17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਜ਼ਿਲ੍ਹਾ ਪ੍ਰਸ਼ਾਸਨ ਵਲੋਂ 'ਯੁੱਧ ਨਸ਼ਿਆਂ ਵਿਰੁੱਧ' ਤਹਿਤ 8 ਨੂੰ ਕਰਵਾਈ ਜਾਵੇਗੀ 'ਦੌੜ ਜਲੰਧਰ' ਹਾਫ਼ ਮੈਰਾਥਨ <br/>

Ad Position 21
No active advertisement
'ਦੌੜ ਜਲੰਧਰ' ਸੰਬੰਧੀ ਬੈਠਕ ਦੀ ਪ੍ਰਧਾਨਗੀ ਕਰਦੇ ਹੋਏ ਡੀ.ਸੀ. ਜਲੰਧਰ ਡਾ. ਹਿਮਾਂਸ਼ੂ ਅਗਰਵਾਲ ਤੇ ਹੋਰ ਅਧਿਕਾਰੀ | (ਸੱਜੇ) ਬੈਠਕ 'ਚ ਹਿੱਸਾ ਲੈ ਰਹੇ ਡਾ. ਮਨਬੀਰ ਸਿੰਘ ਐਮ.ਡੀ. ਸੀ.ਟੀ. ਗਰੁੱਪ ਤੇ ਹੋਰ ਅਧਿਕਾਰੀ | ਤਸਵੀਰਾਂ:-ਮੁਨੀਸ਼ <br/> 01-03-2026
ਜਲੰਧਰ, 28 ਫਰਵਰੀ (ਡਾ.ਜਤਿੰਦਰ ਸਾਬੀ) - ਪੰਜਾਬ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਪਹਿਲਕਦਮੀ ਤਹਿਤ ਨਸ਼ਿਆਂ ਖਿਲਾਫ਼ ਜਾਗਰੂਕਤਾ ਫੈਲਾਉਣ ਤੇ ਸਿਹਤਮੰਦ ਜੀਵਨ ਸ਼ੈਲੀ ਅਪਨਾਉਣ ਦਾ ਸੱਦਾ ਦੇਣ ਦੇ ਮਕਸਦ ਨਾਲ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੀ.ਟੀ. ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਵਿਸ਼ੇਸ਼ ਮੌਕੇ 'ਤੇ 8 ਮਾਰਚ 2026 ਨੂੰ 'ਦੌੜ ਜਲੰਧਰ' ਹਾਫ਼ ਮੈਰਾਥਨ ਕਰਵਾਈ ਜਾ ਰਹੀ ਹੈ | ਇਸ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਹਾਫ਼ ਮੈਰਾਥਨ 21 ਕਿਲੋਮੀਟਰ (ਓਪਨ), 5 ਕਿਲੋਮੀਟਰ (ਓਪਨ) ਤੇ 5 ਕਿਲੋਮੀਟਰ (ਵੈਟਰਨ) ਤਿੰਨ ਸ਼੍ਰੇਣੀਆਂ ਵਿੱਚ ਹੋਵੇਗੀ | ਮੈਰਾਥਨ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਜ਼ਿੰਮੇਵਾਰੀਆਂ ਦੀ ਵੰਡ ਕੀਤੀ ਗਈ | ਡਾ. ਅਗਰਵਾਲ ਨੇ ਦੱਸਿਆ ਕਿ ਹਾਫ਼ ਮੈਰਾਥਨ ਵਿੱਚ ਰਿਫਰੈਸ਼ਮੈਂਟ, ਪੀਣ ਵਾਲੇ ਪਾਣੀ, ਐਂਬੂਲੈਂਸ, ਮੈਡੀਕਲ ਟੀਮਾਂ ਤੋਂ ਇਲਾਵਾ ਪੁਲਿਸ ਵਿਭਾਗ ਨੂੰ ਸੁਰੱਖਿਆ ਤੇ ਸੁਚਾਰੂ ਟ੍ਰੈਫਿਕ ਵਿਵਸਥਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ | ਡਾ. ਅਗਰਵਾਲ ਨੇ ਕਿਹਾ ਕਿ ਇਹ ਮੈਰਾਥਨ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਦਾ ਵੱਡਾ ਉਪਰਾਲਾ ਸਿੱਧ ਹੋਵੇਗੀ | ਉਨ੍ਹਾਂ ਇਹ ਵੀ ਦੱਸਿਆ ਕਿ ਇਸ ਮੌਕੇ ਵੱਖ-ਵੱਖ ਖੇਤਰਾਂ 'ਚ ਨਾਮਣਾ ਖੱਟਣ ਵਾਲੀਆਂ 10 ਲੜਕੀਆਂ/ਮਹਿਲਾਵਾਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ | ਜ਼ਿਕਰਯੋਗ ਹੈ ਕਿ 21 ਕਿਲੋਮੀਟਰ (ਓਪਨ) ਹਾਫ਼ ਮੈਰਾਥਨ ਸ਼੍ਰੇਣੀ ਵਿੱਚ 18 ਸਾਲ ਤੋਂ ਵੱਧ ਉਮਰ ਦੇ ਲੜਕੇ-ਲੜਕੀਆਂ, 5 ਕਿਲੋਮੀਟਰ (ਓਪਨ) ਵਿੱਚ 16 ਸਾਲ ਤੋਂ ਵੱਧ ਉਮਰ ਦੇ ਲੜਕੇ-ਲੜਕੀਆਂ ਤੇ 5 ਕਿਲੋਮੀਟਰ (ਵੈਟਰਨ) ਸ਼੍ਰੇਣੀ ਵਿੱਚ 50 ਸਾਲ ਵੱਧ ਉਮਰ ਦੇ ਮਹਿਲਾ ਤੇ ਪੁਰਸ਼ ਭਾਗ ਲੈ ਸਕਦੇ ਹਨ | ਵੱਖ-ਵੱਖ ਸ਼੍ਰੇਣੀਆਂ ਵਿੱਚ ਜੇਤੂ ਰਹਿਣ ਵਾਲਿਆਂ ਨੂੰ ਨਕਦ ਇਨਾਮਾਂ ਨਾਲ ਸਨਮਾਨਿਤ ਕੀਤਾ ਜਾਵੇਗਾ | ਪੰਜ ਕਿਲੋਮੀਟਰ ਦੌੜ ਸੀ.ਟੀ. ਗਰੁੱਪ ਆਫ਼ ਇੰਸਟੀਚਿਊਸ਼ਨਜ਼ ਸ਼ਾਹਪੁਰ ਤੋਂ ਸ਼ੁਰੂ ਹੋ ਕੇ ਸੀ.ਟੀ. ਵਰਲਡ ਸਕੂਲ, ਰੋਇਲ ਰੈਜ਼ੀਡੈਂਸੀ ਤੋਂ ਮੁੜ ਕੇ ਵਾਪਸ ਸੀ.ਟੀ. ਗਰੁੱਪ ਆਫ਼ ਇੰਸਟੀਚਿਊਸ਼ਨਜ਼ ਸ਼ਾਹਪੁਰ ਵਿਖੇ ਸਮਾਪਤ ਹੋਵੇਗੀ ਜਦਕਿ 21 ਕਿਲੋਮੀਟਰ ਹਾਫ਼ ਮੈਰਾਥਨ ਸੀ.ਟੀ. ਗਰੁੱਪ ਆਫ਼ ਇੰਸਟੀਚਿਊਸ਼ਨਜ਼ ਸ਼ਾਹਪੁਰ ਤੋਂ ਸ਼ੁਰੂ ਹੋ ਕੇ ਸੀ.ਟੀ. ਵਰਲਡ ਸਕੂਲ, ਰੋਇਲ ਰੈਜ਼ੀਡੈਂਸੀ, ਜਲੰਧਰ ਹਾਈਟਸ-2, ਜਲੰਧਰ ਹਾਈਟਸ-1, ਕਿਊਰੋ ਮਾਲ, ਕਿਡਨੀ ਹਸਪਤਾਲ, ਆਇਕਾਨਿਕ ਮਾਲ, ਚੁਨਮੁਨ ਮਾਲ ਤੋਂ ਵਾਪਸ ਇਸੇ ਰੂਟ ਤੋਂ ਹੁੰਦੇ ਹੋਏ ਮੁੜ ਸੀ.ਟੀ. ਗਰੁੱਪ ਆਫ਼ ਇੰਸਟੀਚਿਊਸ਼ਨਜ਼ ਸ਼ਾਹਪੁਰ ਵਿਖੇ ਸਮਾਪਤ ਹੋਵੇਗੀ | ਡੀ.ਸੀ ਜਲੰਧਰ ਨੇ ਜ਼ਿਲ੍ਹਾ ਵਾਸੀਆਂ ਨੂੰ 'ਦੌੜ ਜਲੰਧਰ', ਜੋ ਕਿ ਸੀ.ਟੀ. ਗਰੁੱਪ ਦੀ 17ਵੀਂ ਸੀ. ਟੀ. ਹਾਫ਼ ਮੈਰਾਥਨ ਵੀ ਹੈ | ਸੀ.ਟੀ. ਗਰੁੱਪ ਦੇ ਐਮ.ਡੀ. ਮਨਬੀਰ ਸਿੰਘ ਨੇ ਹਾਫ਼ ਮੈਰਾਥਨ ਨੂੰ ਸਫਲ ਬਣਾਉਣ ਲਈ ਸੰਸਥਾ ਵੱਲੋਂ ਪ੍ਰਸ਼ਾਸਨ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਆਪਣੇ ਪੱਧਰ 'ਤੇ ਸ਼ੋ੍ਰਮਣੀ ਕਮੇਟੀ ਚੋਣਾਂ ਕਰਵਾਏ - ਭਾਈ ਰਣਜੀਤ ਸਿੰਘ <br/> ਅਗਲੀ ਖ਼ਬਰ ਸੀਨੀਅਰ ਪੱਤਰਕਾਰ ਅਰਜੁਨ ਸ਼ਰਮਾ ਦਾ ਦਿਹਾਂਤ, ਸਸਕਾਰ ਅੱਜ <br/>
Ad Position 24