ਨਸ਼ੀਲੀਆਂ ਗੋਲੀਆਂ ਸਮੇਤ ਨੌਜਵਾਨ ਕਾਬੂ
ਸ਼ਾਹਕੋਟ, 7 ਅਗਸਤ (ਸੁਖਦੀਪ ਸਿੰਘ)- ਸ਼ਾਹਕੋਟ ਸਬ-ਡਵੀਜ਼ਨ ਦੇ ਡੀ. ਐਸ.
ਸ਼ਾਹਕੋਟ, 7 ਅਗਸਤ (ਸੁਖਦੀਪ ਸਿੰਘ)- ਸ਼ਾਹਕੋਟ ਸਬ-ਡਵੀਜ਼ਨ ਦੇ ਡੀ.ਐਸ.ਪੀ. ਸਰਵਨ ਸਿੰਘ ਬੱਲ ਦੀ ਅਗਵਾਈ ਅਤੇ ਥਾਣਾ ਸ਼ਾਹਕੋਟ ਦੇ ਐਸ. ਐਚ. ਓ. ਇੰਸਪੈਕਟਰ ਅਮਨ ਸੈਣੀ ਦੀ ਦੇਖ-ਰੇਖ ਹੇਠ ਪੁਲਿਸ ਪਾਰਟੀ ਨੇ ਇੱਕ ਨੌਜਵਾਨ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ। ਡੀ.ਐਸ.ਪੀ. ਸਰਵਨ ਸਿੰਘ ਬੱਲ ਨੇ ਦੱਸਿਆ ਕਿ ਹੈੱਡ ਕਾਂਸਟੇਬਲ ਸੁਖਵਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਪਿੰਡ ਢੰਡੋਵਾਲ ਤੋਂ ਇੰਪਲਾਈਜ਼ ਕਲੋਨੀ, ਸ਼ਾਹਕੋਟ ਨੇੜੇ ਗਸ਼ਤ ਕਰ ਰਹੇ ਸਨ। ਇਸ ਦੌਰਾਨ ਸਾਹਮਣੇ ਤੋਂ ਇੱਕ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ, ਜੋ ਪੁਲਿਸ ਪਾਰਟੀ ਨੂੰ ਦੇਖ ਘਬਰਾ ਕੇ ਪਿੱਛੇ ਮੁੜਨ ਲੱਗਾ। ਸ਼ੱਕ ਦੇ ਅਧਾਰ ‘ਤੇ ਪੁਲਿਸ ਨੇ ਉਸ ਨੂੰ ਕਾਬੂ ਕਰਕੇ ਪੁੱਛਗਿੱਛ ਕੀਤੀ ਤਾਂ ਉਸ ਨੇ ਆਪਣਾ ਨਾਮ ਵਿਨੋਦ ਉਰਫ਼ ਭੂੰਡੀ ਪੁੱਤਰ ਕਸ਼ਮੀਰੀ ਵਾਸੀ ਮੁਹੱਲਾ ਧੋੜਾ ਵਾਰਡ ਨੰਬਰ-8 ਸ਼ਾਹਕੋਟ ਦੱਸਿਆ। ਤਲਾਸ਼ੀ ਦੌਰਾਨ ਮੁਲਜ਼ਮ ਨੇ ਆਪਣੀ ਕੈਪਰੀ ਦੀ ਜੇਬ ‘ਚੋਂ ਇੱਕ ਪਾਰਦਰਸ਼ੀ ਲਿਫ਼ਾਫਾ ਕੱਢ ਕੇ ਪੁਲਿਸ ਦੇ ਹਵਾਲੇ ਕਰ ਦਿੱਤਾ, ਜਿਸ ਵਿਚੋਂ 22 ਫਿੱਕੇ ਸੰਤਰੀ ਰੰਗ ਦੀਆਂ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਪੁਲਿਸ ਨੇ ਦੋਸ਼ੀ ਨੂੰ ਮੌਕੇ ‘ਤੇ ਹੀ ਗ੍ਰਿਫ਼ਤਾਰ ਕਰਕੇ ਮਾਮਲਾ ਦਰਜ ਕਰ ਲਿਆ ਹੈ।