12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਰਾਸ਼ਨ ਡਿਪੂਆਂ ਦੀ ਰਹਿੰਦੀ ਅਲਾਟਮੈਂਟ ਜਲਦੀ ਕਰਨ ਦੀ ਮੰਗ

ਜਲੰਧਰ, 11 ਅਗਸਤ (ਸ਼ਿਵ)- ਪੰਜਾਬ ਸਰਕਾਰ ਵਲੋਂ ਸਾਲ 2024 ਵਿਚ ਰਾਸ਼ਨ ਡਿਪੂਆਂ ਲਈ ਕੱਢੀਆਂ ਗਈਆਂ ਅਸਾਮੀਆਂ ਦੀ ਅਲਾਟਮੈਂਟ ਅਜੇ ਤੱਕ ਪੂਰੀ ਨਾ ਹੋਣ ਕਾਰਨ ਉਮੀਦਵਾਰਾਂ ਵਿਚ ਰੋਸ ਪਾਇਆ ਜਾ ਰਿਹਾ ਹੈ। ਇਸ ਸਬੰਧੀ ਮਨਦੀਪ ਜੱਸਲ ਨੇ ਪੰਜਾਬ ਸਰਕਾਰ ਅਤੇ ਫੂਡ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਵਿਭਾਗ ਤੋਂ ਮੰਗ ਕੀਤੀ ਹੈ ਕਿ ਬਾਕੀ ਰਹਿੰਦੀਆਂ ਅਸਾਮੀਆਂ ਦੀ ਅਲਾਟਮੈਂਟ ਦੀ ਪ੍ਰਕਿਰਿਆ ਜਲਦ ਮੁਕੰਮਲ ਕੀਤੀ ਜਾਵੇ।

Ad Position 21
No active advertisement
ਅਜੀਤ ਡੈਸਕ 12-08-2026
ਜਲੰਧਰ, 11 ਅਗਸਤ (ਸ਼ਿਵ)- ਪੰਜਾਬ ਸਰਕਾਰ ਵਲੋਂ ਸਾਲ 2024 ਵਿਚ ਰਾਸ਼ਨ ਡਿਪੂਆਂ ਲਈ ਕੱਢੀਆਂ ਗਈਆਂ ਅਸਾਮੀਆਂ ਦੀ ਅਲਾਟਮੈਂਟ ਅਜੇ ਤੱਕ ਪੂਰੀ ਨਾ ਹੋਣ ਕਾਰਨ ਉਮੀਦਵਾਰਾਂ ਵਿਚ ਰੋਸ ਪਾਇਆ ਜਾ ਰਿਹਾ ਹੈ। ਇਸ ਸਬੰਧੀ ਮਨਦੀਪ ਜੱਸਲ ਨੇ ਪੰਜਾਬ ਸਰਕਾਰ ਅਤੇ ਫੂਡ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਵਿਭਾਗ ਤੋਂ ਮੰਗ ਕੀਤੀ ਹੈ ਕਿ ਬਾਕੀ ਰਹਿੰਦੀਆਂ ਅਸਾਮੀਆਂ ਦੀ ਅਲਾਟਮੈਂਟ ਦੀ ਪ੍ਰਕਿਰਿਆ ਜਲਦ ਮੁਕੰਮਲ ਕੀਤੀ ਜਾਵੇ। ਮਨਦੀਪ ਜੱਸਲ ਨੇ ਕਿਹਾ ਕਿ ਸਾਲ 2024 ਵਿਚ ਪੰਜਾਬ ਸਰਕਾਰ ਵੱਲੋਂ ਹਜ਼ਾਰਾਂ ਰਾਸ਼ਨ ਡਿਪੂਆਂ ਲਈ ਅਸਾਮੀਆਂ ਕੱਢੀਆਂ ਗਈਆਂ ਸਨ, ਪਰ ਕਾਫੀ ਸਮਾਂ ਬੀਤ ਜਾਣ ਦੇ ਬਾਵਜੂਦ ਇਨ੍ਹਾਂ ਦੀ ਅਲਾਟਮੈਂਟ ਸਬੰਧੀ ਕੋਈ ਸਪਸ਼ਟ ਜਾਣਕਾਰੀ ਨਹੀਂ ਦਿੱਤੀ ਜਾ ਰਹੀ। ਉਨ੍ਹਾਂ ਕਿਹਾ ਕਿ ਫੂਡ ਸਪਲਾਈ ਵਿਭਾਗ ਦੇ ਅਧਿਕਾਰੀਆਂ ਵੱਲੋਂ ਵੀ ਇਸ ਸਬੰਧੀ ਉਮੀਦਵਾਰਾਂ ਨੂੰ ਕੋਈ ਤਸੱਲੀਬਖ਼ਸ਼ ਜਾਣਕਾਰੀ ਨਹੀਂ ਮਿਲ ਰਹੀ। ਉਨ੍ਹਾਂ ਦੱਸਿਆ ਕਿ ਜੁਲਾਈ 2026 ਦੌਰਾਨ ਪੰਜਾਬ ਸਰਕਾਰ ਵੱਲੋਂ ਕਰੀਬ 2800 ਰਾਸ਼ਨ ਡਿਪੂਆਂ ਦੀ ਅਲਾਟਮੈਂਟ ਕੀਤੀ ਗਈ ਹੈ, ਪਰ ਇਸ ਤੋਂ ਬਾਅਦ ਬਾਕੀ ਰਹਿੰਦੀਆਂ ਅਸਾਮੀਆਂ ਦੀ ਅਲਾਟਮੈਂਟ ਕਦੋਂ ਕੀਤੀ ਜਾਵੇਗੀ, ਇਸ ਬਾਰੇ ਅਜੇ ਤੱਕ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ। ਮਨਦੀਪ ਜੱਸਲ ਨੇ ਕਿਹਾ ਕਿ ਜਿਹੜੇ ਉਮੀਦਵਾਰ ਪਿਛਲੇ ਲੰਮੇ ਸਮੇਂ ਤੋਂ ਰਾਸ਼ਨ ਡਿਪੂਆਂ ਦੀ ਅਲਾਟਮੈਂਟ ਦੀ ਉਡੀਕ ਕਰ ਰਹੇ ਹਨ, ਉਨ੍ਹਾਂ ਵਿਚ ਇਸ ਦੇਰੀ ਕਾਰਨ ਨਿਰਾਸ਼ਾ ਪਾਈ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਚੁਗਿੱਟੀ ਬਾਈਪਾਸ ਦੀਆਂ ਝੁੱਗੀਆਂ ਵਿਚ ਪਹੁੰਚੇ ਡਾ . ਜਸਲੀਨ ਸੇਠੀ - ਸਮੱਸਿਆਵਾਂ ਦਾ ਹੱਲ ਕਰਨ ਦਾ ਦਿੱਤਾ ਭਰੋਸਾ ਅਗਲੀ ਖ਼ਬਰ ਵਿਪਨਦੀਪ ਸਿੰਘ ਸੰਨੀ ਢਿੱਲੋਂ ਯੂਥ ਅਕਾਲੀ ਦਲ (ਬ) ਦੀ ਕੋਰ ਕਮੇਟੀ ਦੇ ਮੈਂਬਰ ਬਣੇ
Ad Position 24