08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਹਸਪਤਾਲ ਦੇ ਬਾਹਰ ਗੋਲੀ ਚਲਾਉਣ ਵਾਲੇ ਦੀ ਸੀ.ਸੀ.ਟੀ. ਵੀ. ਫੁਟੇਜ਼ ਆਈ ਸਾਹਮਣੇ, ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 02-03-2026
ਜਲੰਧਰ, 1 ਮਾਰਚ (ਸ਼ੈਲੀ)-ਸਨਿਚਰਵਾਰ ਦੇਰ ਰਾਤ ਜਲੰਧਰ ਦੇ ਮੋਤਾ ਸਿੰਘ ਨਗਰ 'ਚ ਹਸਪਤਾਲ ਦੇ ਬਾਹਰ ਇਕ ਅਣਪਛਾਤੇ ਹਮਲਾਵਰ ਨੇ ਗੋਲੀਆਂ ਚਲਾਈਆਂ | ਸੂਚਨਾ ਮਿਲਣ 'ਤੇ ਡੀ. ਸੀ. ਪੀ. ਮਨਪ੍ਰੀਤ ਸਿੰਘ, ਏ. ਸੀ. ਪੀ. ਮਾਡਲ ਟਾਊਨ, ਥਾਣਾ 6 ਦੇ ਮੁਖੀ ਰਵਿੰਦਰ ਕੁਮਾਰ ਤੇ ਸੀ. ਆਈ. ਏ. ਸਟਾਫ ਦੇ ਇੰਚਾਰਜ ਸੁਰਿੰਦਰ ਕੰਬੋਜ ਪੁਲਿਸ ਟੀਮਾਂ ਸਮੇਤ ਮੌਕੇ 'ਤੇ ਪਹੁੰਚੇ ਅਤੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ | ਇਸ ਸੰਬੰਧੀ ਪੀੜਤਾਂ ਦੇ ਬਿਆਨਾਂ ਦੇ ਆਧਾਰ 'ਤੇ ਥਾਣਾ 'ਚ ਮਾਮਲਾ ਦਰਜ ਕੀਤਾ ਗਿਆ ਹੈ | ਮਾਮਲੇ ਨੂੰ ਜਲਦ ਹੀ ਹੱਲ ਕਰਨ ਦੇ ਲਈ ਪੁਲਿਸ ਦੀਆਂ ਵੱਖ-ਵੱਖ ਟੀਮਾਂ ਕੰਮ ਕਰ ਰਹੀਆਂ ਹਨ | ਪੁਲਿਸ ਨੇੜਲੇ ਸੀ. ਸੀ. ਟੀ. ਵੀ. ਦੀ ਜਾਂਚ ਕਰ ਰਹੀ ਹੈ | ਇਸੇ ਦੌਰਾਨ ਦੋਸ਼ੀ ਦੀ ਸੀ. ਸੀ. ਟੀ. ਵੀ. ਫੁਟੇਜ ਵੀ ਸਾਹਮਣੇ ਆਈ ਹੈ, ਜਿਸ ਵਿਚ ਹੈਲਮੇਟ ਪਹਿਨੇ ਇਕ ਨੌਜਵਾਨ ਗੋਲੀਆਂ ਚਲਾਉਂਦੇ ਹੋਏ ਦਿਖ ਰਿਹਾ ਹੈ | ਇਸ ਸੰਬੰਧੀ ਡੀ. ਸੀ. ਪੀ. ਮਨਪ੍ਰੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਜਾਂਚ ਦੌਰਾਨ ਪਤਾ ਲੱਗਾ ਕਿ ਹਸਪਤਾਲ ਦਾ ਡਾਕਟਰ ਹਸਪਤਾਲ ਦੇ ਅੰਦਰ ਰਹਿੰਦਾ ਹੈ ਤੇ ਘਟਨਾ ਸਮੇਂ ਆਪਣੇ ਪਰਿਵਾਰ ਨਾਲ ਅੰਦਰ ਮੌਜੂਦ ਸੀ | ਉਨ੍ਹਾਂ ਦੱਸਿਆ ਕਿ ਦੋਸ਼ੀ ਨੇ ਤਿੰਨ ਤੋਂ ਚਾਰ ਗੋਲੀਆਂ ਚਲਾਈਆਂ, ਜਿਨ੍ਹਾਂ ਵਿਚੋਂ ਦੋ ਗੇਟ 'ਤੇ ਚਲਾਈਆਂ | ਉਨ੍ਹਾਂ ਕਿਹਾ ਕਿ ਮੌਕੇ ਦੇ ਆਸ-ਪਾਸ ਦੇ ਸੀ. ਸੀ. ਟੀ. ਵੀ. ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਹੱਲ ਕਰਨ ਲਈ ਪੁਲਿਸ ਦੀਆਂ ਵੱਖ-ਵੱਖ ਟੀਮਾਂ ਕੰਮ ਕਰ ਰਹੀਆਂ ਹਨ ਅਤੇ ਹਰ ਪਹਿਲੂ ਤੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਦੋਸ਼ੀ ਨੂੰ ਜਲਦ ਹੀ ਗਿ੍ਫ਼ਤਾਰ ਕਰਕੇ ਮਾਮਲਾ ਹਲ ਕਰ ਲਿਆ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਆਸ਼ਾ ਤੇ ਮਿਡ-ਡੇ-ਮੀਲ ਵਰਕਰਾਂ ਵਲੋਂ ਕੈਬਨਿਟ ਮੰਤਰੀ ਮਹਿੰਦਰ ਭਗਤ ਦੇ ਘਰ ਅੱਗੇ ਪ੍ਰਦਰਸ਼ਨ ਅਗਲੀ ਖ਼ਬਰ ਦਕੋਹਾ 'ਚ ਚੋਰਾਂ ਨੇ 2 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ, ਹਜ਼ਾਰਾਂ ਦੀ ਨਕਦੀ ਕੀਤੀ ਚੋਰੀ <br/>
Ad Position 24