24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਬੁੱਤ ਦੀ ਬੇਅਦਬੀ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ-ਭਗਤ

Ad Position 21
No active advertisement
ਅਜੀਤ ਡੈਸਕ 02-04-2026
ਜਲੰਧਰ, 1 ਅਪ੍ਰੈਲ (ਸ਼ਿਵ)-ਪੰਜਾਬ ਦੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਹੁਸ਼ਿਆਰਪੁਰ ਦੇ ਨੂਰਪੁਰ ਜੱਟਾਂ ਵਿਚ ਭਾਰਤ ਰਤਨ ਡਾ. ਅੰਬੇਡਕਰ ਦੇ ਬੁੱਤ ਨੂੰ ਅਰਾਜਕ ਤੱਤਾਂ ਵਲੋਂ ਖੰਡਿਤ ਕੀਤੇ ਜਾਣ ਦੀ ਘਟਨਾ ਦੀ ਸਖ਼ਤ ਨਿੰਦਾ ਕੀਤੀ ਹੈ¢ ਮੋਹਿੰਦਰ ਭਗਤ ਨੇ ਆਪਣੇ ਬਿਆਨ 'ਚ ਕਿਹਾ ਕਿ ਇਹ ਘਟਨਾ ਬਹੁਤ ਹੀ ਸ਼ਰਮਨਾਕ, ਨਿੰਦਣਯੋਗ ਅਤੇ ਦੁਖਦਾਇਕ ਹੈ¢ ਉਨ੍ਹਾਂ ਕਿਹਾ ਕਿ ਡਾ. ਅੰਬੇਡਕਰ ਸਿਰਫ਼ ਇਕ ਮਹਾਨ ਸ਼ਖ਼ਸੀਅਤ ਹੀ ਨਹੀਂ, ਸਗੋਂ ਭਾਰਤੀ ਸੰਵਿਧਾਨ ਦੇ ਰਚੇਤਾ ਅਤੇ ਸਮਾਜਿਕ ਨਿਆਂ ਦੇ ਪ੍ਰਤੀਕ ਹਨ¢ ਉਨ੍ਹਾਂ ਦੇ ਬੁੱਤ ਨਾਲ ਇਸ ਤਰ੍ਹਾਂ ਦੀ ਛੇੜਛਾੜ ਸਮੂਹ ਸਮਾਜ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੀ ਹੈ¢ ਉਨ੍ਹਾਂ ਪ੍ਰਸ਼ਾਸਨ ਨੂੰ ਹੁਕਮ ਦਿੰਦਿਆਂ ਕਿਹਾ ਕਿ ਇਸ ਘਟਨਾ ਵਿਚ ਸ਼ਾਮਿਲ ਦੋਸ਼ੀਆਂ ਦੀ ਜਲਦ ਤੋਂ ਜਲਦ ਪਹਿਚਾਣ ਕਰਕੇ ਉਨ੍ਹਾਂ 'ਤੇ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ |

Ad Position 22
No active advertisement
ਪਿਛਲੀ ਖ਼ਬਰ ਨਿਤਿਨ ਕੋਹਲੀ ਵਲੋਂ ਵੱਖ-ਵੱਖ ਵਾਰਡਾਂ 'ਚ ਮੀਟਿੰਗਾਂ ਅਗਲੀ ਖ਼ਬਰ ਨਿਗਮ ਕਮਿਸ਼ਨਰ ਵਲੋਂ ਕੂੜੇ ਦੇ ਡੰਪਾਂ ਨੂੰ ਜਲਦ ਸਾਫ਼ ਕਰਨ ਦੇ ਆਦੇਸ਼
Ad Position 24