10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਰਾਸ਼ਟਰੀ ਬਾਲ ਪੁਰਸਕਾਰ ਲਈ ਆਨਲਾਈਨ ਰਜਿਸਟ੍ਰੇਸ਼ਨ ਕਰਨ ਦੀ ਮਿਤੀ ’ਚ 15 ਤੱਕ ਵਾਧਾ

ਜਲੰਧਰ, 9 ਅਗਸਤ (ਜਤਿੰਦਰ ਪੰਮੀ)–ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਆਨਲਾਈਨ ਰਜਿਸਟ੍ਰੇਸ਼ਨ ਕਰਨ ਦੀ ਆਖਰੀ ਮਿਤੀ 31 ਜੁਲਾਈ ਤੋਂ ਵਧਾ ਕੇ 15 ਅਗਸਤ ਕਰ ਦਿੱਤੀ ਗਈ ਹੈ। ਹੁਣ ਯੋਗ ਬੱਚੇ 15 ਅਗਸਤ ਤੱਕ ਆਨਲਾਈਨ ਅਰਜ਼ੀ ਦੇ ਸਕਦੇ ਹਨ।

Ad Position 21
No active advertisement
ਅਜੀਤ ਡੈਸਕ 10-08-2026
ਜਲੰਧਰ, 9 ਅਗਸਤ (ਜਤਿੰਦਰ ਪੰਮੀ)–ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਆਨਲਾਈਨ ਰਜਿਸਟ੍ਰੇਸ਼ਨ ਕਰਨ ਦੀ ਆਖਰੀ ਮਿਤੀ 31 ਜੁਲਾਈ ਤੋਂ ਵਧਾ ਕੇ 15 ਅਗਸਤ ਕਰ ਦਿੱਤੀ ਗਈ ਹੈ। ਹੁਣ ਯੋਗ ਬੱਚੇ 15 ਅਗਸਤ ਤੱਕ ਆਨਲਾਈਨ ਅਰਜ਼ੀ ਦੇ ਸਕਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਅਜੇ ਭਾਰਤੀ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਹਰ ਸਾਲ 5 ਤੋਂ 18 ਸਾਲ ਉਮਰ ਦੇ ਉਨ੍ਹਾਂ ਬੱਚਿਆਂ ਨੂੰ ਦਿੱਤਾ ਜਾਂਦਾ ਹੈ, ਜਿਨ੍ਹਾਂ ਨੇ ਅਸਧਾਰਣ ਬਹਾਦਰੀ ਦਾ ਕੰਮ ਕਰਕੇ ਦੂਜਿਆਂ ਲਈ ਮਿਸਾਲ ਕਾਇਮ ਕੀਤੀ ਹੋਵੇ ਜਾਂ ਆਪਣੀ ਬੇਮਿਸਾਲ ਕਾਬਲੀਅਤ, ਸ਼ਾਨਦਾਰ ਪ੍ਰਾਪਤੀਆਂ ਨਾਲ ਵੱਖ-ਵੱਖ ਖੇਤਰਾਂ ਵਿੱਚ ਯੋਗਦਾਨ ਪਾਇਆ ਹੋਵੇ। ਉਨ੍ਹਾਂ ਨੇ ਦੱਸਿਆ ਕਿ ਕੋਈ ਵੀ ਬੱਚਾ, ਜੋ ਭਾਰਤ ਦਾ ਨਾਗਰਿਕ ਹੈ, ਪੁਰਸਕਾਰ ਲਈ ਬਿਨੈ ਕਰ ਸਕਦਾ ਹੈ। ਉਨ੍ਹਾਂ ਦੱਸਿਆ ਕਿ ਮੰਗੀ ਗਈ ਯੋਗਤਾ ਵਾਲੇ ਬੱਚੇ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਰ ਦੀ ਵੈਬਸਾਈਟ ’ਤੇ 15 ਅਗਸਤ ਤੱਕ ਆਪਣੀ ਰਜਿਸਟ੍ਰੇਸ਼ਨ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਦਫ਼ਤਰ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਗਾਂਧੀ ਵਨਿਤਾ ਆਸ਼ਰਮ ਕਪੂਰਥਲਾ ਚੌਕ ਵਿਖੇ ਪਹੁੰਚ ਕੀਤੀ ਜਾ ਸਕਦੀ ਹੈ ਜਾਂ ਦਫ਼ਤਰ ਦੀ ਈ-ਮੇਲ ਰਾਹੀਂ ਜਾਣਕਾਰੀ ਹਾਸਲ ਕੀਤੀ ਜਾ ਸਕਦੀ ਹੈ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਗੁਰੂ ਨਾਨਕ ਲੋਕ ਸਭਾ ਕਿਸ਼ਨਪੁਰਾ ਵਿਖੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ ਅਗਲੀ ਖ਼ਬਰ ਸੁਵਿਧਾ ਸੈਂਟਰਾਂ ਵਿਚ ਖੱਜਲ ਖ਼ੁਆਰੀ ਬੰਦ ਕਰਵਾਉਣ ਦੀ ਮੰਗ-ਨੀਲਮ ਸੋਢੀ
Ad Position 24