15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ - ਸਕੂਲ ਢੰਡੋਵਾਲ ਵਿਖੇ ਧੂਮ ਧਾਮ ਨਾਲ ਮਨਾਇਆ ‘ ਤੀਆਂ ਦਾ ਤਿਉਹਾਰ ’

ਸ਼ਾਹਕੋਟ, 14 ਅਗਸਤ (ਬਾਂਸਲ)- ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ ਫ਼ਾਰ ਵਿਮੈਨ ਅਤੇ ਸੀਨੀਅਰ ਸੈਕੰਡਰੀ ਸਕੂਲ ਢੰਡੋਵਾਲ (ਸ਼ਾਹਕੋਟ) ਵਿਖੇ ਡਾਇਰੈਕਟਰ ਪ੍ਰੋਫੈਸਰ ਆਰ. ਕੇ.

Ad Position 21
No active advertisement
ਅਜੀਤ ਡੈਸਕ 15-08-2026
ਸ਼ਾਹਕੋਟ, 14 ਅਗਸਤ (ਬਾਂਸਲ)- ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ ਫ਼ਾਰ ਵਿਮੈਨ ਅਤੇ ਸੀਨੀਅਰ ਸੈਕੰਡਰੀ ਸਕੂਲ ਢੰਡੋਵਾਲ (ਸ਼ਾਹਕੋਟ) ਵਿਖੇ ਡਾਇਰੈਕਟਰ ਪ੍ਰੋਫੈਸਰ ਆਰ. ਕੇ. ਜੈਨ ਦੀ ਅਗਵਾਈ ਅਤੇ ਸਕੂਲ ਪ੍ਰਿੰਸੀਪਲ ਸ਼੍ਰੀਮਤੀ ਰੇਖਾ ਸ਼ਰਮਾਂ ਅਤੇ ਕਾਲਜ ਕੋਆਰਡੀਨੇਟਰ ਸ਼੍ਰੀਮਤੀ ਸਨੇਹ ਲਤਾ ਦੀ ਦੇਖ ਰੇਖ ਹੇਠ ‘ਤੀਆਂ ਦਾ ਤਿਉਹਾਰ’ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਅਤੇ ਕਾਲਜ ਦੀਆਂ ਵਿਦਿਆਰਥਣਾਂ ਨੇ ਗੀਤ, ਘੋੜੀਆਂ, ਸੁਹਾਗ ਅਤੇ ਲੋਕ-ਨਾਚ ਗਿੱਧੇ ਰਾਹੀਂ ਪੰਜਾਬੀ ਸੱਭਿਆਚਾਰ ਦੀ ਪੇਸ਼ਕਾਰੀ ਕੀਤੀ। ਇਸ ਮੌਕੇ ਪੰਜਾਬੀ ਵਿਰਸੇ ਅਤੇ ਸੱਭਿਆਚਾਰ ਨਾਲ ਜੁੜੀਆਂ ਚੀਜ਼ਾਂ ਚਰਖ਼ੇ, ਗਾਗਰ, ਪਿੱਤਲ ਦੀਆਂ ਬਾਲਟੀਆਂ ਅਤੇ ਵਾਣ ਦੇ ਮੰਜਿਆਂ ਦੀ ਪ੍ਰਦਰਸ਼ਨ ਵੀ ਲਗਾਈ ਗਈ। ਇਸ ਮੌਕੇ ਸੰਸਥਾ ਦੇ ਪ੍ਰਧਾਨ ਬਲਵਿੰਦਰ ਸਿੰਘ ਚੱਠਾ ਵਲੋਂ ਪੰਜਾਬੀ ਵਿਰਸੇ ਨਾਲ ਜੁੜੇ ਇਸ ਤਿਉਹਾਰ ‘ਤੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਵਧਾਈ ਸੰਦੇਸ਼ ਭੇਜਿਆ ਗਿਆ। ਇਸ ਮੌਕੇ ਸੰਸਥਾ ਦੇ ਡਾਇਰੈਕਟਰ ਪ੍ਰੋ. ਆਰ.ਕੇ. ਜੈਨ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਤੀਆਂ ਪੰਜਾਬੀ ਸੱਭਿਆਚਾਰ, ਵਿਰਸੇ ਅਤੇ ਰਵਾਇਤਾਂ ਨਾਲ ਜੁੜਿਆ ਇੱਕ ਮਹੱਤਵਪੂਰਨ ਤਿਉਹਾਰ ਹੈ। ਇਹ ਤਿਉਹਾਰ ਸਾਨੂੰ ਆਪਣੀਆਂ ਪੁਰਾਤਨ ਪ੍ਰੰਪਰਾਵਾਂ, ਲੋਕ-ਗੀਤਾਂ, ਗਿੱਧੇ ਅਤੇ ਪੰਜਾਬੀ ਸੱਭਿਆਚਾਰ ਨੂੰ ਸੰਭਾਲਣ ਅਤੇ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਦਾ ਸੰਦੇਸ਼ ਦਿੰਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸੱਭਿਆਚਾਰਕ ਸਮਾਗਮ ਵਿਦਿਆਰਥੀਆਂ ਵਿਚ ਆਪਣੀ ਮਿੱਟੀ ਅਤੇ ਵਿਰਸੇ ਪ੍ਰਤੀ ਪਿਆਰ ਨੂੰ ਪ੍ਰਫੁੱਲਤ ਕਰਦੇ ਹਨ। ਇਸ ਮੌਕੇ ਸਕੂਲ ਪ੍ਰਿੰਸੀਪਲ ਸ਼੍ਰੀਮਤੀ ਰੇਖਾ ਸ਼ਰਮਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬੀ ਸੱਭਿਆਚਾਰ ਵਿਚ ‘ਧੀਆਂ’ ਅਤੇ ‘ਤੀਆਂ’ ਦੋਵੇਂ ਹੀ ਬਹੁਤ ਮਹੱਤਵਪੂਰਨ ਹਨ। ਧੀਆਂ ਪਰਿਵਾਰ ਦੀ ਖੁਸ਼ੀ, ਪਿਆਰ ਅਤੇ ਮਾਣ ਹੁੰਦੀਆਂ ਹਨ, ਜਦਕਿ ਤੀਆਂ ਪੰਜਾਬੀ ਲੋਕ-ਵਿਰਸੇ, ਸੱਭਿਆਚਾਰ ਅਤੇ ਰਵਾਇਤਾਂ ਦਾ ਪ੍ਰਤੀਕ ਹਨ। ਕਾਲਜ ਕੋਆਰਡੀਨੇਟਰ ਸ਼੍ਰੀਮਤੀ ਸਨੇਹ ਲਤਾ ਨੇ ਤੀਆਂ ਦੇ ਤਿਉਹਾਰ ਦੀ ਮਹੱਤਤਾ ਬਾਰੇ ਵਿਚਾਰ ਸਾਂਝੇ ਕਰਦਿਆਂ ਸਭ ਨੂੰ ਤੀਆਂ ਦੇ ਤਿਉਹਾਰ ਦੀ ਵਧਾਈ ਦਿੱਤੀ। ਇਸ ਮੌਕੇ ਮੰਚ ਸੰਚਾਲਨ ਦੀ ਜ਼ਿੰਮੇਵਾਰੀ ਸ਼੍ਰੀਮਤੀ ਗੁਰਮੀਤ ਕੌਰ ਅਤੇ ਸ਼੍ਰੀਮਤੀ ਜੋਤੀ ਸ਼ਰਮਾ ਨੇ ਬਾਖ਼ੂਬੀ ਨਿਭਾਈ। ਸਮਾਗਮ ਦੌਰਾਨ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਦੇ ਮਾਪਿਆਂ ਤੋਂ ਇਲਾਵਾ ਜਸਵੀਰ ਸਿੰਘ ਸਿੰਧੜ, ਸ਼੍ਰੀਮਤੀ ਕੁਲਦੀਪ ਕੌਰ, ਸ਼੍ਰੀਮਤੀ ਜੋਗਿੰਦਰ ਕੌਰ, ਸ਼੍ਰੀਮਤੀ ਜਸਵਿੰਦਰ ਕੌਰ, ਸ਼੍ਰੀਮਤੀ ਬਲਜਿੰਦਰ ਕੌਰ ਸਰਪੰਚ, ਮਨਜੀਤ ਕੌਰ, ਸੋਨੀਆਂ ਧਵਨ, ਸੋਨੀਆਂ, ਮਨਪ੍ਰੀਤ, ਸ਼੍ਰੀਮਤੀ ਰਸ਼ਮੀ ਜੈਨ, ਪ੍ਰੋ. ਹਰਮਿੰਦਰ ਕੌਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਪੈਕਸ ਇੰਟਰਨੈਸ਼ਨਲ ਪਬਲਿਕ ਸਕੂਲ ਨਕੋਦਰ ਵਿਖੇ ਤੀਜ ਤੇ ਆਜ਼ਾਦੀ ਦਿਵਸ ਬੜੇ ਧੂਮਧਾਮ ਨਾਲ ਮਨਾਇਆ ਅਗਲੀ ਖ਼ਬਰ ਗੁਰਾਇਆ ਦੋ ਬਲਾਕ ਦੇ ਲੜਕੀਆਂ ਦੇ ਜ਼ੋਨਲ ਮੁਕਾਬਲੇ ਸਮਾਪਤ
Ad Position 24