15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

‘ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ’ ਦਿਲਾਂ ਨੂੰ ਜੋੜਨ ਵਾਲੀ ਇੱਕ ਵਿਲੱਖਣ ਯੋਜਨਾ - ਪਿੰਦਰ ਪੰਡੋਰੀ

ਸ਼ਾਹਕੋਟ, 14 ਅਗਸਤ (ਸੁਖਦੀਪ ਸਿੰਘ)- ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਹਲਕਾ ਸ਼ਾਹਕੋਟ ਦੇ ਪਿੰਡ ਪਰਜੀਆਂ ਕਲਾਂ ਤੋਂ 30ਵੀਂ ਬੱਸ ਧਾਰਮਿਕ ਅਸਥਾਨਾਂ ਦੇ ਦਰਸ਼ਨਾ ਲਈ ਰਵਾਨਾ ਕੀਤੀ ਗਈ। ਇਸ ਬੱਸ ਨੂੰ ਆਮ ਆਦਮੀ ਪਾਰਟੀ ਹਲਕਾ ਸ਼ਾਹਕੋਟ ਦੇ ਇੰਚਾਰਜ ਪਰਮਿੰਦਰ ਸਿੰਘ ਪਿੰਦਰ ਪੰਡੋਰੀ ਅਤੇ ਵਿਰਾਸਤ ਸੇਵਾ ਸੰਗਠਨ ਹਲਕਾ ਸ਼ਾਹਕੋਟ ਦੇ ਇੰਚਾਰਜ ਕੁਲਵੰਤ ਸਿੰਘ ਸਿੱਧੂ ਨੇ ਹਰੀ ਝੰਡੀ ਵਿਖਾਈ।

Ad Position 21
No active advertisement
ਅਜੀਤ ਡੈਸਕ 15-08-2026
ਸ਼ਾਹਕੋਟ, 14 ਅਗਸਤ (ਸੁਖਦੀਪ ਸਿੰਘ)- ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਹਲਕਾ ਸ਼ਾਹਕੋਟ ਦੇ ਪਿੰਡ ਪਰਜੀਆਂ ਕਲਾਂ ਤੋਂ 30ਵੀਂ ਬੱਸ ਧਾਰਮਿਕ ਅਸਥਾਨਾਂ ਦੇ ਦਰਸ਼ਨਾ ਲਈ ਰਵਾਨਾ ਕੀਤੀ ਗਈ। ਇਸ ਬੱਸ ਨੂੰ ਆਮ ਆਦਮੀ ਪਾਰਟੀ ਹਲਕਾ ਸ਼ਾਹਕੋਟ ਦੇ ਇੰਚਾਰਜ ਪਰਮਿੰਦਰ ਸਿੰਘ ਪਿੰਦਰ ਪੰਡੋਰੀ ਅਤੇ ਵਿਰਾਸਤ ਸੇਵਾ ਸੰਗਠਨ ਹਲਕਾ ਸ਼ਾਹਕੋਟ ਦੇ ਇੰਚਾਰਜ ਕੁਲਵੰਤ ਸਿੰਘ ਸਿੱਧੂ ਨੇ ਹਰੀ ਝੰਡੀ ਵਿਖਾਈ। ਇਸ ਮੌਕੇ ਪਰਮਿੰਦਰ ਸਿੰਘ ਪਿੰਦਰ ਪੰਡੋਰੀ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਵੱਡੀ ਗਿਣਤੀ ’ਚ ਲੋਕ ਲਾਭ ਲੈ ਰਹੇ ਹਨ। ਇਹ ਸਿਰਫ਼ ਯਾਤਰਾ ਨਹੀਂ, ਬਲਕਿ ਬਜੁਰਗਾਂ ਦਾ ਸਨਮਾਨ ਹੈ। ਪੈਸੇ ਨਾਲ ਇਹ ਸੇਵਾ ਨਹੀਂ ਤੋਲੀ ਜਾ ਸਕਦੀ। ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਸੱਚਮੁੱਚ ਦਿਲਾਂ ਨੂੰ ਜੋੜਨ ਵਾਲੀ ਇੱਕ ਵਿਲੱਖਣ ਯੋਜਨਾ ਹੈ। ਇਸ ਮੌਕੇ ਕੋਆਰਡੀਨੇਟਰ ਕੁਲਵੰਤ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਪ੍ਰਤੀ ਸੰਗਤਾਂ ’ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਯਾਤਰਾ ਦੌਰਾਨ ਸੰਗਤਾਂ ਨੂੰ ਸ੍ਰੀ ਆਨੰਦਪੁਰ ਸਾਹਿਬ, ਕੀਰਤਪੁਰ ਸਾਹਿਬ, ਵਿਰਾਸਤ-ਏ-ਖ਼ਾਲਸਾ, ਮੰਦਿਰ ਮਾਤਾ ਨੈਣਾ ਦੇਵੀ (ਹਿਮਾਚਲ ਪ੍ਰਦੇਸ਼) ਦੇ ਦਰਸ਼ਨ-ਦੀਦਾਰੇ ਕਰਵਾਏ ਜਾਣਗੇ ਤੇ ਸੰਗਤਾਂ ਲਈ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਸਰਪੰਚ ਲਛਮੀ ਦੇਵੀ, ਚੇਅਰਮੈਨ ਬਲਵੀਰ ਸਿੰਘ ਢੰਡੋਵਾਲ, ਚੇਅਰਮੈਨ ਜਸਵੀਰ ਸਿੰਘ ਜਲਾਲਪੁਰੀ, ਮਨੋਜ ਅਰੋੜਾ ਸ਼ਹਿਰੀ ਪ੍ਰਧਾਨ, ਰੂਪ ਲਾਲ ਸ਼ਰਮਾ, ਕ੍ਰਿਸ਼ਨ ਕੁਮਾਰ ਬਿੱਟੂ ਬਲਾਕ ਪ੍ਰਧਾਨ, ਕੇਵਲ ਕ੍ਰਿਸ਼ਨ ਮੱਟੂ ਬਲਾਕ ਪ੍ਰਧਾਨ ਐਸ.ਸੀ. ਵਿੰਗ, ਸੁਰਜੀਤ ਲਾਲ, ਸਵਿੰਦਰ ਸੋਨੂੰ ਮੈਂਬਰ ਬਲਾਕ ਸੰਮਤੀ, ਪ੍ਰੇਮ ਸਿੰਘ ਬਲਾਕ ਪ੍ਰਧਾਨ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਦਿਵਿਆ ਜਯੋਤੀ ਸਕੂਲ ਸ਼ਾਹਕੋਟ ’ਚ ਤੀਆਂ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਨੂੰ ਨਮਨ ਕਰਦਿਆਂ ਇੰਡੋ ਸਵਿਸ ਸਕੂਲ ਵਿੱਚ ਮਨਾਇਆ ਗਿਆ 80 ਵਾਂ ਸੁਤੰਤਰਤਾ ਦਿਵਸ
Ad Position 24