ਦਿਹਾਤੀ ਐਸ.ਐਸ.ਪੀ. ਹਰਵਿੰਦਰ ਸਿੰਘ ਵਿਰਕ ਵਲੋਂ ਨੂਰਮਹਿਲ ਤੇ ਬਿਲਗਾ ਵਿਚ ਦੇਰ ਰਾਤ ਚੈਕਿੰਗ
ਬਿਲਗਾ/ਨੂਰਮਹਿਲ, 8 ਅਗਸਤ (ਤਜਿੰਦਰ ਕੁਮਾਰ )- ਆਜ਼ਾਦੀ ਦਿਵਸ 15 ਅਗਸਤ ਨੂੰ ਮੁੱਖ ਰੱਖਦਿਆਂ ਜਲੰਧਰ ਦਿਹਾਤੀ ਪੁਲਿਸ ਵੱਲੋਂ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਸਖ਼ਤ ਕਰ ਦਿੱਤਾ ਗਿਆ ਹੈ। ਇਸੇ ਤਹਿਤ ਐਸ.
ਬਿਲਗਾ/ਨੂਰਮਹਿਲ, 8 ਅਗਸਤ (ਤਜਿੰਦਰ ਕੁਮਾਰ )- ਆਜ਼ਾਦੀ ਦਿਵਸ 15 ਅਗਸਤ ਨੂੰ ਮੁੱਖ ਰੱਖਦਿਆਂ ਜਲੰਧਰ ਦਿਹਾਤੀ ਪੁਲਿਸ ਵੱਲੋਂ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਸਖ਼ਤ ਕਰ ਦਿੱਤਾ ਗਿਆ ਹੈ। ਇਸੇ ਤਹਿਤ ਐਸ.ਐਸ.ਪੀ. ਜਲੰਧਰ ਦਿਹਾਤੀ ਹਰਵਿੰਦਰ ਸਿੰਘ ਵਿਰਕ ਨੇ ਦੇਰ ਰਾਤ ਨੂਰਮਹਿਲ ਅਤੇ ਬਿਲਗਾ ਖੇਤਰ ਦਾ ਅਚਨਚੇਤ ਦੌਰਾ ਕਰਕੇ ਪੁਲਿਸ ਵੱਲੋਂ ਕੀਤੇ ਜਾ ਰਹੇ ਸੁਰੱਖਿਆ ਪ੍ਰਬੰਧਾਂ ਦੀ ਚੈਕਿੰਗ ਕੀਤੀ। ਐਸ.ਐਸ.ਪੀ. ਵਲੋਂ ਵੱਖ-ਵੱਖ ਥਾਵਾਂ ’ਤੇ ਪੁਲਿਸ ਨਾਕਿਆਂ, ਵਾਹਨਾਂ ਦੀ ਚੈਕਿੰਗ ਅਤੇ ਰਾਤ ਸਮੇਂ ਗਸ਼ਤ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਨੇ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ 15 ਅਗਸਤ ਦੇ ਮੱਦੇਨਜ਼ਰ ਹਰ ਪੱਧਰ ’ਤੇ ਚੌਕਸੀ ਬਣਾਈ ਰੱਖੀ ਜਾਵੇ ਅਤੇ ਸ਼ੱਕੀ ਵਿਅਕਤੀਆਂ ਤੇ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਵੇ।