ਨਿਰਮਲ ਕੁਟੀਆ ਜੌਹਲਾਂ ਵਿਖੇ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ ਕੱਲ੍ਹ
ਚੁਗਿੱਟੀ / ਜੰਡੂ ਸਿੰਘਾ ,7 ਅਗਸਤ ( ਨਰਿੰਦਰ ਲਾਗੂ ) ਨਿਰਮਲ ਕੁਟੀਆ ਜੋਹਲਾਂ ਵਿਖੇ 8 ਵੇਂ ਪਾਤਿਸ਼ਾਹ ਧੰਨ ਧੰਨ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ 9 ਅਗਸਤ ਨੂੰ ਕਰਵਾਇਆ ਜਾਵੇਗਾ । ਜਾਣਕਾਰੀ ਦਿੰਦੇ ਹੋਏ ਉਕਤ ਗੁਰੂ ਘਰ ਦੇ ਮੁਖੀ ਸੰਤ ਬਾਬਾ ਜੀਤ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਅੱਜ ਤੋਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਅਰੰਭਤਾ ਕੀਤੀ ਗਈ ਹੈ ਜਿਸ ਦੇ ਭੋਗ 9 ਅਗਸਤ ਨੂੰ ਪਾਏ ਜਾਣਗੇ ।
ਚੁਗਿੱਟੀ / ਜੰਡੂ ਸਿੰਘਾ ,7 ਅਗਸਤ ( ਨਰਿੰਦਰ ਲਾਗੂ ) ਨਿਰਮਲ ਕੁਟੀਆ ਜੋਹਲਾਂ ਵਿਖੇ 8 ਵੇਂ ਪਾਤਿਸ਼ਾਹ ਧੰਨ ਧੰਨ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ 9 ਅਗਸਤ ਨੂੰ ਕਰਵਾਇਆ ਜਾਵੇਗਾ । ਜਾਣਕਾਰੀ ਦਿੰਦੇ ਹੋਏ ਉਕਤ ਗੁਰੂ ਘਰ ਦੇ ਮੁਖੀ ਸੰਤ ਬਾਬਾ ਜੀਤ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਅੱਜ ਤੋਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਅਰੰਭਤਾ ਕੀਤੀ ਗਈ ਹੈ ਜਿਸ ਦੇ ਭੋਗ 9 ਅਗਸਤ ਨੂੰ ਪਾਏ ਜਾਣਗੇ । ਉਪਰੰਤ ਸਜਾਏ ਹੋਏ ਦੀਵਾਨ ਵਿੱਚ ਵੱਖ - ਵੱਖ ਪ੍ਰਸਿੱਧ ਰਾਗੀ ਤੇ ਢਾਡੀ ਜਥਿਆਂ ਵੱਲੋਂ ਹਾਜ਼ਰੀ ਲਗਵਾਈ ਜਾਵੇਗੀ । ਇਸ ਮੌਕੇ ਹਾਜ਼ਰੀਨ ਨਾਲ ਗੁਰੂ ਸਾਹਿਬ ਜੀ ਦੇ ਜੀਵਨ ਸਬੰਧੀ ਵਿਚਾਰ ਵੀ ਸਾਂਝੇ ਕੀਤੇ ਜਾਣਗੇ । ਸਮਾਪਤੀ ‘ ਤੇ ਸੇਵਾਦਾਰਾਂ ਵਲੋਂ ਸੰਗਤਾਂ ਨੂੰ ਗੁਰੂ ਕੇ ਲੰਗਰ ਅਟੁੱਟ ਵਰਤਾਏ ਜਾਣਗੇ ।