08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਨੂੰ ਪਦਮਸ਼੍ਰੀ ਪੁਰਸਕਾਰ ਨਾਲ ਕੀਤਾ ਸਨਮਾਨਿਤ

Ad Position 21
No active advertisement
ਅਜੀਤ ਡੈਸਕ 24-06-2026
ਕਿਸ਼ਨਗੜ੍ਹ 23 ਜੂਨ (ਹੁਸਨ ਲਾਲ)-ਭਾਰਤ ਸਰਕਾਰ ਵੱਲੋਂ ਸਾਲ 2026 ਦੇ ਪਦਮ ਸ਼੍ਰੀ ਪੁਰਸਕਾਰਾਂ ਦੀ ਵੰਡ ਕੀਤੀ ਜਾ ਰਹੀ ਹੈ। ਇਸ ਦੌਰਾਨ ਦੇਸ਼ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਵੱਲੋਂ ਸੰਤ ਨਿਰੰਜਨ ਦਾਸ ਜੀ ਮੌਜੂਦਾ ਗੱਦੀ ਨਸ਼ੀਨ ਡੇਰਾ ਸੱਚਖੰਡ ਬੱਲਾਂ ਅਤੇ ਚੇਅਰਮੈਨ ਸ੍ਰੀ ਗੁਰੂ ਰਵਿਦਾਸ ਜਨਮ ਸਥਾਨ ਪਬਲਿਕ ਚੈਰੀਟੇਬਲ ਟਰਸਟ ਵਾਰਾਨਸੀ ਯੂਪੀ ਨੂੰ ਪਦਮਸ਼੍ਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਇਸ ਸਾਲ ਕੇਂਦਰ ਸਰਕਾਰ ਵੱਲੋਂ ਪੰਜਾਬ ਦੀਆਂ ਪੰਜ ਪ੍ਰਮੁੱਖ ਹਸਤੀਆਂ ਨੂੰ ਇਸ ਸਨਮਾਨ ਲਈ ਚੁਣਿਆ ਗਿਆ ਜਿਸ ਵਿੱਚ ਡੇਰਾ ਸੱਚਖੰਡ ਬੱਲਾਂ ਦੇ ਗੱਦੀ ਨਸ਼ੀਨ ਸੰਤ ਨਿਰੰਜਨ ਦਾਸ ਦਾ ਨਾਮ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਸੀ। ਇਹ ਪੁਰਸਕਾਰ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਨੂੰ ਵਿਸ਼ਵ ਪੱਧਰ ’ਤੇ ਪ੍ਰਚਾਰ ਪ੍ਰਸਾਰ ਅਤੇ ਸਮੁੱਚੀ ਮਾਨਵਤਾ ਦੇ ਭਲੇ ਲਈ ਕੀਤੇ ਜਾ ਰਹੇ ਮਹਾਨ ਕਾਰਜਾਂ ਅਤੇ ਸਮਾਜ ਸੇਵਾ ਤੇ ਮਨੁੱਖਤਾ ਦੇ ਭਲੇ ਲਈ ਯੋਗਦਾਨ ਪਾਉਣ ਹਿੱਤ ਸੰਤ ਨਿਰੰਜਨ ਦਾਸ ਜੀ ਨੂੰ ‘ਪਦਮ ਸ਼੍ਰੀ’ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ। ਇਸ ਸਨਮਾਨ ਨਾਲ ਡੇਰਾ ਸੱਚਖੰਡ ਬੱਲਾਂ ਦੇ ਲੱਖਾਂ ਸ਼ਰਧਾਲੂਆਂ ਤੇ ਦੇਸ਼ ਵਿਦੇਸ਼ ਵਿੱਚ ਵੱਸਦੀਆਂ ਸਤਿਗੁਰੂ ਰਵਿਦਾਸ ਨਾਮ ਲੇਵਾ ਸੰਗਤਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।­
Ad Position 22
No active advertisement
ਪਿਛਲੀ ਖ਼ਬਰ ਜੀਐਂਟੀ ਕ੍ਰਾਈਮ ਐਂਟੀ ਕਰੱਪਸ਼ਨ ਐਸੋਸੀਏਸ਼ਨ ਨੀਤੀ ਆਯੋਗ ਵਲੋਂ ਨਵੇਂ ਅਹੁਦੇਦਾਰਾਂ ਨੂੰ ਪਹਿਚਾਣ ਕਾਰਡ ਤੇ ਸਰਟੀਫਿਕੇਟ ਵੰਡ... ਅਗਲੀ ਖ਼ਬਰ ਜ਼ਿਲ੍ਹਾ ਅਕਾਲੀ ਦਲ ਵਲੋਂ ਨਵ-ਨਿਯੁਕਤ ਅਹੁਦੇਦਾਰਾਂ ਦਾ ਸਨਮਾਨ
Ad Position 24