06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਗਰਭ ਦੌਰਾਨ ਭਰੂਣ ਦੇ ਲਿੰਗ ਦੀ ਜਾਂਚ ਕਰਵਾਉਣਾ / ਕਰਨਾ ਗ਼ੈਰਕਾਨੂੰਨੀ ਤੇ ਸਜ਼ਾਯੋਗ ਅਪਰਾਧ - ਡਾ . ਗਰਗ

ਜਲੰਧਰ, 6 ਅਗਸਤ (ਜਤਿੰਦਰ ਪੰਮੀ)–ਜ਼ਿਲ੍ਹਾ ਪੀ. ਸੀ.

Ad Position 21
No active advertisement
ਜ਼ਿਲ੍ਹਾ ਪੀ.ਸੀ. - ਪੀ.ਐੱਨ.ਡੀ.ਟੀ. ਐਡਵਾਇਜ਼ਰੀ ਕਮੇਟੀ ਦੀ ਮੀਟਿੰਗ ਦੌਰਾਨ ਕਮੇਟੀ ਮੈਂਬਰਾਂ ਨਾਲ ਗੱਲਬਾਤ ਕਰਦੇ ਹੋਏ ਸਿਵਲ ਸਰਜਨ ਡਾ. ਰਾਜੇਸ਼ ਗਰਗ। ਤਸਵੀਰ-ਜੀਪੀ ਸਿੰਘ। 07-08-2026
ਜਲੰਧਰ, 6 ਅਗਸਤ (ਜਤਿੰਦਰ ਪੰਮੀ)–ਜ਼ਿਲ੍ਹਾ ਪੀ.ਸੀ. - ਪੀ.ਐੱਨ.ਡੀ.ਟੀ. ਐਡਵਾਇਜ਼ਰੀ ਕਮੇਟੀ ਦੀ ਮੀਟਿੰਗ ਦੌਰਾਨ ਸਿਵਲ ਸਰਜਨ ਡਾ. ਰਾਜੇਸ਼ ਗਰਗ ਵੱਲੋਂ ਜ਼ਿਲ੍ਹੇ ਵਿੱਚ ਲਿੰਗ ਅਨੁਪਾਤ ‘ਚ ਹੋਰ ਸੁਧਾਰ ਲਿਆਉਣ ਅਤੇ ਪੀ.ਸੀ.ਪੀ.ਐੱਨ.ਡੀ.ਟੀ. ਐਕਟ ਦੀ ਸਖਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਢੁੱਕਵੇਂ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਗਏ। ਮੀਟਿੰਗ ‘ਚ ਅਲਟ੍ਰਾ ਸਾਉਂਡ ਸਕੈਨ ਸੈਂਟਰਾਂ ਦੀ ਨਵੀਂ ਰਜਿਸਟ੍ਰੇਸ਼ਨ ਤੇ ਰਜਿਸਟ੍ਰੇਸ਼ਨ ਰੀਨਿਊ ਕਰਵਾਉਣ ਲਈ ਆਏ ਕੇਸਾਂ ‘ਤੇ ਵਿਚਾਰ ਕੀਤਾ ਗਿਆ। ਸਿਵਲ ਸਰਜਨ ਡਾ. ਗਰਗ ਨੇ ਕਿਹਾ ਕਿ ਮਾਦਾ ਭਰੂਣ ਹੱਤਿਆ ਸਮਾਜਿਕ ਬੁਰਾਈ ਹੈ ਅਤੇ ਇਸ ਨੂੰ ਖਤਮ ਕਰਨ ਲਈ ਸਮਾਜ ਦੇ ਹਰ ਵਰਗ ਨੂੰ ਆਪਣਾ ਬਣਦਾ ਸਹਿਯੋਗ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਗਰਭ ਦੌਰਾਨ ਭਰੂਣ ਦੇ ਲਿੰਗ ਦੀ ਜਾਂਚ ਕਰਵਾਉਣਾ/ਕਰਨਾ ਗੈਰਕਾਨੂੰਨੀ ਅਤੇ ਸਜ਼ਾਯੋਗ ਅਪਰਾਧ ਹੈ, ਇਸ ਜੁਰਮ ‘ਚ ਪਾਏ ਗਏ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਮੀਟਿੰਗ ਦੌਰਾਨ 3 ਨਵੇਂ ਸਕੈਨ ਸੈਂਟਰ ਵਲੋਂ ਰਜਿਸਟ੍ਰੇਸ਼ਨ ਕਰਵਾਉਣ ਲਈ ਪ੍ਰਤੀ ਬੇਨਤੀ ਪ੍ਰਾਪਤ ਹੋਈ, ਜਿਸ ਨੂੰ ਦਸਤਾਵੇਜ਼ ਵਾਚਣ ਉਪਰੰਤਰ ਲੋੜੀਂਦੀ ਕਾਰਵਾਈ ਪੂਰੀ ਹੋਣ ‘ਤੇ ਕਮੇਟੀ ਵੱਲੋਂ ਮਨਜੂਰੀ ਦੇ ਦਿੱਤੀ ਗਈ। ਇਸ ਤੋਂ ਇਲਾਵਾ 27 ਸਕੈਨ ਸੈਂਟਰਾਂ ਵਲੋਂ ਰਜਿਸਟ੍ਰੇਸ਼ਨ ਰੀਨਿਊ ਕਰਵਾਉਣ ਲਈ ਪ੍ਰਤੀ ਬੇਨਤੀ ਦਿੱਤੀ ਗਈ ਸੀ, ਜਿਸਨੂੰ ਲੋੜੀਂਦੇ ਦਸਤਾਵੇਜ਼ ਪੂਰੇ ਹੋਣ ਅਤੇ ਕਮੇਟੀ ਮੈਂਬਰਾਂ ਵਲੋਂ ਪੜਚੋਲ ਕਰਨ ਉਪਰੰਤ ਨਵੀਂ ਰਜਿਸਟ੍ਰੇਸ਼ਨ ਲਈ ਮਨਜੂਰੀ ਦੇ ਦਿੱਤੀ ਗਈ। ਇਸ ਤੋਂ ਇਲਾਵਾ ਮੀਟਿੰਗ ਦੌਰਾਨ ਦੋ ਨਵੇਂ ਐਮ.ਟੀ.ਪੀ. ਸੈਂਟਰਾਂ ਨੂੰ ਵੀ ਮਨਜੂਰੀ ਦਿੱਤੀ ਗਈ। ਮੀਟਿੰਗ ਵਿੱਚ ਡਾ. ਵਨਿੰਦਰ ਰਿਆੜ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ, ਡਾ. ਵਰਿੰਦਰ ਕੌਰ ਥਿੰਦ ਚੇਅਰਪਰਸਨ ਪੀ.ਐਨ.ਡੀ.ਟੀ. ਐਡਵਾਇਜ਼ਰੀ ਕਮੇਟੀ, ਡਾ. ਅਭਿਨਵ ਸ਼ੂਰ ਮੈਡੀਕਲ ਸਪੈਸ਼ਲਿਸਟ , ਡਾ. ਮੋਹਿਤ ਚੰਦਰ ਪਿਡੀਆਟ੍ਰੀਅਸ਼ਨ, ਗਗਨਦੀਪ ਸਹਾਇਕ ਜ਼ਿਲ੍ਹਾ ਅਟਾਰਨੀ, ਪਰਵੀਨ ਅਬਰੋਲ ਸ਼ੋਸ਼ਲ ਵਰਕਰ, ਰਮਨਪ੍ਰੀਤ ਕੌਰ ਸੋਸ਼ਲ ਵਰਕਰ, ਸੰਦੀਪ, ਅਸੀਮ ਸ਼ਰਮਾ ਡਿਪਟੀ ਮਾਸ ਮੀਡੀਆ ਅਫਸਰ ਅਤੇ ਦੀਪਕ ਬਪੋਰੀਆ ਜ਼ਿਲ੍ਹਾ ਪੀ.ਸੀ.ਪੀ.ਐੱਨ.ਡੀ.ਟੀ. ਕੋਆਰਡੀਨੇਟਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸ਼ਰਾਬ ਠੇਕੇਦਾਰਾਂ ਦੇ ਕਈ ਕਰਿੰਦੇ ਚੈਕਿੰਗ ਕਰਨ ਦੇ ਮਾਮਲੇ ਵਿਚ ਜ਼ਿਆਦਾ ਨਹੀਂ ਦੇ ਸਕਣਗੇ ਦਖ਼ਲ ਸਖ਼ਤੀ ਦੇ ਬਾਵਜੂਦ ਕਈ ਲੋਕ ਅ... ਅਗਲੀ ਖ਼ਬਰ ਲੰਮਾ ਪਿੰਡ ਚੌਕ ਦੀ ਮਾੜੀ ਹਾਲਤ ਨੂੰ ਲੈ ਕੇ ਭੰਡਾਰੀ ਤੇ ਸਾਥੀਆਂ ਵਲੋਂ ਰੋਸ ਪ੍ਰਦਰਸ਼ਨ
Ad Position 24
No active advertisement