ਰਜਿਸਟ੍ਰੇਸ਼ਨ ਦੇ ਕੰਮ 'ਚ ਤੇਜ਼ੀ ਲਿਆਂਦੀ ਜਾਵੇ | ਡਾ. ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹੇ ਦੇ 490 ਸੀ.ਐੱਸ.ਸੀ. ਕੇਂਦਰਾਂ ਤੋਂ ਇਲਾਵਾ ਸੇਵਾ ਕੇਂਦਰਾਂ ਰਾਹੀਂ ਰੋਜ਼ਾਨਾ ਵਿਸ਼ੇਸ਼ ਕੈਂਪ ਲਗਾ ਕੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਾਰਡ ਬਣਾਏ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਪੰਜਾਬ ਸਰਕਾਰ ਵੱਲੋਂ ਪ੍ਰਤੀ ਪਰਿਵਾਰ ਸਾਲਾਨਾ 10 ਲੱਖ ਰੁਪਏ ਤੱਕ ਦੇ ਨਕਦੀ ਰਹਿਤ ਇਲਾਜ ਦੀ ਸਹੂਲਤ ਦਿੱਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਕਾਰਡ ਬਣਾਉਣ ਲਈ ਆਧਾਰ ਕਾਰਡ (ਮੋਬਾਈਲ ਨੰਬਰ ਨਾਲ ਲਿੰਕ), ਵੋਟਰ ਕਾਰਡ ਤੇ ਨਾਬਾਲਗ ਬੱਚਿਆਂ ਲਈ ਜਨਮ ਸਰਟੀਫਿਕੇਟ ਜ਼ਰੂਰੀ ਹੈ | ਕਾਰਡ ਬਣਾਉਣ ਲਈ ਘੱਟੋ-ਘੱਟ ਦੋ ਪਰਿਵਾਰਕ ਮੈਂਬਰ ਮੌਜੂਦ ਹੋਣੇ ਚਾਹੀਦੇ ਹਨ | ਮੀਟਿੰਗ ਵਿਚ ਸਹਾਇਕ ਕਮਿਸ਼ਨਰ (ਯੂ.ਟੀ.) ਮੁਕਿਲਨ ਆਰ, ਸਮੂਹ ਐੱਸ.ਡੀ.ਐਮਜ਼, ਸਿਵਲ ਸਰਜਨ ਡਾ. ਰਾਜੇਸ਼ ਗਰਗ ਤੋਂ ਇਲਾਵਾ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਦੇਰ ਰਾਤ ਮੋਤਾ ਸਿੰਘ ਨਗਰ ਵਿਖੇ ਹਸਪਤਾਲ ਦੇ ਬਾਹਰ ਅਣਪਛਾਤੇ ਨੇ ਚਲਾਈਆਂ ਗੋਲੀਆਂ <br/> ਅਗਲੀ ਖ਼ਬਰ ਤਹਿਸੀਲ਼ ਬਾਬਾ ਬਕਾਲਾ ਸਾਹਿਬ ਦੀ ਪੁਰਾਣੀ ਬਿਲਡਿੰਗ ਦੀ ਖਸਤਾ ਹਾਲਤ ਸੁਧਾਰੀ ਜਾਵੇ-ਧੂਲ਼ਕਾ <br/>
Ad Position 24