19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਮਹਿੰਦਰ ਸਿੰਘ ਕੇ . ਪੀ . ਦੇ ਬੇਟੇ ਰਿਚੀ ਕੇ . ਪੀ . ਨੂੰ ਪਹਿਲੀ ਬਰਸੀ ਮੌਕੇ ਸ਼ਰਧਾਂਜਲੀਆਂ ਭੇਟ

ਜਲੰਧਰ, 17 ਅਗਸਤ (ਜਸਪਾਲ ਸਿੰਘ)-ਸਾਬਕਾ ਸੰਸਦ ਮੈਂਬਰ ਤੇ ਸੀਨੀਅਰ ਅਕਾਲੀ ਆਗੂ ਮਹਿੰਦਰ ਸਿੰਘ ਕੇ. ਪੀ.

Ad Position 21
No active advertisement
ਅਜੀਤ ਡੈਸਕ 18-08-2026
ਜਲੰਧਰ, 17 ਅਗਸਤ (ਜਸਪਾਲ ਸਿੰਘ)-ਸਾਬਕਾ ਸੰਸਦ ਮੈਂਬਰ ਤੇ ਸੀਨੀਅਰ ਅਕਾਲੀ ਆਗੂ ਮਹਿੰਦਰ ਸਿੰਘ ਕੇ. ਪੀ. ਦੇ ਬੇਟੇ ਰਿਚੀ ਕੇ. ਪੀ. ਦੀ ਪਹਿਲੀ ਬਰਸੀ ਸੰਬੰਧੀ ਸ਼ਰਧਾਂਜਲੀ ਸਮਾਗਮ ਸਥਾਨਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਵਿਖੇ ਕਰਵਾਇਆ ਗਿਆ, ਜਿਸ ਵਿਚ ਪਹੁੰਚੇ ਵੱਖ-ਵੱਖ ਰਾਜਸੀ, ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਨੇ ਵਿਛੜੀ ਆਤਮਾ ਨੂੰ ਭਾਵ ਭਿੰਨੀਆਂ ਸ਼ਰਧਾਂਜਲੀਆਂ ਭੇਟ ਕੀਤੀਆਂ । ਇਸ ਤੋਂ ਪਹਿਲਾਂ ਪਾਠ ਦੇ ਭੋਗ ਉਪਰੰਤ ਭਾਈ ਬਲਦੇਵ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਦੇ ਜੱਥੇ ਵਲੋਂ ਵੈਰਾਗਮਈ ਕੀਰਤਨ ਕੀਤਾ ਗਿਆ, ਜਦਕਿ ਭਾਈ ਬਲਬੀਰ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਸਾਹਿਬ ਨੇ ਕਥਾ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਸ਼ਰਧਾਂਜਲੀ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਭਾਜਪਾ ਦੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਨੇ ਰਿਚੀ ਕੇ. ਪੀ. ਨੂੰ ਆਪਣੀ ਸ਼ਰਧਾ ਦੇ ਫੁੱਲ ਭੇਟ ਕਰਦੇ ਹੋਏ ਕੇ. ਪੀ. ਪਰਿਵਾਰ ਵਲੋਂ ਸਿਆਸੀ ਤੇ ਸਮਾਜਿਕ ਖੇਤਰ ’ਚ ਪਾਏ ਜਾ ਰਹੇ ਯੋਗਦਾਨ ਦੀ ਸ਼ਲਾਘਾ ਕੀਤੀ। ਉੱਘੇ ਪੰਥਕ ਬੁਲਾਰੇ ਭਗਵਾਨ ਸਿੰਘ ਜੌਹਲ ਨੇ ਵੀ ਪਰਿਵਾਰ ਦੀ ਸਾਦਗੀ ਅਤੇ ਨਿਮਰਤਾ ਦੀ ਸ਼ਲਾਘਾ ਕਰਦੇ ਹੋਏ ਰਿਚੀ ਕੇ. ਪੀ. ਨੂੰ ਆਪਣੀ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਮੰਚ ਦਾ ਸੰਚਾਲਨ ਕਰਦਿਆਂ ਸ. ਰਛਪਾਲ ਸਿੰਘ ਪਾਲ ਨੇ ਜ਼ਿੰਦਗੀ ਅਤੇ ਮੌਤ ਦੇ ਫਲਸਫੇ ’ਤੇ ਚਾਨਣਾ ਪਾਇਆ। ਇਸ ਮੌਕੇ ਡਾ. ਇਕਬਾਲ ਸਿੰਘ ਸਾਬਕਾ ਉਪ ਰਾਜਪਾਲ ਪੁਡੂਚੇਰੀ, ਭਾਜਪਾ ਦੇ ਸੂਬਾ ਮੀਤ ਪ੍ਰਧਾਨ ਤੇਜਿੰਦਰ ਸਿੰਘ ਬਿੱਟੂ, ਸਾਬਕਾ ਸੰਸਦ ਮੈਂਬਰ ਸੁਸ਼ੀਲ ਰਿੰਕ ੂ, ਸਾਬਕਾ ਵਿਧਾਇਕ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ, ਸਾਬਕਾ ਕਾਂਗਰਸੀ ਵਿਧਾਇਕ ਰਜਿੰਦਰ ਬੇਰੀ, ਨਕੋਦਰ ਹਲਕੇ ਦੇ ਇੰਚਾਰਜ ਡਾ. ਨਵਜੋਤ ਸਿੰਘ ਦਾਹੀਆ, ਸ੍ਰੀਮਤੀ ਬਲਬੀਰ ਕੌਰ, ਰਾਜਪੂਤ ਕਲਿਆਣ ਬੋਰਡ ਪੰਜਾਬ ਦੇ ਸਾਬਕਾ ਵਾਈਸ ਚੇਅਰਮੈਨ ਬਲਬੀਰ ਸਿੰਘ ਚੌਹਾਨ, ਸੀਨੀਅਰ ਕਾਂਗਰਸੀ ਆਗੂ ਮਨਜੀਤ ਸਿੰਘ ਸੇਠੀ, ਕਰਤਾਰਪੁਰ ਹਲਕੇ ਦੇ ਕਾਂਗਰਸੀ ਆਗੂ ਰਜਿੰਦਰ ਸਿੰਘ ਸੇਵਾ ਮੁਕਤ ਐਸ. ਐਸ. ਪੀ., ਅਕਾਲੀ ਆਗੂ ਗੁਰਨੇਕ ਸਿੰਘ ਢਿੱਲੋਂ, ਕੁਲਵਿੰਦਰ ਸਿੰਘ ਥਿ ਆੜਾ, ਮਨਜੀਤ ਸਿੰਘ ਠੁਕਰਾਲ, ਕੌਂਸਲਰ ਅਰੁਣਾ ਅਰੋੜਾ, ਦੀਪਾ ਸਰਪੰਚ ਬੱਲਾਂ, ਕੰਵਰ ਜਸਪਾਲ ਸਿੰਘ, ਮਨੋਜ ਅਗਰਵਾਲ, ਜਸਪ੍ਰੀਤ ਸਿੰਘ ਚੌਹਾਨ, ਸਾਬਕਾ ਮੇਅਰ ਜਗਦੀਸ਼ ਰਾਜਾ, ਤਰਸੇਮ ਲਖੋਤਰਾ, ਨੂਰ, ਜਸਕਰਨ ਸਿੰਘ, ਲੋਕ ਨਾਥ ਆਂਗਰਾ, ਰਣਜੀਤ ਸਿੰਘ ਰਾਣਾ, ਸਾਈਂ ਸਤੀਸ਼, ਆਤਮ ਪ੍ਰਕਾਸ਼ ਸਿੰਘ ਬਬਲੂ, ਜ਼ਿਲ੍ਹਾ ਅਕਾਲੀ ਦਲ (ਬ) ਜਲੰਧਰ ਸ਼ਹਿਰੀ ਦੇ ਪ੍ਰਧਾਨ ਇਕਬਾਲ ਸਿੰਘ ਢੀਂਡਸਾ, ਯੂਥ ਅਕਾਲੀ ਆਗੂ ਤੇਜਿੰਦਰ ਸਿੰਘ ਨਿੱਝਰ, ਸੁਖਬੀਰ ਸਿੰਘ ਬੀਰਾ, ਭਜਨ ਲਾਲ ਚੋਪੜਾ, ਸੋਨੂੰ ਸੰਧਰ, ਗੁਰਦੁਆਰਾ ਸਾਹਿਬ ਦੇ ਪ੍ਰਧਾਨ ਮਹਿੰਦਰਜੀਤ ਸਿੰਘ, ਜਸਪ੍ਰੀਤ ਸਿੰਘ ਸੇਠੀ, ਕੰਵਲਜੀਤ ਸਿੰਘ ਕੋਛੜ, ਮਨਜੀਤ ਸਿੰਘ ਸੋਢੀ, ਮਨਮੋਹਨ ਸਿੰਘ ਖਰੜ, ਕ੍ਰਿਸ਼ਮਾ, ਮਨਰਾਜ ਸਿੰਘ, ਰੁਪਾਲੀ ਕੇ. ਪੀ. ਤੇ ਪਰਿਵਾਰ ਦੇ ਹੋਰ ਮੈਂਬਰ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਐਚ . ਪੀ ਮਾਡਲ ਸਕੂਲ ਸੰਗੋਵਾਲ ਵਿਖੇ ਮਨਾਇਆ 80 ਵਾਂ ਆਜ਼ਾਦੀ ਦਿਹਾੜਾ ਅਗਲੀ ਖ਼ਬਰ ਨਿਰਮਲ ਕੁਟੀਆ ਜੌਹਲਾਂ ਵਿਖੇ ਭਾਦੋਂ ਦੇ ਮਹੀਨੇ ਦੀ ਸੰਗਰਾਂਦ ਦੇ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਬਾਣੀ ਤੇ ਬਾਣੇ ਦਾ...
Ad Position 24