19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਗੁਰਦੁਆਰਾ ਅਰਬਨ ਅਸਟੇਟ ਫੇਜ਼ -1 ਵਿਖੇ ਬੱਚਿਆਂ ਦਾ ਗੁਰਮਤਿ ਸਮਾਗਮ

ਜਲੰਧਰ, 17 ਅਗਸਤ (ਐੱਮ. ਐੱਸ.

Ad Position 21
No active advertisement
ਅਜੀਤ ਡੈਸਕ 18-08-2026
ਜਲੰਧਰ, 17 ਅਗਸਤ (ਐੱਮ. ਐੱਸ. ਲੋਹੀਆ) - ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਜ਼-1, ਜਲੰਧਰ ਦੀ ਪ੍ਰਬੰਧਕ ਕਮੇਟੀ ਵਲੋਂ ਬੱਚਿਆਂ ਨੂੰ ਸਿੱਖੀ ਨਾਲ ਜੋੜਨ ਅਤੇ ਆਪਣੇ ਧਰਮ ’ਚ ਪ੍ਰਪੱਕ ਰਹਿ ਦੀ ਪ੍ਰੇਰਣਾ ਦੇਣ ਦੇ ਮੰਤਵ ਨਾਲ ਵਿਸ਼ੇਸ਼ ਉਪਰਾਲਾ ਕਰਦਿਆਂ ਗੁਰਮਤਿ ਸਮਾਗਮ ਕਰਵਾਏ ਗਏ, ਜਿਨ੍ਹਾਂ ਦੌਰਾਨ ਬੱਚਿਆਂ ਵਲੋਂ ਸਵੇਰ ਦੇ ਦੀਵਾਨ ’ਚ ਨਾਮ ਸਿਮਰਨ, ਨਿਤਨੇਮ, ਆਸਾ ਦੀ ਵਾਰ ਦਾ ਕੀਰਤਨ, ਕਵੀਸ਼ਰੀ, ਅਨੰਦ ਸਾਹਿਬ, ਅਰਦਾਸ ਅਤੇ ਮੁੱਖ ਵਾਕ ਦੀਆਂ ਸੇਵਾਵਾਂ ਨਿਭਾਈਆਂ ਗਈਆਂ। ਇਹ ਸਮਾਗਮ ਬੀਬੀ ਜਸਵੀਰ ਕੌਰ ਅਤੇ ਭਾਈ ਅਵਤਾਰ ਸਿੰਘ ਖੋਜੀ ਦੀ ਦੇਖਰੇਖ ਹੇਠ ਕਰਵਾਇਆ ਗਿਆ। ਪ੍ਰਧਾਨ ਹਰਮਿੰਦਰ ਸਿੰਘ ਅਤੇ ਪ੍ਰਬੰਧਕ ਕਮੇਟੀ ਨੇ ਬੱਚਿਆਂ ਦੀ ਹੌਸਲਾ ਅਫਜ਼ਾਈ ਲਈ ਉਨ੍ਹਾਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ। ਇਸ ਮੌਕੇ ਕਰਨਲ ਤੇਜਾ ਸਿੰਘ, ਤੀਰਥ ਸਿੰਘ, ਕਮਾਂਡਰ ਬਲਵੀਰ ਸਿੰਘ, ਜਤਿੰਦਰ ਸਿੰਘ, ਜੇ. ਐੱਸ. ਵਾਲੀਆ, ਤਲਵਿੰਦਰ ਸਿੰਘ, ਜਸਬੀਰ ਸਿੰਘ ਰਾਣਾ, ਰਜਿੰਦਰ ਸਿੰਘ ਭਾਟੀਆ, ਮਹਿੰਦਰ ਸਿੰਘ ਥਿੰਦ ਅਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਾਵਰਕਾਮ ਦੇ ਮੁੱਖ ਦਫਤਰ ਵਿਚ ਮਨਾਇਆ 80 ਵਾਂ ਆਜ਼ਾਦੀ ਦਿਵਸ ਅਗਲੀ ਖ਼ਬਰ ਤੇਜਬੀਰ ਸਿੰਘ ਨੇ ਜ਼ਿਲ੍ਹਾ ਦਿਹਾਤੀ ਦੇ ਐੱਸ . ਪੀ . ਹੈੱਡਕੁਆਰਟਰ ਦਾ ਚਾਰਜ ਸੰਭਾਲਿਆ
Ad Position 24