17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਪੰਜਾਬ ਸਰਕਾਰ ਆਪਣੇ ਪੱਧਰ 'ਤੇ ਸ਼ੋ੍ਰਮਣੀ ਕਮੇਟੀ ਚੋਣਾਂ ਕਰਵਾਏ - ਭਾਈ ਰਣਜੀਤ ਸਿੰਘ <br/>

Ad Position 21
No active advertisement
ਅਜੀਤ ਡੈਸਕ 01-03-2026
ਜਲੰਧਰ, 28 ਫਰਵਰੀ (ਹਰਵਿੰਦਰ ਸਿੰਘ ਫੁੱਲ)- ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਨੇ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਆਦੀਆਂ ਦੇ ਇਕ ਨੌਜਵਾਨ ਨੂੰ ਪੁਲਿਸ ਵੱਲੋਂ ਮਾਰੇ ਜਾਣ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕਰਦੇ ਹੋਏ ਪੰਜਾਬ ਵਿਚ ਕਾਨੂੰਨ ਵਿਵਸਥਾ 'ਤੇ ਸਵਾਲ ਉਠਾਏ ਹਨ | ਭਾਈ ਰਣਜੀਤ ਸਿੰਘ ਨੇ ਕਿਹਾ ਪੰਜਾਬ ਸਰਕਾਰ ਵੱਲੋਂ 328 ਪਵਿੱਤਰ ਸਰੂਪਾਂ ਅਤੇ ਗੁਰਦੁਆਰਾ ਅੰਬ ਸਾਹਿਬ ਦੀ ਜ਼ਮੀਨ ਘੁਟਾਲੇ ਦੇ ਦੋਸ਼ੀਆਂ ਖ਼ਿਲਾਫ਼ ਵੀ ਢਿੱਲ ਮੱਠਵਾਲਾ ਰਵੱਈਆ ਅਪਣਾਇਆ ਜਾ ਰਿਹਾ ਹੈ ਤੇ ਸ਼ੋ੍ਰਮਣੀ ਕਮੇਟੀ ਪ੍ਰਧਾਨ ਧਾਮੀ ਦੋਸ਼ੀਆਂ ਨੂੰ ਬਚਾ ਰਹੇ ਹਨ | ਭਾਈ ਰਣਜੀਤ ਸਿੰਘ ਨੇ ਕਿਹਾ ਕਿ ਜੇਕਰ ਕੇਂਦਰ ਆਪਣੀ ਹਠ ਧਰਮੀ ਕਰ ਕੇ ਸ਼ੋ੍ਰਮਣੀ ਕਮੇਟੀ ਚੋਣਾਂ ਨਹੀਂ ਕਰਵਾ ਰਹੀ ਤਾਂ ਪੰਜਾਬ ਸਰਕਾਰ ਆਪਣੇ ਪੱਧਰ 'ਤੇ ਸ਼ੋ੍ਰਮਣੀ ਕਮੇਟੀ ਚੋਣ ਕਰਵਾਉਣ ਦਾ ਉਪਰਾਲਾ ਕਰੇ ਤਾਂ ਜੋ ਗੁਰੂ ਘਰਾਂ ਦੇ ਪ੍ਰਬੰਧਾਂ ਨੂੰ ਸੁਧਾਰਿਆ ਜਾ ਸਕੇ | ਉਨ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕਰਦੇ ਹੋਏ ਕਿਹਾ ਕਿ ਇਕੋ ਦੇਸ਼ ਵਿਚ ਦੋ ਕਾਨੂੰਨ ਚੱਲ ਰਹੇ ਹਨ | ਡੇਰਾ ਮੁਖੀ ਤੇ ਸਮਾਜ ਦੇ ਦੁਸ਼ਮਣ ਪੈਰੋਲਾਂ ਲੈ ਕੇ ਜੇਲ੍ਹਾਂ ਤੋਂ ਬਾਹਰ ਫਿਰ ਰਹੇ ਹਨ ਅਤੇ ਬੰਦੀ ਸਿੰਘ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਕੇ ਵੀ ਜੇਲ੍ਹਾਂ ਤੋਂ ਬਾਹਰ ਨਹੀਂ ਆ ਸਕਦੇ | ਉਨ੍ਹਾਂ ਪੂਰੇ ਦੇਸ਼ ਵਿਚ ਇਮਤਿਹਾਨਾਂ ਦੌਰਾਨ ਸਿੱਖ ਬੱਚਿਆਂ ਨੂੰ ਬੇਇੱਜ਼ਤ ਕਰਨ ਦਾ ਮਸਲਾ ਵੀ ਉਠਾਇਆ | ਉਨ੍ਹਾਂ ਕੇਂਦਰ ਤੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਇਸ ਮਸਲੇ ਦਾ ਕੋਈ ਸੁਖਾਵਾਂ ਹੱਲ ਕੱਢਿਆ ਜਾਵੇ | ਇਸ ਮੌਕੇ ਭਾਈ ਗੁਰਪ੍ਰੀਤ ਸਿੰਘ, ਭਾਈ ਸਖਿਵੰਦਰ ਸਿੰਘ, ਭਾਈ ਅੰਮਿ੍ਤਪਾਲ ਸਿੰਘ ਤੇ ਹੋਰ ਸਾਥੀ ਉਨ੍ਹਾਂ ਦੇ ਨਾਲ ਸਨ |

Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਹੋਲੇ ਮਹੱਲੇ ਮੌਕੇ ਕਾਨਫਰੰਸ 3 ਨੂੰ - ਜਥੇ. ਵਡਾਲਾ <br/> ਅਗਲੀ ਖ਼ਬਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ 'ਯੁੱਧ ਨਸ਼ਿਆਂ ਵਿਰੁੱਧ' ਤਹਿਤ 8 ਨੂੰ ਕਰਵਾਈ ਜਾਵੇਗੀ 'ਦੌੜ ਜਲੰਧਰ' ਹਾਫ਼ ਮੈਰਾਥਨ <br/>
Ad Position 24