06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਅਪੈਕਸ ਇੰਟਰਨੈਸ਼ਨਲ ਪਬਲਿਕ ਸਕੂਲ ਨਕੋਦਰ ਵਿੱਖੇ “ ਏਕ ਪੇੜ ਮਾਂ ਕੇ ਨਾਮ “ ਮੁਹਿੰਮ ਤਹਿਤ ਰੁੱਖ ਲਗਾਉਣ ਦੀ ਮੁਹਿੰਮ

ਨਕੋਦਰ, 5 ਅਗਸਤ (ਗੁਰਵਿੰਦਰ ਸਿੰਘ)-ਅਪੈਕਸ ਇੰਟਰਨੈਸ਼ਨਲ ਪਬਲਿਕ ਸਕੂਲ, ਨਕੋਦਰ ਵਿਖੇ ‘ਇੱਕ ਪੇੜ ਮਾਂ ਦੇ ਨਾਮ’ ਮੁਹਿੰਮ ਤਹਿਤ ਰੁੱਖ ਲਗਾਓ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਸਕੂਲ ਦੇ ਚੇਅਰਮੈਨ ਸਰਦਾਰ ਰਵਿੰਦਰ ਸਿੰਘ ਦੋਸਾਂਝ ਨੇ ਕਿਹਾ ਕਿ ਵਾਤਾਵਰਨ ਦੀ ਸੰਭਾਲ ਛੋਟੇ-ਛੋਟੇ ਉਪਰਾਲਿਆਂ ਨਾਲ ਹੀ ਸੰਭਵ ਹੈ ਅਤੇ ਰੁੱਖ ਲਗਾਉਣਾ ਸਮਾਜ ਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਸਭ ਤੋਂ ਵੱਡੀ ਸੇਵਾ ਹੈ।

Ad Position 21
No active advertisement
ਅਜੀਤ ਡੈਸਕ 06-08-2026
ਨਕੋਦਰ, 5 ਅਗਸਤ (ਗੁਰਵਿੰਦਰ ਸਿੰਘ)-ਅਪੈਕਸ ਇੰਟਰਨੈਸ਼ਨਲ ਪਬਲਿਕ ਸਕੂਲ, ਨਕੋਦਰ ਵਿਖੇ ‘ਇੱਕ ਪੇੜ ਮਾਂ ਦੇ ਨਾਮ’ ਮੁਹਿੰਮ ਤਹਿਤ ਰੁੱਖ ਲਗਾਓ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਸਕੂਲ ਦੇ ਚੇਅਰਮੈਨ ਸਰਦਾਰ ਰਵਿੰਦਰ ਸਿੰਘ ਦੋਸਾਂਝ ਨੇ ਕਿਹਾ ਕਿ ਵਾਤਾਵਰਨ ਦੀ ਸੰਭਾਲ ਛੋਟੇ-ਛੋਟੇ ਉਪਰਾਲਿਆਂ ਨਾਲ ਹੀ ਸੰਭਵ ਹੈ ਅਤੇ ਰੁੱਖ ਲਗਾਉਣਾ ਸਮਾਜ ਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਸਭ ਤੋਂ ਵੱਡੀ ਸੇਵਾ ਹੈ। ਉਨ੍ਹਾਂ ਸਕੂਲ ਦੇ ਸਟਾਫ ਅਤੇ ਬੱਚਿਆਂ ਨੂੰ ਇਸ ਨੇਕ ਉਪਰਾਲੇ ਲਈ ਵਧਾਈ ਦਿੱਤੀ। ਉਪਰੰਤ ਸਕੂਲ ਦੀ ਪ੍ਰਿੰਸੀਪਲ ਮੈਡਮ ਸ਼ਾਲੂ ਗੁਪਤਾ ਨੇ ਕਿਹਾ ਕਿ ਅੱਜ ਲਗਾਇਆ ਗਿਆ ਹਰ ਰੁੱਖ ਆਉਣ ਵਾਲੀਆਂ ਪੀੜ੍ਹੀਆਂ ਲਈ ਅਨਮੋਲ ਤੋਹਫ਼ਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਪੌਦਿਆਂ ਦੀ ਸੰਭਾਲ ਕਰਨ ਅਤੇ ਵਾਤਾਵਰਨ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ, ਅਧਿਆਪਕਾਂ ਅਤੇ ਸਟਾਫ਼ ਮੈਂਬਰਾਂ ਨੇ ਸਕੂਲ ਕੈਂਪਸ ਵਿੱਚ ਵੱਖ-ਵੱਖ ਕਿਸਮ ਦੇ ਪੌਦੇ ਲਗਾਏ ਅਤੇ ਵਾਤਾਵਰਨ ਸੰਭਾਲ ਦਾ ਸੰਦੇਸ਼ ਦਿੱਤਾ। ਪ੍ਰੋਗਰਾਮ ਦੇ ਅੰਤ ਵਿੱਚ ਸਾਰੇ ਹਾਜ਼ਰ ਮੈਂਬਰਾਂ ਨੇ ਵੱਧ ਤੋਂ ਵੱਧ ਰੁੱਖ ਲਗਾਉਣ, ਉਨ੍ਹਾਂ ਦੀ ਸੰਭਾਲ ਕਰਨ ਅਤੇ ਵਾਤਾਵਰਨ ਸੁਰੱਖਿਆ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਦਾ ਸੰਕਲਪ ਲਿਆ।
Ad Position 22
No active advertisement
ਪਿਛਲੀ ਖ਼ਬਰ ਵਾਤਾਵਰਨ ਦੀ ਸੰਭਾਲ ਲਈ ਵੱਧ ਤੋਂ ਵੱਧ ਬੂਟੇ ਲਗਾਏ ਜਾਣ-ਲਾਲੀ ਅਗਲੀ ਖ਼ਬਰ ਸ੍ਰੀ ਹਨੂੰਮਾਨ ਮੰਦਰ ਕਮੇਟੀ ਸ਼ਾਹਕੋਟ ਦੇ ਪ੍ਰਧਾਨ ਤਾਰਾ ਚੰਦ ਦਾ ਦਿਹਾਂਤ
Ad Position 24
No active advertisement