ਮੰਗਾਂ ਨਾ ਮੰਨਣ ’ ਤੇ ਨਗਰ ਨਿਗਮ ਦੀਆਂ ਸਾਂਝੀਆਂ ਯੂਨੀਅਨਾਂ ਵਲੋਂ ਅਣਮਿੱਥੇ ਸਮੇਂ ਦੀ ਹੜਤਾਲ ਦੀ ਚਿਤਾਵਨੀ , ਦਿੱਤਾ ਨੋਟਿਸ
ਜਲੰਧਰ, 17 ਅਗਸਤ (ਸ਼ਿਵ)-ਲੰਬੇ ਸਮੇਂ ਤੋਂ ਲਟਕਦੀਆਂ ਮੁਲਾਜ਼ਮਾਂ ਦੀਆਂ ਮੰਗਾਂ ਨਾ ਮੰਨੇ ਜਾਣ ਦੇ ਰੋਸ ਵਜੋਂ ਨਗਰ ਨਿਗਮ ਦੀਆਂ ਸਾਂਝੀਆਂ ਯੂਨੀਅਨਾਂ ਨੇ ਅਣਮਿਥੇ ਸਮੇਂ ਲਈ ਹੜਤਾਲ ’ਤੇ ਜਾਣ ਦਾ ਨੋਟਿਸ ਦਿੱਤਾ ਹੈ। ਅੱਜ ਸਫ਼ਾਈ ਮਜ਼ਦੂਰ ਫੈਡਰੇਸ਼ਨ ਪੰਜਾਬ ਦੇ ਜਨਰਲ ਸਕੱਤਰ ਸਨੀ ਸਹੋਤਾ ਦੀ ਅਗਵਾਈ ਹੇਠ ਵੱਖ-ਵੱਖ ਯੂਨੀਅਨਾਂ ਦੇ ਨੁਮਾਇੰਦਿਆਂ ਨੇ ਨਗਰ ਨਿਗਮ ਦੀ ਜੁਆਇੰਟ ਕਮਿਸ਼ਨਰ ਸ੍ਰੀਮਤੀ ਸੁਮਨਦੀਪ ਕੌਰ ਨਾਲ ਮੁਲਾਕਾਤ ਕਰਕੇ ਮੰਗ ਪੱਤਰ ਸੌਂਪਿਆ।
ਜਲੰਧਰ, 17 ਅਗਸਤ (ਸ਼ਿਵ)-ਲੰਬੇ ਸਮੇਂ ਤੋਂ ਲਟਕਦੀਆਂ ਮੁਲਾਜ਼ਮਾਂ ਦੀਆਂ ਮੰਗਾਂ ਨਾ ਮੰਨੇ ਜਾਣ ਦੇ ਰੋਸ ਵਜੋਂ ਨਗਰ ਨਿਗਮ ਦੀਆਂ ਸਾਂਝੀਆਂ ਯੂਨੀਅਨਾਂ ਨੇ ਅਣਮਿਥੇ ਸਮੇਂ ਲਈ ਹੜਤਾਲ ’ਤੇ ਜਾਣ ਦਾ ਨੋਟਿਸ ਦਿੱਤਾ ਹੈ। ਅੱਜ ਸਫ਼ਾਈ ਮਜ਼ਦੂਰ ਫੈਡਰੇਸ਼ਨ ਪੰਜਾਬ ਦੇ ਜਨਰਲ ਸਕੱਤਰ ਸਨੀ ਸਹੋਤਾ ਦੀ ਅਗਵਾਈ ਹੇਠ ਵੱਖ-ਵੱਖ ਯੂਨੀਅਨਾਂ ਦੇ ਨੁਮਾਇੰਦਿਆਂ ਨੇ ਨਗਰ ਨਿਗਮ ਦੀ ਜੁਆਇੰਟ ਕਮਿਸ਼ਨਰ ਸ੍ਰੀਮਤੀ ਸੁਮਨਦੀਪ ਕੌਰ ਨਾਲ ਮੁਲਾਕਾਤ ਕਰਕੇ ਮੰਗ ਪੱਤਰ ਸੌਂਪਿਆ। ਯੂਨੀਅਨ ਆਗੂਆਂ ਨੇ ਕਿਹਾ ਕਿ ਜੇਕਰ 19 ਅਗਸਤ ਬੁੱਧਵਾਰ ਤੱਕ ਉਨ੍ਹਾਂ ਦੀਆਂ ਸਾਂਝੀਆਂ ਮੰਗਾਂ ਨੂੰ ਪੂਰਾ ਨਾ ਕੀਤਾ ਗਿਆ ਤਾਂ 20 ਅਗਸਤ ਵੀਰਵਾਰ ਤੋਂ ਨਗਰ ਨਿਗਮ ਦੀਆਂ ਸਾਂਝੀਆਂ ਯੂਨੀਅਨਾਂ ਅਣਮਿਥੇ ਸਮੇਂ ਲਈ ਹੜਤਾਲ ’ਤੇ ਚਲੀ ਜਾਣਗੀਆਂ। ਉਨ੍ਹਾਂ ਕਿਹਾ ਕਿ ਇਸ ਦੀ ਪੂਰੀ ਜ਼ਿੰਮੇਵਾਰੀ ਨਗਰ ਨਿਗਮ ਜਲੰਧਰ ਦੇ ਪ੍ਰਸ਼ਾਸਨ ਦੀ ਹੋਵੇਗੀ। ਯੂਨੀਅਨਾਂ ਵੱਲੋਂ ਰੱਖੀਆਂ ਗਈਆਂ ਮੁੱਖ ਮੰਗਾਂ ਵਿਚ 1196 ਕਰਮਚਾਰੀਆਂ ਦੀ ਸਥਾਈ ਭਰਤੀ ਦੀ ਪ੍ਰਕਿਰਿਆ ਜਲਦ ਪੂਰੀ ਕਰਨਾ, ਸੈਨੇਟਰੀ ਸੁਪਰਵਾਈਜ਼ਰਾਂ ਵੱਲੋਂ ਸਫ਼ਾਈ ਸੇਵਕਾਂ ਦੇ ਹਾਜ਼ਰੀ ਰਜਿਸਟਰ ਸੈਨੇਟਰੀ ਇੰਸਪੈਕਟਰਾਂ ਤੋਂ ਚੈੱਕ ਨਾ ਕਰਵਾਉਣ ਦੀ ਪ੍ਰਥਾ ਨੂੰ ਠੀਕ ਕਰਨਾ ਅਤੇ ਸਰਕਾਰੀ ਮਸ਼ੀਨਰੀ ਦਾ ਸੰਚਾਲਨ ਠੇਕੇਦਾਰਾਂ ਤੋਂ ਕਰਵਾਉਣ ਦੀ ਪ੍ਰਥਾ ਖ਼ਤਮ ਕਰਨ ਸਮੇਤ ਹੋਰ ਮੰਗਾਂ ਸ਼ਾਮਿਲ ਹਨ। ਯੂਨੀਅਨਾਂ ਨੇ ਮੰਗ ਕੀਤੀ ਕਿ ਦਰਜਾ-4 ਕਰਮਚਾਰੀਆਂ ਦੀਆਂ ਬੈਂਕ ਲੋਨ ਦੀਆਂ ਕਿਸ਼ਤਾਂ ਜੋ ਪਿਛਲੇ ਕਈ ਮਹੀਨਿਆਂ ਤੋਂ ਸਮੇਂ ਸਿਰ ਖਾਤਿਆਂ ਵਿਚ ਜਮਾਂ ਨਹੀਂ ਹੋ ਰਹੀਆਂ, ਉਹ ਤੁਰੰਤ ਜਮਾਂ ਕਰਵਾਈਆਂ । ਇਸ ਮੌਕੇ ਸੈਨੇਟਰੀ ਸੁਪਰਵਾਈਜ਼ਰ ਯੂਨੀਅਨ ਦੇ ਪ੍ਰਧਾਨ ਸਨੀ ਸੇਠੀ, ਨਿਗਮ ਸਫ਼ਾਈ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਗੌਰਵ ਗਿੱਲ, ਮਿੳਂੂਸੀਪਲ ਕਰਮਚਾਰੀ ਸੰਘ ਪੰਜਾਬ ਦੇ ਪ੍ਰਧਾਨ ਵਿਨੋਦ ਸਹੋਤਾ, ਡਰਾਈਵਰ ਅਤੇ ਜੇ.ਸੀ.ਬੀ. ਆਪਰੇਟਰ ਯੂਨੀਅਨ ਦੇ ਪ੍ਰਧਾਨ ਅਨਿਲ ਸਭਰਵਾਲ, ਸ਼ਾਮ ਲਾਲ ਗਿੱਲ, ਸੀਵਰਮੈਨ ਕਰਮਚਾਰੀ ਯੂਨੀਅਨ ਦੇ ਪਵਨ ਬਾਬਾ, ਪ੍ਰਧਾਨ ਰਾਜੂ ਛੋਟਾ, ਜੋਂਟੀ ਸਰਵਟੇ, ਕਾਕਾ ਸਹੋਤਾ, ਵਾਟਰ ਸਪਲਾਈ ਰਿਕਵਰੀ ਸਟਾਫ਼ ਦੇ ਪ੍ਰਧਾਨ ਹਰਜੀਤ ਬੌਬੀ, ਰਾਜਿੰਦਰ ਸਭਰਵਾਲ, ਸੈਨੇਟਰੀ ਇੰਸਪੈਕਟਰ ਐਸੋਸੀਏਸ਼ਨ ਦੇ ਪ੍ਰਧਾਨ ਰਮਣਜੀਤ ਸਿੰਘ, ਕਰਮਚਾਰੀ ਤਾਲਮੇਲ ਕਮੇਟੀ ਦੇ ਚੇਅਰਮੈਨ ਪਵਨ ਅਗਨੀਹੋਤਰੀ ਸਮੇਤ ਹੋਰ ਆਗੂ ਮੌਜੂਦ ਸਨ।