ਨਿਰਮਲ ਕੁਟੀਆ ਜੌਹਲਾਂ ਵਿਖੇ 8ਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਗੁਰਮਤਿ ਸਮਾਗਮ
ਚੁਗਿੱਟੀ/ ਜੰਡੂ ਸਿੰਘਾ, 9 ਅਗਸਤ ( ਨਰਿੰਦਰ ਲਾਗੂ)-ਸੰਤ ਬਾਬਾ ਬਸੰਤ ਸਿੰਘ ਦੇ ਤੱਪ ਅਸਥਾਨ ਨਿਰਮਲ ਕੁਟੀਆ ਜੌਹਲਾਂ ਵਿਖੇ ਐਤਵਾਰ ਨੂੰ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਪ੍ਰਬੰਧਕਾਂ ਵੱਲੋਂ 8 ਵੇਂ ਪਾਤਿਸ਼ਾਹ ਧੰਨ ਧੰਨ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ।
ਚੁਗਿੱਟੀ/ ਜੰਡੂ ਸਿੰਘਾ, 9 ਅਗਸਤ ( ਨਰਿੰਦਰ ਲਾਗੂ)-ਸੰਤ ਬਾਬਾ ਬਸੰਤ ਸਿੰਘ ਦੇ ਤੱਪ ਅਸਥਾਨ ਨਿਰਮਲ ਕੁਟੀਆ ਜੌਹਲਾਂ ਵਿਖੇ ਐਤਵਾਰ ਨੂੰ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਪ੍ਰਬੰਧਕਾਂ ਵੱਲੋਂ 8 ਵੇਂ ਪਾਤਿਸ਼ਾਹ ਧੰਨ ਧੰਨ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ।ਉਸ ਉਪਰੰਤ ਸਜਾਏ ਹੋਏ ਦੀਵਾਨ ਵਿੱਚ ਵੱਖ -ਵੱਖ ਪ੍ਰਸਿੱਧ ਰਾਗੀ ਤੇ ਢਾਡੀ ਜਥਿਆਂ ਵੱਲੋਂ ਗੁਰਬਾਣੀ ਦਾ ਰਸਭਿੰਨਾ ਗਾਇਨ ਕਰਕੇ ਹਾਜ਼ਰੀਨ ਨੂੰ ਨਿਹਾਲ ਕੀਤਾ ਗਿਆ। ਇਸ ਦੌਰਾਨ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨਾਲ ਰੂਹਾਨੀ ਪ੍ਰਵਚਨਾਂ ਦੀ ਸਾਂਝ ਪਾਉਂਦੇ ਹੋਏ ਉਕਤ ਗੁਰੂ ਘਰ ਦੇ ਮੁਖੀ ਸੰਤ ਬਾਬਾ ਜੀਤ ਸਿੰਘ ਵਲੋਂ ਸਭਨਾਂ ਨੂੰ ਖੰਡੇ ਬਾਟੇ ਦਾ ਅੰਮ੍ਰਿਤ ਛੱਕਕੇ ਗੁਰੂ ਚਰਨੀਂ ਲੱਗਣਾ ਲਈ ਪ੍ਰੇਰਿਤ ਕੀਤਾ ਗਿਆ। ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਜੀਵਨੀ ਸਫ਼ਰ ‘ਤੇ ਚਾਨਣਾ ਪਾਉਂਦੇ ਹੋਏ ਉਨ੍ਹਾਂ ਨੇ ਆਖਿਆ ਕਿ ਗੁਰੂ ਸਾਹਿਬ ਵਲੋਂ ਪਹਿਲੀਂ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਦਰਸਾਏ ਹੋਏ ਮਾਰਗ ‘ਤੇ ਚੱਲਣ ਲਈ ਹੀ ਸਾਰੇ ਵਰਗਾਂ ਦੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ । ਇਸ ਮੌਕੇ ਸਟੇਜ ਸੰਚਾਲਕ ਵਜੋਂ ਸੇਵਾ ਭਾਈ ਡਾਕਟਰ ਸੁਖਬੀਰ ਸਿੰਘ ਤੇ ਭਾਈ ਅਵਤਾਰ ਸਿੰਘ ਸ਼ੇਰਗਿੱਲ ਵਲੋਂ ਨਿਭਾਈ ਗਈ। ਸਮਾਪਤੀ ‘ਤੇ ਸੇਵਾਦਾਰਾਂ ਵੱਲੋਂ ਦੂਰੋਂ ਦੂਰੋਂ ਪਹੁੰਚੀਆਂ ਸੰਗਤਾਂ ਨੂੰ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ। ਇਸ ਮੌਕੇ ਹੋਰਨਾਂ ਤੋਂ ਇਲਾਵਾ ਆਰ. ਪੀ. ਸਿੰਘ, ਪਰਮਜੀਤ ਸਿੰਘ,ਸੱਤਿਆਪਾਲ , ਦਲਜੀਤ ਸਿੰਘ ਭੋਜੋਵਾਲ, ਦਲਜੀਤ ਸਿੰਘ ਚੋਹਕਾਂ, ਹਾਕਮ ਸਿੰਘ, ਜੋਗਾ ਸਿੰਘ ਤੇ ਜਥੇਦਾਰ ਨੰਬਰਦਾਰ ਮੱਖਣ ਸਿੰਘ ਬੋਲੀਨਾ ਦੋਆਬਾ ਆਦਿ ਹਾਜ਼ਰ ਸਨ।