ਸਾਬਕਾ ਚੇਅਰਮੈਨ ਸੁਰਿੰਦਰਜੀਤ ਚੱਠਾ ਨੂੰ ਪ੍ਰਧਾਨ ਬਣਨ ’ ਤੇ ਮਿਲ ਰਹੀਆਂ ਚੁਫ਼ੇਰਿਉਂ ਵਧਾਈਆਂ
ਸ਼ਾਹਕੋਟ, 14 ਅਗਸਤ (ਦਲਜੀਤ ਸਿੰਘ ਸਚਦੇਵਾ)- ਮਾਰਕੀਟ ਕਮੇਟੀ ਸ਼ਾਹਕੋਟ ਦੇ ਸਾਬਕਾ ਚੇਅਰਮੈਨ ਤੇ ਪਿੰਡ ਢੰਡੋਵਾਲ ਦੇ ਸਾਬਕਾ ਸਰਪੰਚ ਸੁੁਰਿੰਦਰਜੀਤ ਸਿੰਘ ਚੱਠਾ ਦੇ ਕੋਆਪ੍ਰੇਟਿਵ ਸੁਸਾਇਟੀ ਢੰਡੋਵਾਲ ਦਾ ਨਵਾਂ ਪ੍ਰਧਾਨ ਬਣਨ ’ਤੇ ਚੁਫ਼ੇਰਿਉਂ ਵਧਾਈਆਂ ਮਿਲ ਰਹੀਆਂ ਹਨ। ਸੁਰਿੰਦਰਜੀਤ ਸਿੰਘ ਚੱਠਾ ਨੇ ਕਿਹਾ ਕਿ ਉਨ੍ਹਾਂ ਨੇ ਪਿੰਡ ਢੰਡੋਵਾਲ ਦੇ ਸਰਪੰਚ ਹੁੰਦਿਆਂ ਹਲਕਾ ਵਿਧਾਇਕ ਲਾਡੀ ਸ਼ੇਰੋਵਾਲੀਆ ਦੇ ਸਹਿਯੋਗ ਨਾਲ ਪਿੰਡ ਦੇ ਵਿਕਾਸ ਵਿਚ ਕੋਈ ਕਸਰ ਨਹੀਂ ਛੱਡੀ।
ਕ
ਕੋਆਪ੍ਰੇਟਿਵ ਸੁਸਾਇਟੀ ਢੰਡੋਵਾਲ ਦੇ ਨਵੇਂ ਪ੍ਰਧਾਨ ਸੁਰਿੰਦਰਜੀਤ ਸਿੰਘ ਚੱਠਾ, ਅਹੁਦੇਦਾਰਾਂ ਤੇ ਕਮੇਟੀ ਮੈਂਬਰਾਂ ਦਾ ਵਿਸ਼ੇਸ਼ ਸਨਮਾਨ ਕਰਦੇ ਹੋਏ ਕੁਲਦੀਪ ਸਿੰਘ ਬੈਂਸ ਸਮਾਜ ਸੇਵਕ, ਜਗਤਾਰ ਸਿੰਘ ਤਾਰੀ ਸਾਬਕਾ ਪ੍ਰਧਾਨ ਤੇ ਹੋਰ। ਤਸਵੀਰ : ਦਲਜੀਤ ਸਿੰਘ ਸਚਦੇਵਾ
15-08-2026
ਸ਼ਾਹਕੋਟ, 14 ਅਗਸਤ (ਦਲਜੀਤ ਸਿੰਘ ਸਚਦੇਵਾ)- ਮਾਰਕੀਟ ਕਮੇਟੀ ਸ਼ਾਹਕੋਟ ਦੇ ਸਾਬਕਾ ਚੇਅਰਮੈਨ ਤੇ ਪਿੰਡ ਢੰਡੋਵਾਲ ਦੇ ਸਾਬਕਾ ਸਰਪੰਚ ਸੁੁਰਿੰਦਰਜੀਤ ਸਿੰਘ ਚੱਠਾ ਦੇ ਕੋਆਪ੍ਰੇਟਿਵ ਸੁਸਾਇਟੀ ਢੰਡੋਵਾਲ ਦਾ ਨਵਾਂ ਪ੍ਰਧਾਨ ਬਣਨ ’ਤੇ ਚੁਫ਼ੇਰਿਉਂ ਵਧਾਈਆਂ ਮਿਲ ਰਹੀਆਂ ਹਨ। ਸੁਰਿੰਦਰਜੀਤ ਸਿੰਘ ਚੱਠਾ ਨੇ ਕਿਹਾ ਕਿ ਉਨ੍ਹਾਂ ਨੇ ਪਿੰਡ ਢੰਡੋਵਾਲ ਦੇ ਸਰਪੰਚ ਹੁੰਦਿਆਂ ਹਲਕਾ ਵਿਧਾਇਕ ਲਾਡੀ ਸ਼ੇਰੋਵਾਲੀਆ ਦੇ ਸਹਿਯੋਗ ਨਾਲ ਪਿੰਡ ਦੇ ਵਿਕਾਸ ਵਿਚ ਕੋਈ ਕਸਰ ਨਹੀਂ ਛੱਡੀ। ਇਸੇ ਹੀ ਤਰ੍ਹਾਂ ਹੁਣ ਉਹ ਕੋਆਪ੍ਰੇਟਿਵ ਸੁਸਾਇਟੀ ਢੰਡੋਵਾਲ ਦੇ ਕੰਮਾਂ ਵਿਚ ਸੁਧਾਰ ਕਰਨਗੇ ਤੇ ਹਰ ਕੰਮ ਪਾਰਦਰਸ਼ੀ ਢੰਗ ਨਾਲ ਹੋਵੇਗਾ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਲੋਕਾਂ ਨੇ ਰਲ-ਮਿਲ ਕੇ ਉਨ੍ਹਾਂ ਨੂੰ ਪ੍ਰਧਾਨ ਬਣਾਇਆ ਹੈ, ਜਿਸ ਦੇ ਲਈ ਉਹ ਲੋਕਾਂ ਦੇ ਧੰਨਵਾਦੀ ਹਨ। ਨਵੇਂ ਬਣੇ ਪ੍ਰਧਾਨ ਸੁਰਿੰਦਰਜੀਤ ਸਿੰਘ ਚੱਠਾ, ਸੀਨੀ: ਮੀਤ ਪ੍ਰਧਾਨ ਬਲਵਿੰਦਰ ਸਿੰਘ ਕੰਨੀਆਂ ਕਲਾਂ, ਮੀਤ ਪਧਾਨ ਹਰਦੇਵ ਸਿੰਘ ਕਾਕੜਾ ਕਲਾਂ, ਕਮੇਟੀ ਮੈਂਬਰ ਰਣਜੀਤ ਸਿੰਘ ਕੋਟਲਾ ਸੂਰਜ ਮੱਲ, ਸੁਰਿੰਦਰ ਕੌਰ ਕੋਟਲਾ ਸੂਰਜ ਮੱਲ ਤੇ ਗੁਰਵਿੰਦਰ ਕੌਰ ਨੰਗਲ ਅੰਬੀਆਂ ਖੁਰਦ ਨੂੰ ਵਧਾਈਆਂ ਦੇਣ ਵਾਲਿਆਂ ’ਚ ਕੁਲਦੀਪ ਸਿੰਘ ਬੈਂਸ ਕੰਨੀਆਂ ਸਮਾਜ ਸੇਵਕ, ਭੁਪਿੰਦਰ ਸਿੰਘ ਚੰਦੀ, ਜਗਤਾਰ ਸਿੰਘ ਤਾਰੀ ਸਾਬਕਾ ਪ੍ਰਧਾਨ, ਰਣਜੀਤ ਸਿੰਘ ਚੰਦੀ, ਬਿਕਰਮਜੀਤ ਸਿੰਘ ਚੰਦੀ, ਨਵਤੇਜ ਸਿੰਘ ਚੱਠਾ, ਪਰਮਜੀਤ ਚੋਪੜਾ, ਬਲਦੇਵ, ਮਨਜਿੰਦਰ ਸਿੰਘ ਔਲਖ, ਨੰਬਰਦਾਰ ਅਮਰਜੀਤ ਸਿੰਘ, ਕੇਵਲ ਸਿੰਘ ਮੋਮੀ, ਲੱਖੀ ਚੱਠਾ, ਸੁਖਰਾਜ ਬੈਂਸ, ਪਰਮਜੀਤ ਖਹਿਰਾ ਤੇ ਸਟਾਫ਼ ਬਲਦੇਵ ਰਾਜ ਸੈਕਟਰੀ, ਰਵੀ ਸੇਲਜ਼ਮੈਨ, ਰਾਜ ਸਿੰਗਲਾ ਸ਼ਾਮਿਲ ਹਨ। ਇਸ ਤੋਂ ਇਲਾਵਾ ਪਤਵੰਤੇ ਸੱਜਣਾਂ ਵਲੋਂ ਨਵੀਂ ਚੁਣੀ ਗਈ ਕਮੇਟੀ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ।