ਹਰਜੀਵ ਸਿੰਘ ਸਾਹਨੀ ਨਮਿਤ ਅਰਦਾਸ ਸਮਾਗਮ ਭਲਕੇ
ਜਲੰਧਰ, 16 ਅਗਸਤ (ਐੱਮ. ਐੱਸ.
ਜਲੰਧਰ, 16 ਅਗਸਤ (ਐੱਮ. ਐੱਸ. ਲੋਹੀਆ) - ਸਿੱਖ ਤਾਲਮੇਲ ਕਮੇਟੀ ਦੇ ਆਗੂ ਹਰਪਾਲ ਸਿੰਘ ਚੱਢਾ ਦੇ ਜਵਾਈ ਹਰਜੀਵ ਸਿੰਘ ਸਾਹਨੀ, ਜੋ ਕਿ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ। ਚੱਢਾ ਅਤੇ ਸਾਹਨੀ ਪਰਿਵਾਰ ਵਲੋਂ ਉਨ੍ਹਾਂ ਨਮਿਤ ਅਰਦਾਸ ਸਮਾਗਮ 18 ਅਗਸਤ, ਦਿਨ ਮੰਗਲਵਾਰ ਨੂੰ ਰਾਤ 8 ਵਜੇ ਤੋਂ 9.30 ਵਜੇ ਤੱਕ ਗੁਰਦੁਆਰਾ ਨੌਵੀਂ ਪਾਤਿਸ਼ਾਹੀ ਦੂਖ ਨਿਵਾਰਨ ਸਾਹਿਬ, ਗੁਰੂ ਤੇਗ ਬਹਾਦਰ ਨਗਰ, ਜਲੰਧਰ ਵਿਖੇ ਹੋਵੇਗਾ। ਸਮਾਗਮ ਦੌਰਾਨ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਰਵਿੰਦਰ ਸਿੰਘ ਜੀ ਕੀਰਤਨ ਦੀ ਹਾਜ਼ਰੀ ਭਰਨਗੇ।