13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਸੰਤ ਨਗਰ ਦੇ ਲੋਕਾਂ ਵਲੋਂ ਨਾਜਾਇਜ਼ ਉਸਾਰੀ ਖ਼ਿਲਾਫ਼ ਕਾਰਵਾਈ ਦੀ ਮੰਗ ਨਿਗਮ ਕਮਿਸ਼ਨਰ ਨਿਕਾਸ ਕੁਮਾਰ ਨੂੰ ਦਿੱਤਾ ਮੰਗ ਪੱਤਰ

ਜਲੰਧਰ, 12 ਅਗਸਤ (ਸ਼ਿਵ)-ਲਾਡੋਵਾਲੀ ਰੋਡ ਸਥਿਤ ਸੰਤ ਨਗਰ ਵਿਚ ਬਣੀ ਹੋਈ ਇਕ ਇਮਾਰਤ ਦਾ ਮਾਮਲਾ ਲਗਾਤਾਰ ਭਖਦਾ ਜਾ ਰਿਹਾ ਤੇ ਅੱਜ ਲੋਕਾਂ ਨੇ ਕਥਿਤ ਨਾਜਾਇਜ਼ ਇਮਾਰਤ ਖ਼ਿਲਾਫ਼ ਕਾਰਵਾਈ ਨਾ ਹੋਣ ਦੇ ਰੋਸ ਵਜੋਂ ਇਲਾਕਾ ਵਾਸੀਆਂ ਨੇ ਅੱਜ ਮੁੜ ਨਗਰ ਨਿਗਮ ਦੇ ਕਮਿਸ਼ਨਰ ਨਿਕਾਸ ਕੁਮਾਰ ਨਾਲ ਮੁਲਾਕਾਤ ਕੀਤੀ। ਇਸ ਮੌਕੇ ਪ੍ਰਧਾਨ ਬਲਦੇਵ ਸਿੰਘ ਚਾਹਲ, ਕੌਂਸਲਰ ਦੇ ਪਤੀ ਅਸ਼ਵਨੀ ਢੰਡ, ਜਸਵਿੰਦਰ ਸਿੰਘ, ਹਰਪ੍ਰੀਤ ਸਿੰਘ ਬਾਂਸਲ, ਪਰਮਜੀਤ ਸਿੰਘ ਪੰਮਾ ਸਮੇਤ ਹੋਰ ਇਲਾਕਾ ਵਾਸੀ ਮੌਜੂਦ ਸਨ।

Ad Position 21
No active advertisement
ਅਜੀਤ ਡੈਸਕ 13-08-2026
ਜਲੰਧਰ, 12 ਅਗਸਤ (ਸ਼ਿਵ)-ਲਾਡੋਵਾਲੀ ਰੋਡ ਸਥਿਤ ਸੰਤ ਨਗਰ ਵਿਚ ਬਣੀ ਹੋਈ ਇਕ ਇਮਾਰਤ ਦਾ ਮਾਮਲਾ ਲਗਾਤਾਰ ਭਖਦਾ ਜਾ ਰਿਹਾ ਤੇ ਅੱਜ ਲੋਕਾਂ ਨੇ ਕਥਿਤ ਨਾਜਾਇਜ਼ ਇਮਾਰਤ ਖ਼ਿਲਾਫ਼ ਕਾਰਵਾਈ ਨਾ ਹੋਣ ਦੇ ਰੋਸ ਵਜੋਂ ਇਲਾਕਾ ਵਾਸੀਆਂ ਨੇ ਅੱਜ ਮੁੜ ਨਗਰ ਨਿਗਮ ਦੇ ਕਮਿਸ਼ਨਰ ਨਿਕਾਸ ਕੁਮਾਰ ਨਾਲ ਮੁਲਾਕਾਤ ਕੀਤੀ। ਇਸ ਮੌਕੇ ਪ੍ਰਧਾਨ ਬਲਦੇਵ ਸਿੰਘ ਚਾਹਲ, ਕੌਂਸਲਰ ਦੇ ਪਤੀ ਅਸ਼ਵਨੀ ਢੰਡ, ਜਸਵਿੰਦਰ ਸਿੰਘ, ਹਰਪ੍ਰੀਤ ਸਿੰਘ ਬਾਂਸਲ, ਪਰਮਜੀਤ ਸਿੰਘ ਪੰਮਾ ਸਮੇਤ ਹੋਰ ਇਲਾਕਾ ਵਾਸੀ ਮੌਜੂਦ ਸਨ। ਇਸ ਦੌਰਾਨ ਲੋਕਾਂ ਨੇ ਇਮਾਰਤ ਨੂੰ ਢਾਹੁਣ ਦੇ ਨਾਲ-ਨਾਲ ਮਾਲਕ ਖ਼ਿਲਾਫ਼ ਮਾਮਲਾ ਕਾਰਵਾਈ ਕਰਨ ਦੀ ਮੰਗ ਕੀਤੀ। ਇਲਾਕਾ ਵਾਸੀਆਂ ਨੇ ਕਿਹਾ ਕਿ ਨਗਰ ਨਿਗਮ ਵੱਲੋਂ ਪਹਿਲਾਂ ਵੀ ਇਸ ਇਮਾਰਤ ’ਤੇ ਦੋ ਵਾਰ ਡਿੱਚ ਮਸ਼ੀਨ ਚਲਾਈ ਜਾ ਚੁੱਕੀ ਹੈ ਅਤੇ ਇਮਾਰਤ ਨੂੰ ਸੀਲ ਵੀ ਕੀਤਾ ਗਿਆ ਸੀ। ਇਸ ਦੇ ਬਾਵਜੂਦ ਇਮਾਰਤ ਦੇ ਮਾਲਕ ਵੱਲੋਂ ਕਥਿਤ ਤੌਰ ’ਤੇ ਵਾਰ-ਵਾਰ ਸੀਲ ਤੋੜ ਕੇ ਉਸਾਰੀ ਦਾ ਕੰਮ ਮੁੜ ਸ਼ੁਰੂ ਕਰ ਦਿੱਤਾ ਜਾਂਦਾ ਹੈ। ਲੋਕਾਂ ਨੇ ਦੋਸ਼ ਲਗਾਇਆ ਕਿ ਨਿਗਮ ਵੱਲੋਂ ਬਿਜਲੀ ਕੁਨੈਕਸ਼ਨ ਕੱਟੇ ਜਾਣ ਤੋਂ ਬਾਅਦ ਵੀ ਕਥਿਤ ਤੌਰ ’ਤੇ ਕੁੰਡੀ ਲਗਾ ਕੇ ਕੰਮ ਜਾਰੀ ਰੱਖਿਆ ਗਿਆ। ਉਨ੍ਹਾਂ ਮੰਗ ਕੀਤੀ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਮੌਕੇ ਕਮਿਸ਼ਨਰ ਨਿਕਾਸ ਕੁਮਾਰ ਨੇ ਇਲਾਕਾ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਮਾਮਲੇ ਵਿਚ ਕਾਰਵਾਈ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਜਲਦ ਹੀ ਮਾਮਲਾ ਦਰਜ ਕਰਨ ਦੇ ਨਾਲ ਇਮਾਰਤ ’ਤੇ ਮੁੜ ਡਿੱਚ ਮਸ਼ੀਨ ਚਲਾਈ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਯੂਨੀਵਰਸਿਟੀ ਪ੍ਰੀਖਿਆਵਾਂ ’ ਚ ਡੀ . ਏ . ਵੀ . ਕਾਲਜ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਇੰਨੋਸੈਂਟ ਹਾਰਟਸ ਕਾਲਜ ਆਫ਼ ਐਜੂਕੇਸ਼ਨ ਨੇ ਮਨਾਇਆ ਐਂਟੀ - ਰੈਗਿੰਗ ਹਫ਼ਤਾ
Ad Position 24