17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਵਿਧਾਇਕ ਸ਼ੇਰੋਵਾਲੀਆ ਦੇ ਪੀ.ਏ. ਸੋਨੂੰ ਕੰਗ ਨੂੰ ਸਦਮਾ-ਮਾਮੇ ਦਾ ਦਿਹਾਂਤ <br/>

Ad Position 21
No active advertisement
ਅਜੀਤ ਡੈਸਕ 01-03-2026
ਸ਼ਾਹਕੋਟ, 28 ਫ਼ਰਵਰੀ (ਬਾਂਸਲ)- ਹਲਕਾ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਦੇ ਪੀ.ਏ. ਸੁਖਦੀਪ ਸਿੰਘ ਸੋਨੂੰ ਕੰਗ ਨੂੰ ਉਸ ਮੌਕੇ ਗਹਿਰਾ ਸਦਮਾ ਪੁੱਜਾ ਜਦ ਉਨ੍ਹਾਂ ਦੇ ਮਾਮਾ ਜੈਮਲ ਸਿੰਘ ਢਿੱਲੋਂ ਸ਼ੁੱਕਰਵਾਰ ਰਾਤ ਨੂੰ ਪਰਿਵਾਰ ਨੂੰ ਸਦੀਵੀਂ ਵਿਛੋੜਾ ਦੇ ਗਏ | ਸਵ. ਜੈਮਲ ਸਿੰਘ ਢਿੱਲੋਂ ਪਿਛਲੇ ਕਾਫ਼ੀ ਸਮੇਂ ਤੋਂ ਆਪਣੇ ਭਾਣਜੇ ਸੋਨੂੰ ਕੰਗ ਪੀ.ਏ. ਦੇ ਗ੍ਰਹਿ ਸ਼ਾਹਕੋਟ ਵਿਖੇ ਰਹਿ ਰਹੇ ਸਨ | ਕੁਝ ਦਿਨ ਪਹਿਲਾਂ ਹੀ ਉਹ ਆਪਣੇ ਪਿੰਡ ਖੀਵਾ ਵਿਖੇ ਗਏ ਸਨ | ਉਨ੍ਹਾਂ ਦਾ ਅੰਤਿਮ ਸਸਕਾਰ ਪਿੰਡ ਖੀਵਾ ਦੇ ਸ਼ਮਸ਼ਾਨਘਾਟ ਵਿਖੇ ਕਰ ਦਿੱਤਾ ਗਿਆ | ਉਨ੍ਹਾਂ ਦੀ ਚਿਖਾ ਨੂੰ ਅਗਨੀ ਉਨ੍ਹਾਂ ਦੇ ਭਤੀਜੇ ਬਲਵਿੰਦਰ ਸਿੰਘ ਢਿੱਲੋਂ ਅਤੇ ਭਾਣਜੇ ਸੋਨੂੰ ਕੰਗ ਨੇ ਵਿਖਾਈ | ਸ. ਜੈਮਲ ਸਿੰਘ ਨਮਿੱਤ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ 8 ਮਾਰਚ ਦਿਨ ਐਤਵਾਰ ਨੂੰ ਪਿੰਡ ਖੀਵਾ ਵਿਖੇ ਦੁਪਹਿਰ 1 ਵਜੇ ਹੋਵੇਗੀ | ਇਸ ਮੌਕੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ, ਡਾ. ਨਵਜੋਤ ਸਿੰਘ ਦਾਹੀਆ ਹਲਕਾ ਇੰਚਾਰਜ ਨਕੋਦਰ, ਗੁਲਜ਼ਾਰ ਸਿੰਘ ਥਿੰਦ ਪ੍ਰਧਾਨ ਨਗਰ ਪੰਚਾਇਤ ਸ਼ਾਹਕੋਟ, ਸੁਰਿੰਦਰਜੀਤ ਸਿੰਘ ਚੱਠਾ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ, ਅਸ਼ਵਿੰਦਰਪਾਲ ਸਿੰਘ ਖਹਿਰਾ ਸਾਬਕਾ ਚੇਅਰਮੈਨ ਸ਼ੂਗਰ ਮਿੱਲ, ਅਜਮੇਰ ਸਿੰਘ ਖਾਲਸਾ, ਪਰਮਜੀਤ ਕੌਰ ਬਜਾਜ, ਗੁਰਦੀਪ ਸਿੰਘ ਯੱਕੋਪੁਰ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਸੋਨੂੰ ਕਿਲੀ, ਜਗਤਾਰ ਸਿੰਘ ਖਾਲਸਾ, ਬੰਟੀ ਬੱਠਲਾ ਸਮੇਤ ਵੱਖ-ਵੱਖ ਆਗੂਆਂ ਨੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਉਨ੍ਹਾਂ ਦੇ ਅੰਤਿਮ ਸਸਕਾਰ ਮੌਕੇ ਹੋਰਨਾਂ ਤੋਂ ਇਲਾਵਾ ਮਨਜੀਤ ਸਿੰਘ ਸੱਤਾ ਟਰਾਂਸਪੋਰਟਰ, ਗੁਰਪ੍ਰੀਤ ਬੱਬੂ, ਸਾਹਬਾ ਪੰਡਿਤ, ਅਮਨਦੀਪ ਸੈਦਪੁਰੀ, ਗੁਰਦੇਵ ਸਿੰਘ ਤਲਵੰਡੀ ਮਾਧੋ, ਗਗਨ ਤਲਵੰਡੀ ਬੂਟੀਆਂ, ਜਗਦੇਵ ਸਿੰਘ, ਗੁਰਸਿਮਰ ਸਿੰਘ ਕੰਗ, ਪਰਮਿੰਦਰ ਸਿੰਘ, ਪ੍ਰਗਟ ਸਿੰਘ, ਹਰਮਨ ਸਿੰਘ, ਕੀਰਤ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਹੇਮਕੁੰਡ ਹਸਪਤਾਲ ਲੋਹੀਆਂ ਵਿਖੇ ਮੁਫ਼ਤ ਮੈਡੀਕਲ ਜਾਂਚ ਅੱਪ ਕੈਂਪ ਅੱਜ <br/> ਅਗਲੀ ਖ਼ਬਰ ਸੀ. ਐੱਚ. ਸੀ. ਬੜਾ ਪਿੰਡ ਵਲੋਂ ਸਿਹਤ ਪ੍ਰੋਗਰਾਮਾਂ ਸੰਬੰਧੀ ਮੀਟਿੰਗ
Ad Position 24