08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਪੰਜਾਬ ਸਰਕਾਰ ਵਲੋਂ ਬਿਜਲੀ ਖੇਤਰ 'ਚ ਲਏ ਇਤਿਹਾਸਕ ਫ਼ੈਸਲਿਆਂ ਨਾਲ ਸੂਬੇ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ-ਸੀਚੇਵਾਲ

Ad Position 21
No active advertisement
ਅਜੀਤ ਡੈਸਕ 08-03-2026
ਮਲਸੀਆਂ, 7 ਮਾਰਚ (ਸੁਖਦੀਪ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਬਿਜਲੀ ਖੇਤਰ 'ਚ ਲਏ ਜਾ ਰਹੇ ਇਤਿਹਾਸਕ ਫ਼ੈਸਲਿਆਂ ਨਾਲ ਸੂਬੇ ਦੇ ਲੋਕਾਂ ਨੂੰ ਵੱਡੀ ਰਾਹਤ ਮਿਲ ਰਹੀ ਹੈ | ਇਹ ਪ੍ਰਗਟਾਵਾ ਬੈਕਫਿੰਕੋ ਪੰਜਾਬ ਦੇ ਵਾਈਸ ਚੇਅਰਮੈਨ ਹਰਜਿੰਦਰ ਸਿੰਘ ਸੀਚੇਵਾਲ ਹਲਕਾ ਸੰਗਠਨ ਇੰਚਾਰਜ ਆਮ ਆਦਮੀ ਪਾਰਟੀ ਸ਼ਾਹਕੋਟ ਨੇ ਕਰਦਿਆਂ ਕਿਹਾ ਕਿ 'ਆਪ' ਸਰਕਾਰ ਨੇ ਲੋਕਾਂ ਦੇ ਹਿੱਤਾਂ ਨੂੰ ਧਿਆਨ 'ਚ ਰੱਖਦਿਆਂ ਬਿਜਲੀ ਦੀਆਂ ਦਰਾਂ 'ਚ ਭਾਰੀ ਕਟੌਤੀ ਕੀਤੀ ਹੈ | ਉਨ੍ਹਾਂ ਕਿਹਾ ਕਿ ਅਜਿਹੇ ਫ਼ੈਸਲਿਆਂ ਨਾਲ ਆਮ ਲੋਕਾਂ ਨੂੰ ਵੱਡੀ ਰਾਹਤ ਤੇ ਉਦਯੋਗਾਂ ਨੂੰ ਉਤਸ਼ਾਹ ਮਿਲੇਗਾ | ਇਸ ਨਾਲ ਪੰਜਾਬ 'ਚ ਨਿਵੇਸ਼ ਤੇ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ | ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਲਾਇਨਜ਼ ਕਲੱਬ ਆਦਮਪੁਰ ਨੇ 46ਵਾਂ ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਕੈਂਪ ਲਗਾਇਆ ਅਗਲੀ ਖ਼ਬਰ ਲਾਇਨਜ਼ ਕਲੱਬ ਆਦਮਪੁਰ ਨੇ 46ਵਾਂ ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਕੈਂਪ ਲਗਾਇਆ
Ad Position 24