06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਅਦਾਲਤ ਦੇ ਫ਼ੈਸਲੇ ਦਾ ਸਰਕਾਰ ਸਨਮਾਨ ਕਰੇ - ਸਰੀਨ

ਜਲੰਧਰ 6 ਅਗਸਤ (ਸ਼ਿਵ)- ਭਾਜਪਾ ਜਿਲਾ ਜਲੰਧਰ ਸਹਿਰੀ ਦੇ ਜਿਲਾ ਪ੍ਰਧਾਨ ਅਸ਼ੋਕ ਸਰੀਨ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਫ਼ੈਸਲੇ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਦੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਪ੍ਰਤੀ ਨਕਾਰਾਤਮਕ ਅਤੇ ਸਰਕਾਰੀ ਮੁਲਾਜ਼ਮ ਵਿਰੋਧੀ ਸੋਚ ਨੂੰ ਪੂਰੀ ਤਰ੍ਹਾਂ ਬੇਨਕਾਬ ਕਰ ਦਿੱਤਾ ਹੈ। ਅਦਾਲਤ ਨੇ ਮਹਿੰਗਾਈ ਭੱਤੇ (ਡੀਏ) ਦੇ ਬਕਾਏ ਰੋਕਣ ਲਈ ਸਰਕਾਰ ਵੱਲੋਂ ਦਿੱਤੀ ਹਰ ਦਲੀਲ ਨੂੰ ਰੱਦ ਕਰ ਦਿੱਤਾ।

Ad Position 21
No active advertisement
ਅਜੀਤ ਡੈਸਕ 07-08-2026
ਜਲੰਧਰ 6 ਅਗਸਤ (ਸ਼ਿਵ)- ਭਾਜਪਾ ਜਿਲਾ ਜਲੰਧਰ ਸਹਿਰੀ ਦੇ ਜਿਲਾ ਪ੍ਰਧਾਨ ਅਸ਼ੋਕ ਸਰੀਨ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਫ਼ੈਸਲੇ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਦੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਪ੍ਰਤੀ ਨਕਾਰਾਤਮਕ ਅਤੇ ਸਰਕਾਰੀ ਮੁਲਾਜ਼ਮ ਵਿਰੋਧੀ ਸੋਚ ਨੂੰ ਪੂਰੀ ਤਰ੍ਹਾਂ ਬੇਨਕਾਬ ਕਰ ਦਿੱਤਾ ਹੈ। ਅਦਾਲਤ ਨੇ ਮਹਿੰਗਾਈ ਭੱਤੇ (ਡੀਏ) ਦੇ ਬਕਾਏ ਰੋਕਣ ਲਈ ਸਰਕਾਰ ਵੱਲੋਂ ਦਿੱਤੀ ਹਰ ਦਲੀਲ ਨੂੰ ਰੱਦ ਕਰ ਦਿੱਤਾ। ਅਸ਼ੋਕ ਸਰੀਨ ਨੇ ਕਿਹਾ ਕਿ ਅਦਾਲਤ ਵਿੱਚ ਹਾਰ ਤੋਂ ਬਾਅਦ ਵੀ ਪੰਜਾਬ ਸਰਕਾਰ ਉਹੀ ਪੁਰਾਣੀਆਂ ਦਲੀਲਾਂ ਦੁਹਰਾ ਕੇ ਮੁਲਾਜ਼ਮਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਜਿਨ੍ਹਾਂ ਨੂੰ ਹਾਈ ਕੋਰਟ ਆਪਣੇ ਵਿਸਤ੍ਰਿਤ ਫ਼ੈਸਲੇ ਵਿਚ ਪਹਿਲਾਂ ਹੀ ਖਾਰਜ ਕਰ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਅਦਾਲਤ ਦੇ ਫ਼ੈਸਲੇ ਦਾ ਸਨਮਾਨ ਕਰਨਾ ਚਾਹੀਦਾ ਹੈ, ਨਾ ਕਿ ਮੁਲਾਜ਼ਮਾਂ ਨੂੰ ਭਰਮਿਤ ਕਰਨਾ ਚਾਹੀਦਾ ਹੈ।
Ad Position 22
No active advertisement
ਪਿਛਲੀ ਖ਼ਬਰ ਕਰੋੜਾਂ ਰੁਪਏ ਟੋਲ ਦੇਣ ਦੇ ਬਾਵਜੂਦ ਬਰਸਾਤ ਦੇ ਪਾਣੀ ਕਾਰਨ ਪ੍ਰੇਸ਼ਾਨ ਹੋ ਰਹੇ ਵਾਹਨ ਚਾਲਕ ਥਾਂ ਥਾਂ ਤੋਂ ਟੁੱਟੀਆਂ ਜਲੰਧਰ-... ਅਗਲੀ ਖ਼ਬਰ ਪ੍ਰਾਪਰਟੀ ਟੈਕਸ ਵਿਭਾਗ ਵਲੋਂ ਜੋਤੀ ਚੌਕ ਤੇ ਅਰਬਨ ਅਸਟੇਟ ਵਿਚ 4 ਜਾਇਦਾਦਾਂ ਸੀਲ
Ad Position 24
No active advertisement