08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਕਸਬਾ ਜਮਸ਼ੇਰ ਤੇ ਆਸ-ਪਾਸ ਦੇ ਪਿੰਡਾਂ 'ਚ ਕਣਕ ਦੀ ਕਟਾਈ ਸ਼ੁਰੂ

Ad Position 21
No active advertisement
ਅਜੀਤ ਡੈਸਕ 12-04-2026
ਜਮਸ਼ੇਰ ਖਾਸ, 11 ਅਪ੍ਰੈਲ (ਹਰਵਿੰਦਰ ਕੁਮਾਰ)-ਮÏਸਮ ਦੀ ਬੇਭਰੋਸਗੀ ਕਾਰਨ ਸੋਨੇ ਰੰਗੀ ਪੱਕ ਕੇ ਤਿਆਰ ਖੜ੍ਹੀ ਕਣਕ ਦੀ ਫਸਲ ਜਮਸ਼ੇਰ ਖਾਸ ਤੇ ਆਸ ਪਾਸ ਦੇ ਪਿੰਡਾਂ 'ਚ ਪਿਛਲੇ ਕਈ ਦਿਨਾਂ ਤੋਂ ਪੈ ਰਹੇ ਮੀਂਹ ਤੋਂ ਬਾਅਦ ਕਣਕ ਦੀ ਕਟਾਈ ਦਾ ਕੰਮ ਕੰਬਾਈਨ ਨਾਲ ਸ਼ੁਰੂ ਹੋ ਗਿਆ ਹੈ | ਇਸ ਸੰਬੰਧੀ ਕਿਸਾਨ ਹਰਜਾਪ ਸਿੰਘ ਸੰਘਾ ਕਾਦੀਆਂਵਾਲੀ ਤੇ ਗੁਰਪ੍ਰੀਤ ਸਿੰਘ ਸ਼ੇਰਗਿੱਲ ਜਮਸ਼ੇਰ ਨੇ ਗੱਲ ਕਰਦੇ ਹੋਏ ਦੱਸਿਆ ਕਿ ਸੋਨੇ ਰੰਗੀ ਪੱਕੀ ਕਣਕ ਫਸਲ ਦੀ ਕਟਾਈ ਦਾ ਸੀਜ਼ਨ ਸ਼ੁਰੂ ਹੋ ਗਿਆ ਹੈ | ਕਿਸਾਨ ਰਵਿੰਦਰ ਸਿੰਘ ਪਵਾਰ, ਕੁਲਬੀਰ ਸਿੰਘ ਮਾਨ, ਜਸਵੰਤ ਸਿੰਘ ਸ਼ੇਰਗਿਲ ਆੜ੍ਹਤੀਆ, ਹਰਜੀਤ ਸਿੰਘ ਸ਼ੇਰਗਿੱਲ, ਅਮਨਦੀਪ ਸਿੰਘ, ਇੰਦਰਜੀਤ ਸਿੰਘ ਸ਼ੇਰਗਿੱਲ ਤੇ ਨੰਬਰਦਾਰ ਅਮਰੀਕ ਸਿੰਘ ਦੀਵਾਲੀ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਮÏਸਮ ਖਰਾਬ ਰਹਿਣ ਕਾਰਨ ਕਣਕ ਦੀ ਕਟਾਈ ਦਾ ਕੰਮ 'ਚ ਦੇਰੀ ਆਈ ਹੈ | ਮੀਂਹ, ਗੜੇ੍ਹਮਾਰੀ ਤੇ ਹਨੇਰੀ ਖੜ੍ਹ ਕਾਰਨ ਕਈ ਥਾਵਾਂ 'ਤੇ ਕਣਕ ਦੀ ਫਸਲ ਨੂੰ ਬਹੁਤ ਨੁਕਸਾਨ ਪਹੁੰਚਿਆ ਹੈ, ਜਿਸ ਕਾਰਨ ਪੰਜਾਬ ਭਰ ਦੇ ਕਿਸਾਨ ਨੂੰ ਹੜਾਂ ਕਾਰਨ ਝੋਨੇ ਦੀ ਫਸਲ ਦੇ ਨੁਕਸਾਨ ਤੋਂ ਬਾਅਦ ਹੁਣ ਕਣਕ ਦੀ ਫਸਲ ਕਾਰਨ ਆਰਥਿਕ ਮੰਦਹਾਲੀ ਝੱਲਣੀ ਪੈ ਰਹੀ ਹੈ | ਉਨ੍ਹਾਂ ਕਿਹਾ ਕਿ ਭਾਵੇਂ ਸੂਬਾ ਸਰਕਾਰ ਵਲੋਂ ਕਣਕ ਦੀ ਖਰੀਦ ਦਾ ਸੀਜ਼ਨ 1 ਅਪ੍ਰੈਲ ਤੋਂ ਸ਼ੁਰੂ ਹੋ ਗਿਆ ਹੈ ਪਰ ਖਰਾਬ ਮÏਸਮ ਕਾਰਨ ਪੂਰੇ ਸੂਬੇ 'ਚ ਕਟਾਈ ਦੇ ਕੰਮ 'ਚ ਦੇਰੀ ਆਈ ਹੈ ਜਿਸ ਕਾਰਨ ਅਨਾਜ ਮੰਡੀਆਂ ਵਿਚ ਕਣਕ ਦੀ ਆਮਦ ਨਾ ਹੋਣ ਕਾਰਨ ਅਜੇ ਤਾਈਾ ਸੁੰਨ-ਮਸਾਨ ਹੀ ਛਾਈ ਹੋਈ ਹੈ |
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਵਿਖੇ 14 ਨੂੰ ਮਨਾਇਆ ਜਾਵੇਗਾ ਖ਼ਾਲਸਾ ਸਾਜਨਾ ਦਿਵਸ ਅਗਲੀ ਖ਼ਬਰ ਯਾਦਗਾਰੀ ਹੋ ਨਿੱਬੜਿਆ ਐਚ. ਐਮ. ਵੀ. ਕਾਲਜ ਦਾ 'ਪੁਨਰਮਿਲਨ-2026' ਸਮਾਰੋਹ
Ad Position 24