ਗੁਰਦੁਆਰਾ ਛੇਵੀਂ ਪਾਤਿਸ਼ਾਹੀ ਵਿਖੇ ਸਜਾਏ ਭਾਦੋਂ ਮਹੀਨੇ ਦੀ ਸੰਗਰਾਂਦ ਦੇ ਵਿਸ਼ੇਸ਼ ਦੀਵਾਨ
ਜਲੰਧਰ, 17 ਅਗਸਤ (ਐੱਮ. ਐੱਸ.
ਜਲੰਧਰ, 17 ਅਗਸਤ (ਐੱਮ. ਐੱਸ. ਲੋਹੀਆ) - ਪਾਵਨ ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਪਾਤਿਸ਼ਾਹੀ ਬਸਤੀ ਸ਼ੇਖ, ਜਲੰਧਰ ਵਿਖੇ ਭਾਦੋਂ ਮਹੀਨੇ ਦੀ ਸੰਗਰਾਂਦ ਸੰਬੰਧੀ ਅੰਮ੍ਰਿਤ ਵੇਲੇ ਦੇ ਵਿਸ਼ੇਸ਼ ਦੀਵਾਨ ਸਜਾਏ ਗਏ। ਇਨ੍ਹਾਂ ਦੀਵਾਨਾਂ ਅੰਦਰ ਹਜ਼ੂਰੀ ਰਾਗੀ ਜੱਥਿਆਂ ਨੇ ਕੀਰਤਨ ਦੁਆਰਾ ਅਤੇ ਗਿਆਨੀ ਸਾਹਿਬ ਸਿੰਘ ਲੱਖਣਾ ਨੇ ਗੁਰਮਤਿ ਵੀਚਾਰਾਂ ਦੁਆਰਾ ਸੰਗਤ ਨੂੰ ਗੁਰੂ ਚਰਨਾਂ ਨਾਲ ਜੋੜਿਆ। ਬੇਅੰਤ ਸਿੰਘ ਸਰਹੱਦੀ ਨੇ ਸੰਗਤ ਨਾਲ ਵੱਡਮੁਲੇ ਵੀਚਾਰ ਸਾਂਝੇ ਕੀਤੇ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ ਬਾਬਾ ਨਰਿੰਦਰਪਾਲ ਸਿੰਘ (ਮਾਲੂਵਾਲ ਵਾਲਿਆਂ) ਨੇ ਸਿੱਖੀ ਪ੍ਰਚਾਰ ਦਾ ਦੌਰਾ ਕਰਕੇ ਅਮਰੀਕਾ ਤੋਂ ਪਰਤੇ ਗੁਰਦੁਆਰਾ ਸਾਹਿਬ ਦੇ ਮੀਤ ਪ੍ਰਧਾਨ ਬਲਵਿੰਦਰ ਸਿੰਘ ਹੇਅਰ ਅਤੇ ਕੈਨੇਡਾ ਦੇ ਵਿਦੇਸ਼ ਦੌਰੇ ਤੋਂ ਪਰਤੇ ਬਲਵੰਤ ਸਿੰਘ ਗੱਤਕਾ ਮਾਸਟਰ ਨੂੰ ਗੁਰਦੁਆਰਾ ਸਾਹਿਬ ਵਲੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਸਮਾਗਮ ਦੌਰਾਨ ਸਟੇਜ ਸਕੱਤਰ ਦੀ ਸੇਵਾ ਇੰਦਰਪਾਲ ਸਿੰਘ ਨੇ ਨਿਭਾਈ।