ਭਾਜਪਾ ਆਗੂ ਲਾਡੀ ਅੰਗੁਰਾਲ ਤੇ ਅਸ਼ਵਨੀ ਕੁਮਾਰ ਸਾਥੀਆਂ ਸਮੇਤ ਆਮ ਆਦਮੀ ਪਾਰਟੀ ’ ਚ ਸ਼ਾਮਿਲ
ਜਲੰਧਰ, 9 ਅਗਸਤ (ਜਤਿੰਦਰ ਪੰਮੀ)–ਆਮ ਆਦਮੀ ਪਾਰਟੀ ਨੂੰ ਜਲੰਧਰ ਵਿੱਚ ਉਸ ਸਮੇਂ ਹੋਰ ਮਜ਼ਬੂਤੀ ਮਿਲੀ ਜਦੋਂ ਭਾਜਪਾ ਨਾਲ ਸਬੰਧਤ ਲਾਡੀ ਆਂਗੁਰਾਲ ਅਤੇ ਅਸ਼ਵਨੀ ਕੁਮਾਰ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ। ਪੰਜਾਬ ਦੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਪਾਰਟੀ ਦਾ ਸਿਰੋਪਾਓ ਪਾ ਕੇ ਉਨ੍ਹਾਂ ਦਾ ਆਮ ਆਦਮੀ ਪਾਰਟੀ ਵਿੱਚ ਸਵਾਗਤ ਕੀਤਾ ਅਤੇ ਪਾਰਟੀ ਵਿੱਚ ਸ਼ਾਮਿਲ ਕਰਵਾਇਆ।
ਜਲੰਧਰ, 9 ਅਗਸਤ (ਜਤਿੰਦਰ ਪੰਮੀ)–ਆਮ ਆਦਮੀ ਪਾਰਟੀ ਨੂੰ ਜਲੰਧਰ ਵਿੱਚ ਉਸ ਸਮੇਂ ਹੋਰ ਮਜ਼ਬੂਤੀ ਮਿਲੀ ਜਦੋਂ ਭਾਜਪਾ ਨਾਲ ਸਬੰਧਤ ਲਾਡੀ ਆਂਗੁਰਾਲ ਅਤੇ ਅਸ਼ਵਨੀ ਕੁਮਾਰ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ। ਪੰਜਾਬ ਦੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਪਾਰਟੀ ਦਾ ਸਿਰੋਪਾਓ ਪਾ ਕੇ ਉਨ੍ਹਾਂ ਦਾ ਆਮ ਆਦਮੀ ਪਾਰਟੀ ਵਿੱਚ ਸਵਾਗਤ ਕੀਤਾ ਅਤੇ ਪਾਰਟੀ ਵਿੱਚ ਸ਼ਾਮਿਲ ਕਰਵਾਇਆ।ਇਸ ਮੌਕੇ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਅਤੇ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਪਾਰਟੀਆਂ ਦੇ ਆਗੂ ਅਤੇ ਵਰਕਰ ਲਗਾਤਾਰ ‘ਆਪ’ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਹਰ ਸਾਥੀ ਨੂੰ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ ਅਤੇ ਉਨ੍ਹਾਂ ਦੇ ਤਜਰਬੇ ਦਾ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਲਾਭ ਲਿਆ ਜਾਵੇਗਾ। ਨਵੇਂ ਸ਼ਾਮਿਲ ਹੋਏ ਸਾਥੀਆਂ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹਨ ਅਤੇ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਇਸ ਮੌਕੇ ਜਲੰਧਰ ਵੈਸਟ ਸੰਗਠਨ ਇੰਚਾਰਜ ਹਰਚਰਨ ਸੰਧੂ, ਵਾਰਡ ਨੰਬਰ 53 ਦੇ ਇੰਚਾਰਜ ਕਮਲ ਲੋਚ, ਸੰਜੀਵ ਭਗਤ ਮੀਡੀਆ ਇੰਚਾਰਜ, ਕਾਲਾ ਪ੍ਰਧਾਨ, ਰਵੀ ਸਰੰਗਲ, ਜੋਗਿੰਦਰ ਕੁਮਾਰ, ਪ੍ਰਿੰਸ ਚੌਹਾਨ ਅਤੇ ਕੁਲਦੀਪ ਭਗਤ ਸਮੇਤ ਪਾਰਟੀ ਦੇ ਆਗੂ ਅਤੇ ਵਰਕਰ ਹਾਜ਼ਰ ਸਨ।