06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਸਾਰੀਆਂ ਵਿਧਾਨ ਸਭਾ ਸੀਟਾਂ ’ਤੇ ਭਾਰਤ ਮੂਲ ਨਿਵਾਸੀ ਮੁਕਤੀ ਮੋਰਚਾ ਲੜੇਗਾ ਚੋਣਾਂ-ਮਹਿੰਦਰ ਸਿੰਘ

ਜਲੰਧਰ, 5 ਅਗਸਤ (ਸ਼ਿਵ)-ਭਾਰਤੀ ਮੂਲ ਨਿਵਾਸੀ ਮੁਕਤੀ ਮੋਰਚਾ ਦੇ ਮੁੱਖ ਸੰਚਾਲਕ ਤੇ ਪੰਜਾਬ ਪ੍ਰਧਾਨ ਅਨਿਲ ਹੰਸ ਕਿਹਾ ਹੈ ਕਿ ਮੋਰਚਾ ਨੇ ਇਕ ਅਹਿਮ ਫ਼ੈਸਲਾ ਲੈਂਦਿਆਂ ਐਲਾਨ ਕੀਤਾ ਹੈ ਕਿ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਸੰਗਠਨ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਆਪਣੇ ਉਮੀਦਵਾਰ ਮੈਦਾਨ ਵਿਚ ਉਤਾਰੇਗਾ। ਉਕਤ ਆਗੂਆਂ ਨੇ ਕਿਹਾ ਕਿ ਦਹਾਕਿਆਂ ਤੋਂ ਪੰਜਾਬ ਦੀ ਰਾਜਨੀਤੀ ਵਿਚ ਸਰਕਾਰਾਂ ਬਦਲਦੀਆਂ ਰਹੀਆਂ ਪਰ ਦਲਿਤ, ਮੂਲ ਨਿਵਾਸੀ, ਪਿਛੜੇ ਵਰਗ, ਮਜ਼ਦੂਰ ਅਤੇ ਗ਼ਰੀਬ ਪਰਿਵਾਰਾਂ ਦੀ ਕਿਸੇ ਵੀ ਪਾਰਟੀ ਨੇ ਸਾਰ ਨਹੀਂ ਲਈ ਹੈ।

Ad Position 21
No active advertisement
ਅਜੀਤ ਡੈਸਕ 06-08-2026
ਜਲੰਧਰ, 5 ਅਗਸਤ (ਸ਼ਿਵ)-ਭਾਰਤੀ ਮੂਲ ਨਿਵਾਸੀ ਮੁਕਤੀ ਮੋਰਚਾ ਦੇ ਮੁੱਖ ਸੰਚਾਲਕ ਤੇ ਪੰਜਾਬ ਪ੍ਰਧਾਨ ਅਨਿਲ ਹੰਸ ਕਿਹਾ ਹੈ ਕਿ ਮੋਰਚਾ ਨੇ ਇਕ ਅਹਿਮ ਫ਼ੈਸਲਾ ਲੈਂਦਿਆਂ ਐਲਾਨ ਕੀਤਾ ਹੈ ਕਿ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਸੰਗਠਨ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਆਪਣੇ ਉਮੀਦਵਾਰ ਮੈਦਾਨ ਵਿਚ ਉਤਾਰੇਗਾ। ਉਕਤ ਆਗੂਆਂ ਨੇ ਕਿਹਾ ਕਿ ਦਹਾਕਿਆਂ ਤੋਂ ਪੰਜਾਬ ਦੀ ਰਾਜਨੀਤੀ ਵਿਚ ਸਰਕਾਰਾਂ ਬਦਲਦੀਆਂ ਰਹੀਆਂ ਪਰ ਦਲਿਤ, ਮੂਲ ਨਿਵਾਸੀ, ਪਿਛੜੇ ਵਰਗ, ਮਜ਼ਦੂਰ ਅਤੇ ਗ਼ਰੀਬ ਪਰਿਵਾਰਾਂ ਦੀ ਕਿਸੇ ਵੀ ਪਾਰਟੀ ਨੇ ਸਾਰ ਨਹੀਂ ਲਈ ਹੈ। ਭਾਰਤੀ ਮੂਲ ਨਿਵਾਸੀ ਮੁਕਤੀ ਮੋਰਚਾ ਦਾ ਮੰਨਣਾ ਹੈ ਕਿ ਜਦ ਤੱਕ ਵਿਧਾਨ ਸਭਾ ਵਿਚ ਮੂਲ ਨਿਵਾਸੀ ਸਮਾਜ ਦੀ ਮਜ਼ਬੂਤ ਅਤੇ ਨਿਡਰ ਆਵਾਜ਼ ਨਹੀਂ ਪਹੁੰਚਦੀ, ਉਦੋਂ ਤੱਕ ਸਮਾਜਿਕ ਨਿਆਂ, ਬਰਾਬਰੀ ਅਤੇ ਸੰਵਿਧਾਨਕ ਹੱਕਾਂ ਦੀ ਲੜਾਈ ਅਧੂਰੀ ਰਹੇਗੀ। ਇਸ ਮੌਕੇ ਮੀਤ ਪ੍ਰਧਾਨ ਪੰਜਾਬ ਕੈਪਟਨ ਕੁਲਵੰਤ ਸਿੰਘ, ਏ. ਐੱਚ. ਸੀ. ਕਮੇਟੀ ਚੇਅਰਮੈਨ ਸੰਨ੍ਹੀ ਕਲਿਆਣ ਤੇ ਹੋਰ ਵੀ ਹਾਜਰ ਸਨ।
Ad Position 22
No active advertisement
ਪਿਛਲੀ ਖ਼ਬਰ ਐਚ . ਐਮ . ਵੀ . ਦੀਆਂ ਵਿਦਿਆਰਥਣਾਂ ਦਾ ਯੂਨੀਵਰਸਿਟੀ ਪ੍ਰੀਖਿਆਵਾਂ ’ ਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਪੱਤੀ ਲਕਸੀਆਂ ਵਿਖੇ ਮੁਫ਼ਤ ਮੈਡੀਕਲ ਜਾਂਚ ਅਤੇ ਖੂਨਦਾਨ ਕੈਂਪ 150 ਮਰੀਜਾਂ ਦੀ ਜਾਂਚ ਅਤੇ 40 ਵਿਅਕਤੀਆਂ ਨੇ ਕੀਤਾ ਖੂਨਦਾਨ
Ad Position 24
No active advertisement