15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਲੋਹੀਆਂ ਦੇ ਅਕਾਲ ਗਲੈਕਸੀ ਕਾਨਵੈਂਟ ਸਕੂਲ ਸਿੱਧੂਪੁਰ ਵਿਖੇ ਸੁਤੰਤਰਤਾ ਦਿਵਸ ਮਨਾਇਆ

ਲੋਹੀਆਂ ਖਾਸ, 14 ਅਗਸਤ (ਗੁਰਪਾਲ ਸਿੰਘ ਸ਼ਤਾਬਗੜ੍ਹ, ਕੁਲਦੀਪ ਸਿੰਘ ਖਾਲਸਾ) ਅਕਾਲ ਗਲੈਕਸੀ ਕਾਨਵੈਂਟ ਸਕੂਲ ਸਿੱਧੂਪੁਰ ਲੋਹੀਆਂ ਖਾਸ ਵਿਖੇ ਪ੍ਰਿੰਸੀਪਲ ਮੈਡਮ ਅਮਨਪ੍ਰੀਤ ਕੌਰ ਜੀ ਦੀ ਯੋਗ ਅਗਵਾਈ ਸਦਕਾ ਦੇਸ਼ ਦਾ ਅਜ਼ਾਦੀ ਦਿਹਾੜਾ ‘ਸੁਤੰਤਰਤਾ ਦਿਵਸ’ ਬੜੇ ਹੀ ਉਤਸ਼ਾਹ ਅਤੇ ਜੋਸ਼ ਨਾਲ ਮਨਾਇਆ ਗਿਆ| ਇਸ ਮੌਕੇ ‘ਪੰਜਾਬ ਹੋਮ ਗਾਰਡ ਵਿੱਚ 34 ਸਾਲ ਦੀ ਲੰਬੀ ਅਤੇ ਸਮਰਪਿਤ ਸੇਵਾ ਨਿਭਾਉਣ ਵਾਲੇ ਸ. ਧਰਮ ਚੰਦ ਸਿੰਘ ਜੀ’ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ| ਸ.

Ad Position 21
No active advertisement
ਅਜੀਤ ਡੈਸਕ 15-08-2026
ਲੋਹੀਆਂ ਖਾਸ, 14 ਅਗਸਤ (ਗੁਰਪਾਲ ਸਿੰਘ ਸ਼ਤਾਬਗੜ੍ਹ, ਕੁਲਦੀਪ ਸਿੰਘ ਖਾਲਸਾ) ਅਕਾਲ ਗਲੈਕਸੀ ਕਾਨਵੈਂਟ ਸਕੂਲ ਸਿੱਧੂਪੁਰ ਲੋਹੀਆਂ ਖਾਸ ਵਿਖੇ ਪ੍ਰਿੰਸੀਪਲ ਮੈਡਮ ਅਮਨਪ੍ਰੀਤ ਕੌਰ ਜੀ ਦੀ ਯੋਗ ਅਗਵਾਈ ਸਦਕਾ ਦੇਸ਼ ਦਾ ਅਜ਼ਾਦੀ ਦਿਹਾੜਾ ‘ਸੁਤੰਤਰਤਾ ਦਿਵਸ’ ਬੜੇ ਹੀ ਉਤਸ਼ਾਹ ਅਤੇ ਜੋਸ਼ ਨਾਲ ਮਨਾਇਆ ਗਿਆ| ਇਸ ਮੌਕੇ ‘ਪੰਜਾਬ ਹੋਮ ਗਾਰਡ ਵਿੱਚ 34 ਸਾਲ ਦੀ ਲੰਬੀ ਅਤੇ ਸਮਰਪਿਤ ਸੇਵਾ ਨਿਭਾਉਣ ਵਾਲੇ ਸ. ਧਰਮ ਚੰਦ ਸਿੰਘ ਜੀ’ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ| ਸ. ਧਰਮ ਚੰਦ ਸਿੰਘ ਜੀ ਵੱਲੋਂ ਸਕੂਲ ’ਚ ਰਾਸ਼ਟਰੀ ਝੰਡਾ ਲਹਿਰਾਉਣ ਦਾ ਮਾਣ ਵੀ ਹਾਸਿਲ ਕੀਤਾ| ‘ਝੰਡਾ ਲਹਿਰਾਉਣ ਦੀ ਰਸਮ’ ਨਾਲ ਸਮਾਗਮ ਦੀ ਹੋਈ ਸ਼ੁਰੂਆਤ ਤੋਂ ਉਪਰੰਤ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਨਾਲ ਭਰਪੂਰ ‘ਦੇਸ਼ ਭਗਤੀ ਗੀਤ ਅਤੇ ਡਾਂਸ’ ਪੇਸ਼ਕਾਰੀ ਕੀਤੀ ਗਈ| ਇਸ ਮੌਕੇ ‘ਇੰਟਰ ਹਾਊਸ ਕੋਰੀਓਗ੍ਰਾਫੀ ਕੰਪੀਟੀਸ਼ਨ’ ਵੀ ਕਰਵਾਇਆ ਗਿਆ, ਜਿਸ ਦਾ ਮੁੱਖ ਵਿਸ਼ਾ ‘ਸਮਾਜਿਕ ਸਰੋਕਾਰ’ ਰਿਹਾ| । ਵਿਦਿਆਰਥੀਆਂ ਵੱਲੋਂ ਕੋਰੀਓਗ੍ਰਾਫੀ ਰਾਹੀਂ ਵੱਖ-ਵੱਖ ਮਹੱਤਵਪੂਰਨ ਸਮਾਜਿਕ ਮੁੱਦਿਆਂ ਨੂੰ ਬਹੁਤ ਹੀ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਗਿਆ| ਇਸ ਦੌਰਾਨ ਕੀ ਅਸੀਂ ਅਸਲ ਵਿੱਚ ਅਜ਼ਾਦ ਹਾਂ?, ਸ਼ਹੀਦਾਂ ਦੀ ਆਖਰੀ ਇੱਛਾ, ਧਰਤੀ ਮਾਂ ਦੀ ਪੁਕਾਰ ਅਤੇ ਬਾਲ ਮਜ਼ਦੂਰੀ ਤੇ ਸਿੱਖਿਆ ਦਾ ਅਧਿਕਾਰ ਵਰਗੇ ਵਿਸ਼ਿਆਂ ਰਾਹੀਂ ਵਿਦਿਆਰਥੀਆਂ ਨੇ ਅਜ਼ਾਦੀ ਦੇ ਅਸਲ ਅਰਥ, ਸ਼ਹੀਦਾਂ ਦੀਆਂ ਕੁਰਬਾਨੀਆਂ, ਵਾਤਾਵਰਨ ਦੀ ਸੰਭਾਲ ਅਤੇ ਬਾਲ ਮਜ਼ਦੂਰੀ ਤੇ ਸਿੱਖਿਆ ਦੇ ਅਧਿਕਾਰ ਵਰਗੇ ਮਹੱਤਵਪੂਰਨ ਮੁੱਦਿਆਂ ਨੂੰ ਉਜਾਗਰ ਕੀਤਾ| ਇਸ ਮੁਕਾਬਲੇ ਵਿੱਚ ‘ਗੰਗਾ ਹਾਊਸ’ ਨੇ ਪਹਿਲਾ ਸਥਾਨ ਅਤੇ ‘ਐਮਾਜ਼ਾਨ ਹਾਊਸ’ ਨੇ ਦੂਜਾ ਸਥਾਨ ਹਾਸਲ ਕੀਤਾ| ਵਿਦਿਆਰਥੀਆਂ ਵੱਲੋਂ ਪੇਸ਼ ਕੀਤੀਆਂ ਗਈਆਂ ਪੇਸ਼ਕਾਰੀਆਂ ਨੇ ਦਰਸ਼ਕਾਂ ਨੂੰ ਪ੍ਰਭਾਵਿਤ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਬਾਰੇ ਸੋਚਣ ਲਈ ਵੀ ਪ੍ਰੇਰਿਤ ਕੀਤਾ| ਸਕੂਲ ਵੱਲੋਂ ਜੇਤੂ ਵਿਦਿਆਰਥੀਆਂ ਅਤੇ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਕੀਤੀ ਗਈ| ਇਸ ਮੌਕੇ ਵਿਦਿਆਰਥੀਆਂ ਨੇ ਆਪਣੀ ‘ਰਚਨਾਤਮਕਤਾ, ਆਤਮ-ਵਿਸ਼ਵਾਸ, ਟੀਮ ਵਰਕ, ਅਨੁਸ਼ਾਸਨ ਅਤੇ ਦੇਸ਼ ਭਗਤੀ ਦੀ ਭਾਵਨਾ’ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ| ਇਸ ਮੌਕੇ ‘ਕੋਆਰਡੀਨੇਟਰ ਮੈਡਮ ਦੀਪਿਕਾ, ਐਕਟੀਵਿਟੀ ਇੰਚਾਰਜ ਮੈਡਮ ਨੂਤਨ ,ਹਾਊਸ ਇੰਚਾਰਜ ਅਤੇ ਹੋਰ ਸਟਾਫ ਮੈਂਬਰ’ ਵੀ ਹਾਜ਼ਰ ਸਨ| ਅੰਤ ਵਿੱਚ ਪ੍ਰਿੰਸੀਪਲ ਮੈਡਮ ਅਮਨਪ੍ਰੀਤ ਕੌਰ ਜੀ ਨੇ ਵਿਦਿਆਰਥੀਆਂ ਨੂੰ ਦੇਸ਼ ਦੀ ਏਕਤਾ, ਅਖੰਡਤਾ ਅਤੇ ਤਰੱਕੀ ਲਈ ਜ਼ਿੰਮੇਵਾਰ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ|
Ad Position 22
No active advertisement
ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ’ ਤੇ ਕੀਤੇ ਹਮਲੇ ਦੀ ਵੱਖ ਵੱਖ ਅਕਾਲੀ ਆਗੂਆਂ ਵੱਲੋਂ ਨਿਖੇਧੀ ਅਗਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਜ਼ੀਰਾ ਨੇ ਮੁਫ਼ਤ ਮੈਡੀਕਲ ਕੈਂਪ ਲਗਾਇਆ
Ad Position 24