ਵਾਰਡ ਨੰਬਰ 30 ਦੇ ਮਾਸਟਰ ਤਾਰਾ ਸਿੰਘ ਨਗਰ ’ ਚ ਅੱਠ ਦਿਨਾਂ ਤੋਂ ਸੀਵਰੇਜ ਜਾਮ , ਲੋਕ ਗੰਦੇ ਪਾਣੀ ’ ਚੋਂ ਲੰਘਣ ਲਈ ਮਜਬੂਰ
ਜਲੰਧਰ, 9 ਅਗਸਤ (ਸ਼ਿਵ)-ਵਾਰਡ ਨੰਬਰ 30 ਅਧੀਨ ਆਉਂਦੇ ਮਾਸਟਰ ਤਾਰਾ ਸਿੰਘ ਨਗਰ ਇਲਾਕੇ ਵਿਚ ਪਿਛਲੇ ਕਰੀਬ ਅੱਠ ਦਿਨਾਂ ਤੋਂ ਸੀਵਰੇਜ ਜਾਮ ਹੋਣ ਕਾਰਨ ਲੋਕਾਂ ਨੂੰ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਲਾਕਾ ਵਾਸੀਆਂ ਦਾ ਕਹਿਣਾ ਹੈ ਕਿ ਵਾਰ-ਵਾਰ ਸਮੱਸਿਆ ਪੈਦਾ ਹੋਣ ਦੇ ਬਾਵਜੂਦ ਨਾ ਤਾਂ ਨਗਰ ਨਿਗਮ ਵੱਲੋਂ ਇਸ ਵੱਲ ਕੋਈ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਨਾ ਹੀ ਇਲਾਕੇ ਦੇ ਕੌਂਸਲਰ ਵੱਲੋਂ ਸਮੱਸਿਆ ਦਾ ਹੱਲ ਕਰਵਾਉਣ ਲਈ ਕੋਈ ਠੋਸ ਕਦਮ ਚੁੱਕਿਆ ਗਿਆ ਹੈ।
ਗ
ਗੰਦੇ ਪਾਣੀ ਵਿਚ ਡੁੱਬੀ ਮਾਸਟਰ ਤਾਰਾ ਸਿੰਘ ਨਗਰ ਦੀ ਇਕ ਗਲੀ। (ਸੱਜੇ) ਵਿੰਸਟਨ ਪਾਰਕ ਵਿਚ ਖੜ੍ਹਾ ਗੰਦਾ ਪਾਣੀ। ਤਸਵੀਰ. ਜੀ. ਪੀ. ਸਿੰਘ
10-08-2026
ਜਲੰਧਰ, 9 ਅਗਸਤ (ਸ਼ਿਵ)-ਵਾਰਡ ਨੰਬਰ 30 ਅਧੀਨ ਆਉਂਦੇ ਮਾਸਟਰ ਤਾਰਾ ਸਿੰਘ ਨਗਰ ਇਲਾਕੇ ਵਿਚ ਪਿਛਲੇ ਕਰੀਬ ਅੱਠ ਦਿਨਾਂ ਤੋਂ ਸੀਵਰੇਜ ਜਾਮ ਹੋਣ ਕਾਰਨ ਲੋਕਾਂ ਨੂੰ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਲਾਕਾ ਵਾਸੀਆਂ ਦਾ ਕਹਿਣਾ ਹੈ ਕਿ ਵਾਰ-ਵਾਰ ਸਮੱਸਿਆ ਪੈਦਾ ਹੋਣ ਦੇ ਬਾਵਜੂਦ ਨਾ ਤਾਂ ਨਗਰ ਨਿਗਮ ਵੱਲੋਂ ਇਸ ਵੱਲ ਕੋਈ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਨਾ ਹੀ ਇਲਾਕੇ ਦੇ ਕੌਂਸਲਰ ਵੱਲੋਂ ਸਮੱਸਿਆ ਦਾ ਹੱਲ ਕਰਵਾਉਣ ਲਈ ਕੋਈ ਠੋਸ ਕਦਮ ਚੁੱਕਿਆ ਗਿਆ ਹੈ। ਲੋਕਾਂ ਨੇ ਦੱਸਿਆ ਕਿ ਸਵੇਰੇ ਅਤੇ ਸ਼ਾਮ ਨੂੰ ਜਦੋਂ ਪਾਣੀ ਦੀ ਸਪਲਾਈ ਆਉਂਦੀ ਹੈ ਤਾਂ ਸੀਵਰੇਜ ਦਾ ਪਾਣੀ ਹੋਰ ਜ਼ਿਆਦਾ ਓਵਰਫ਼ਲੋ ਹੋ ਕੇ ਸੜਕ ’ਤੇ ਆ ਜਾਂਦਾ ਹੈ। ਬਾਕੀ ਸਮੇਂ ਵੀ ਸੜਕ ’ਤੇ ਦਰਮਿਆਨਾ ਗੰਦਾ ਪਾਣੀ ਖੜ੍ਹਾ ਰਹਿੰਦਾ ਹੈ। ਹਾਲਾਤ ਇਹ ਬਣੇ ਹੋਏ ਹਨ ਕਿ ਸੜਕ ’ਤੇ ਖੜ੍ਹਾ ਪਾਣੀ ਦੇਖ ਕੇ ਇੰਝ ਲੱਗਦਾ ਹੈ ਜਿਵੇਂ ਕੋਈ ਛੋਟੀ ਨਹਿਰ ਵਗ ਰਹੀ ਹੋਵੇ। ਇਲਾਕਾ ਵਾਸੀਆਂ ਨੇ ਦੱਸਿਆ ਕਿ ਮਾਸਟਰ ਤਾਰਾ ਸਿੰਘ ਨਗਰ ਨਗਰ ਨਿਗਮ ਦਫ਼ਤਰ ਤੋਂ ਕੁਝ ਹੀ ਦੂਰੀ ’ਤੇ ਸਥਿਤ ਹੈ। ਇਸ ਦੇ ਬਾਵਜੂਦ ਇੰਨੇ ਦਿਨਾਂ ਤੋਂ ਸੀਵਰੇਜ ਦੀ ਸਮੱਸਿਆ ਦਾ ਹੱਲ ਨਾ ਹੋਣਾ ਨਗਰ ਨਿਗਮ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਕਰਦਾ ਹੈ। ਲੋਕਾਂ ਨੂੰ ਗੰਦੇ ਪਾਣੀ ਵਿਚੋਂ ਲੰਘ ਕੇ ਆਉਣ-ਜਾਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਲੋਕਾਂ ਨੇ ਨਗਰ ਨਿਗਮ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਸ ਸਮੱਸਿਆ ਦਾ ਤੁਰੰਤ ਹੱਲ ਕਰਵਾਇਆ ਜਾਵੇ ਅਤੇ ਸੀਵਰੇਜ ਦੀ ਸਫ਼ਾਈ ਕਰਵਾ ਕੇ ਸੜਕ ’ਤੇ ਖੜ੍ਹੇ ਗੰਦੇ ਪਾਣੀ ਤੋਂ ਨਿਜਾਤ ਦਿਵਾਈ ਜਾਵੇ। ਹੁਣ ਦੇਖਣਾ ਹੋਵੇਗਾ ਕਿ ਨਗਰ ਨਿਗਮ ਇਸ ਸਮੱਸਿਆ ਵੱਲ ਕਦੋਂ ਧਿਆਨ ਦਿੰਦਾ ਹੈ ਅਤੇ ਲੋਕਾਂ ਨੂੰ ਇਸ ਗੰਦੇ ਪਾਣੀ ਤੋਂ ਕਦੋਂ ਰਾਹਤ ਮਿਲਦੀ ਹੈ।