08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਜ਼ਿਲ੍ਹੇ ਦੀਆਂ 79 ਮੰਡੀਆਂ 'ਚ 5.27 ਲੱਖ ਮੀਟਿ੍ਕ ਟਨ ਕਣਕ ਆਉਣ ਦੀ ਸੰਭਾਵਨਾ-ਮਹਿੰਦਰ ਭਗਤ

Ad Position 21
No active advertisement
ਅਜੀਤ ਡੈਸਕ 19-04-2026
ਜਲੰਧਰ, 18 ਅਪ੍ਰੈਲ (ਜਤਿੰਦਰ ਪੰਮੀ)-ਬਾਗਬਾਨੀ ਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮਹਿੰਦਰ ਭਗਤ ਵਲੋਂ ਸਨਿਚਰਵਾਰ ਨੂੰ ਸ਼ਹਿਰ ਦੀ ਨਵੀਂ ਦਾਣਾ ਮੰਡੀ ਵਿਖੇ ਕਣਕ ਦੀ ਖਰੀਦ ਸ਼ੁਰੂ ਕਰਵਾਈ ਗਈ | ਇਸ ਦੌਰਾਨ ਉਨ੍ਹਾਂ ਨੇ ਮੰਡੀਆਂ ਵਿਚ ਆਉਣ ਵਾਲੇ ਕਿਸਾਨਾਂ ਦੀ ਸਹੂਲਤ ਲਈ ਅਧਿਕਾਰੀਆਂ ਨੂੰ ਸਮੁੱਚੀ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਉਣ ਦੀਆਂ ਹਦਾਇਤਾਂ ਕੀਤੀਆਂ | ਕੈਬਨਿਟ ਮੰਤਰੀ ਦੇ ਨਾਲ ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਨਿਤਿਨ ਕੋਹਲੀ, ਦਿਨੇਸ਼ ਢੱਲ, ਰਾਜਵਿੰਦਰ ਕੌਰ ਥਿਆੜਾ ਵੀ ਮੌਜੂਦ ਸਨ | ਕੈਬਨਿਟ ਮੰਤਰੀ ਨੇ ਕਿਹਾ ਕਿ ਜ਼ਿਲ੍ਹੇ ਦੀਆਂ 79 ਮੰਡੀਆਂ ਵਿਚ ਇਸ ਸਾਲ 5.27 ਲੱਖ ਮੀਟਰਿਕ ਟਨ ਕਣਕ ਆਉਣ ਦੀ ਸੰਭਾਵਨਾ ਹੈ | ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖਰੀਦਣ ਲਈ ਪਹਿਲਾਂ ਹੀ ਪੁਖਤਾ ਪ੍ਰਬੰਧ ਕੀਤੇ ਗਏ ਹਨ | ਉਨ੍ਹਾਂ ਦੱਸਿਆ ਕਿ ਬੀਤੇ ਦਿਨ ਤੱਕ ਜ਼ਿਲ੍ਹੇ 'ਚ 28444 ਮੀਟਰਿਕ ਟਨ ਕਣਕ ਦੀ ਆਮਦ ਹੋਈ ਹੈ ਅਤੇ ਕਿਸਾਨਾਂ ਨੂੰ 28 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ | ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਵਲੋਂ 24 ਘੰਟਿਆਂ ਦੇ ਅੰਦਰ-ਅੰਦਰ ਕਿਸਾਨਾਂ ਦੀ ਅਦਾਇਗੀ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ | ਕਣਕ ਦੀ ਚੁਕਾਈ ਤੇ ਕਿਸਾਨਾਂ ਨੂੰ ਅਦਾਇਗੀ 'ਤੇ ਜ਼ੋਰ ਦਿੰਦਿਆਂ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਮੇਂ ਸਿਰ ਕਣਕ ਦੀ ਅਦਾਇਗੀ ਵਿਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ | ਕੈਬਨਿਟ ਮੰਤਰੀ ਨੇ ਮੌਜੂਦ ਕਿਸਾਨਾਂ ਨਾਲ ਗੱਲਬਾਤ ਵੀ ਕੀਤੀ ਅਤੇ ਮੰਡੀਆਂ 'ਚ ਕੀਤੇ ਗਏ ਪ੍ਰਬੰਧਾਂ ਸੰਬੰਧੀ ਵੱਡਮੁੱਲੇ ਸੁਝਾਅ ਵੀ ਲਏ | ਇਸ ਮੌਕੇ ਕਿਸਾਨ ਬਲਕਾਰ ਸਿੰਘ ਤੇ ਚਰਨਜੀਤ ਸਿੰਘ ਨੇ ਪੰਜਾਬ ਸਰਕਾਰ ਵਲੋਂ ਮੰਡੀਆਂ 'ਚ ਕਣਕ ਦੀ ਖਰੀਦ ਤੇ ਅਦਾਇਗੀ ਲਈ ਕੀਤੇ ਗਏ ਸੁਚੱਜੇ ਪ੍ਰਬੰਧਾਂ ਦੀ ਸ਼ਲਾਘਾ ਕੀਤੀ |
Ad Position 22
No active advertisement
ਪਿਛਲੀ ਖ਼ਬਰ ਯੁੱਧ ਨਸ਼ਿਆਂ ਵਿਰੁੱਧ ਸਾਈਕਲੋਥਾਨ ਰਾਹੀਂ ਸਮਾਜ ਦੇ ਹਰ ਵਰਗ ਨੂੰ ਨਸ਼ਿਆਂ ਖ਼ਿਲਾਫ਼ ਲਾਮਬੰਦ ਹੋਣ ਦਾ ਦਿੱਤਾ ਸੱਦਾ ਅਗਲੀ ਖ਼ਬਰ ਵੈਸਟ ਹਲਕੇ 'ਚ ਤਲਾਸ਼ੀ ਮੁਹਿੰਮ ਦੌਰਾਨ ਨਸ਼ੇ ਦਾ ਸੇਵਨ ਕਰਨ ਵਾਲੇ ਸਣੇ ਤਿੰਨ ਕਾਬੂ
Ad Position 24