08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਕਾਂਗਰਸ ਵਲੋਂ ਦਰਿਆ ’ਚ ਚੱਲ ਰਹੇ ਡੀਸਿਲਟਿੰਗ ਦੇ ਕੰਮ ਨੂੰ ਨਾਜਾਇਜ਼ ਮਾਈਨਿੰਗ ਨਾਲ ਜੋੜਨਾ ਗਲਤ-ਪਿੰਦਰ ਪੰਡੋਰੀ

ਸ਼ਾਹਕੋਟ, 7 ਅਗਸਤ (ਦਲਜੀਤ ਸਿੰਘ ਸਚਦੇਵਾ)- ਆਮ ਆਦਮੀ ਪਾਰਟੀ ਹਲਕਾ ਸ਼ਾਹਕੋਟ ਦੇ ਇੰਚਾਰਜ ਪਰਮਿੰਦਰ ਸਿੰਘ ਪਿੰਦਰ ਪੰਡੋਰੀ ਨੇ ਨਾਜਾਇਜ਼ ਮਾਈਨਿੰਗ ਦੇ ਮੁੱਦੇ ’ਤੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਇਸ ਸਮੇਂ ਸੂਬੇ ਦੇ ਵੱਖ-ਵੱਖ ਦਰਿਆਵਾਂ ਵਿਚ ਡੀਸਿਲਟਿੰਗ (ਗਾਦ ਕੱਢਣਾ) ਦਾ ਕੰਮ ਕਰਵਾਇਆ ਜਾ ਰਿਹਾ ਹੈ, ਜਿਸ ਦਾ ਮੁੱਖ ਉਦੇਸ਼ ਹੜ੍ਹਾਂ ਦੇ ਖ਼ਤਰੇ ਨੂੰ ਘਟਾਉਣਾ ਤੇ ਬੰਨ੍ਹਾਂ ਨੂੰ ਮਜ਼ਬੂਤ ਕਰਨਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਇਸ ਕੰਮ ਨੂੰ ਜਾਣਬੁੱਝ ਕੇ ਨਾਜਾਇਜ਼ ਮਾਈਨਿੰਗ ਦਾ ਰੂਪ ਦੇ ਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

Ad Position 21
No active advertisement
ਅਜੀਤ ਡੈਸਕ 08-08-2026
ਸ਼ਾਹਕੋਟ, 7 ਅਗਸਤ (ਦਲਜੀਤ ਸਿੰਘ ਸਚਦੇਵਾ)- ਆਮ ਆਦਮੀ ਪਾਰਟੀ ਹਲਕਾ ਸ਼ਾਹਕੋਟ ਦੇ ਇੰਚਾਰਜ ਪਰਮਿੰਦਰ ਸਿੰਘ ਪਿੰਦਰ ਪੰਡੋਰੀ ਨੇ ਨਾਜਾਇਜ਼ ਮਾਈਨਿੰਗ ਦੇ ਮੁੱਦੇ ’ਤੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਇਸ ਸਮੇਂ ਸੂਬੇ ਦੇ ਵੱਖ-ਵੱਖ ਦਰਿਆਵਾਂ ਵਿਚ ਡੀਸਿਲਟਿੰਗ (ਗਾਦ ਕੱਢਣਾ) ਦਾ ਕੰਮ ਕਰਵਾਇਆ ਜਾ ਰਿਹਾ ਹੈ, ਜਿਸ ਦਾ ਮੁੱਖ ਉਦੇਸ਼ ਹੜ੍ਹਾਂ ਦੇ ਖ਼ਤਰੇ ਨੂੰ ਘਟਾਉਣਾ ਤੇ ਬੰਨ੍ਹਾਂ ਨੂੰ ਮਜ਼ਬੂਤ ਕਰਨਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਇਸ ਕੰਮ ਨੂੰ ਜਾਣਬੁੱਝ ਕੇ ਨਾਜਾਇਜ਼ ਮਾਈਨਿੰਗ ਦਾ ਰੂਪ ਦੇ ਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਪਿੰਦਰ ਪੰਡੋਰੀ ਨੇ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਦਰਿਆਵਾਂ ਤੇ ਬੰਨ੍ਹਾਂ ਦੀ ਸੰਭਾਲ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ, ਜਿਸ ਕਾਰਨ ਕਈ ਥਾਵਾਂ ’ਤੇ ਦਰਿਆਵਾਂ ਵਿਚ ਗਾਦ ਜੰਮ੍ਹਦੀ ਰਹੀ ਅਤੇ ਬੰਨ੍ਹਾਂ ਦੀ ਹਾਲਤ ਵੀ ਕਮਜ਼ੋਰ ਹੋ ਗਈ। ਉਨ੍ਹਾਂ ਕਿਹਾ ਕਿ ਹੁਣ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਦਰਿਆਵਾਂ ਵਿੱਚੋਂ ਡੀਸਿਲਟਿੰਗ ਕਰਵਾ ਕੇ ਨਿਕਲੀ ਮਿੱਟੀ ਨੂੰ ਬੰਨ੍ਹਾਂ ’ਤੇ ਪਾ ਕੇ ਉਨ੍ਹਾਂ ਨੂੰ ਪੰਜ ਤੋਂ ਛੇ ਫੁੱਟ ਤੱਕ ਉੱਚਾ ਤੇ ਮਜ਼ਬੂਤ ਕੀਤਾ ਜਾ ਰਿਹਾ ਹੈ, ਤਾਂ ਜੋ ਆਉਣ ਵਾਲੇ ਸਮੇਂ ਵਿਚ ਹੜ੍ਹਾਂ ਤੋਂ ਲੋਕਾਂ ਦੀ ਜਾਨ-ਮਾਲ ਦੀ ਰੱਖਿਆ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵਲੋਂ ਸ਼ਾਹਕੋਟ ਹਲਕੇ ਦੇ ਬੰਨ੍ਹਾਂ ’ਤੇ ਸੜਕ ਦੇ ਨਿਰਮਾਣ ਦਾ ਕੰਮ ਵੀ ਸ਼ੁਰੂ ਕਰਵਾ ਦਿੱਤਾ ਗਿਆ ਹੈ, ਜਿਸ ਨਾਲ ਨਾ ਸਿਰਫ਼ ਬੰਨ੍ਹਾਂ ਦੀ ਸੰਭਾਲ ਆਸਾਨ ਹੋਵੇਗੀ, ਸਗੋਂ ਪੇਂਡੂ ਇਲਾਕਿਆਂ ਦੇ ਲੋਕਾਂ ਨੂੰ ਆਵਾਜਾਈ ਦੀ ਵੀ ਵਧੀਆ ਸਹੂਲਤ ਮਿਲੇਗੀ। ਲੋਕ ਜਾਣਦੇ ਹਨ ਕਿ ਕਾਂਗਰਸ ਸਰਕਾਰ ਸਮੇਂ ਨਾਜਾਇਜ਼ ਮਾਈਨਿੰਗ ਧੜੱਲੇ ਨਾਲ ਹੋਈ ਹੈ, ਖ਼ੁਦ ਨਾਜਾਇਜ਼ ਮਾਈਨਿੰਗ ਕਰਵਾਉਣ ਵਾਲੀ ਕਾਂਗਰਸ ਹੀ ਮੌਜੂਦਾ ਸਰਕਾਰ ’ਤੇ ਗਲਤ ਦੋਸ਼ ਲਗਾ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ਾਹਕੋਟ ਹਲਕੇ ’ਚ ਬਿਲਕੁਲ ਵੀ ਨਾਜਾਇਜ਼ ਮਾਈਨਿੰਗ ਨਹੀਂ ਹੋ ਰਹੀ ਤੇ ਉਹ ਖ਼ੁਦ ਵੀ ਨਾਜਾਇਜ਼ ਮਾਈਨਿੰਗ ਦੇ ਸਖ਼ਤ ਖ਼ਿਲਾਫ਼ ਹਨ। ਇਸ ਮੌਕੇ ਹਰਜਿੰਦਰ ਸਿੰਘ ਸੀਚੇਵਾਲ ਸੰਗਠਨ ਇੰਚਾਰਜ ਤੇ ਚੇਅਰਮੈਨ ਬਲਵੀਰ ਸਿੰਘ ਢੰਡੋਵਾਲ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਫਿਲੌਰ ’ਚ ‘ਆਪ’ ਨੂੰ ਸਿਆਸੀ ਝਟਕਾ ਪੰਚ ਸਰਪੰਚ ਤੇ ਹੋਰ ਅਹੁਦੇਦਾਰ ਨੇ ਛੱਡੀ ਪਾਰਟੀ, ਬਸਪਾ ’ਚ ਹੋਏ ਸ਼ਾਮਿਲ ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਨੌਜਵਾਨ ਕਾਬੂ
Ad Position 24