18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਸ਼ਾਹਕੋਟ ਦੇ ਪਿੰਡ ਨੰਗਲ ਅੰਬੀਆਂ ਵਿਖੇ ਖੇਤ ’ ਚੋਂ ਮਿਲੀ ਅਣਪਛਾਤੇ ਪ੍ਰਵਾਸੀ ਮਜ਼ਦੂਰ ਦੀ ਲਾਸ਼ ਪੁਲਿਸ ਨੇ ਲਾਸ਼ ਕਬਜ਼ੇ ’ਚ ਲੈ ਕੇ 72 ਘੰਟੇ ਵਾਸਤੇ ਸ਼ਨਾਖਤ ਲਈ ਰਖਵਾਈ

ਸ਼ਾਹਕੋਟ, 17 ਅਗਸਤ (ਸੁਖਦੀਪ ਸਿੰਘ)- ਸ਼ਾਹਕੋਟ ਦੇ ਨਜ਼ਦੀਕੀ ਪਿੰਡ ਨੰਗਲ ਅੰਬੀਆਂ ਵਿਖੇ ਬੀਤੀ ਰਾਤ ਇੱਕ ਅਣਪਛਾਤੇ ਪ੍ਰਵਾਸੀ ਮਜ਼ਦੂਰ ਦੀ ਲਾਸ਼ ਖੇਤਾਂ ’ਚੋਂ ਮਿਲੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਰਜਿੰਦਰ ਸਿੰਘ ਵਾਸੀ ਨੰਗਲ ਅੰਬੀਆਂ ਨੇ ਦੱਸਿਆ ਕਿ ਪਿੱਛਲੇ ਕਈ ਦਿਨਾਂ ਤੋਂ ਇੱਕ ਪ੍ਰਵਾਸੀ ਮਜ਼ਦੂਰ ਪਿੰਡ ਵਿੱਚ ਕੰਮ ਦੀ ਭਾਲ ਕਰ ਰਿਹਾ ਸੀ, ਜਿਸ ਕੋਲ ਕੋਈ ਸ਼ਨਾਖਤੀ ਕਾਰਡ ਨਾ ਹੋਣ ਕਾਰਨ ਕਿਸੇ ਨੇ ਵੀ ਉਸ ਨੂੰ ਕੰਮ ’ਤੇ ਨਹੀਂ ਰੱਖਿਆ।

Ad Position 21
No active advertisement
ਅਜੀਤ ਡੈਸਕ 18-08-2026
ਸ਼ਾਹਕੋਟ, 17 ਅਗਸਤ (ਸੁਖਦੀਪ ਸਿੰਘ)- ਸ਼ਾਹਕੋਟ ਦੇ ਨਜ਼ਦੀਕੀ ਪਿੰਡ ਨੰਗਲ ਅੰਬੀਆਂ ਵਿਖੇ ਬੀਤੀ ਰਾਤ ਇੱਕ ਅਣਪਛਾਤੇ ਪ੍ਰਵਾਸੀ ਮਜ਼ਦੂਰ ਦੀ ਲਾਸ਼ ਖੇਤਾਂ ’ਚੋਂ ਮਿਲੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਰਜਿੰਦਰ ਸਿੰਘ ਵਾਸੀ ਨੰਗਲ ਅੰਬੀਆਂ ਨੇ ਦੱਸਿਆ ਕਿ ਪਿੱਛਲੇ ਕਈ ਦਿਨਾਂ ਤੋਂ ਇੱਕ ਪ੍ਰਵਾਸੀ ਮਜ਼ਦੂਰ ਪਿੰਡ ਵਿੱਚ ਕੰਮ ਦੀ ਭਾਲ ਕਰ ਰਿਹਾ ਸੀ, ਜਿਸ ਕੋਲ ਕੋਈ ਸ਼ਨਾਖਤੀ ਕਾਰਡ ਨਾ ਹੋਣ ਕਾਰਨ ਕਿਸੇ ਨੇ ਵੀ ਉਸ ਨੂੰ ਕੰਮ ’ਤੇ ਨਹੀਂ ਰੱਖਿਆ। ਕਿਸਾਨ ਨੇ ਦੱਸਿਆ ਕਿ ਬੀਤੀ ਰਾਤ ਕਰੀਬ 10 ਵਜੇ ਜਦੋਂ ਉਹ ਆਪਣੀ ਹਵੇਲੀ ’ਚ ਗਿਆ ਤਾਂ ਉਸ ਨੇ ਆਪਣੇ ਖੇਤ ਵਿਚ ਇਕ ਵਿਅਕਤੀ ਨੂੰ ਡਿੱਗਿਆ ਹੋਇਆ ਦੇਖਿਆ ਅਤੇ ਇਸ ਸਬੰਧੀ ਪਿੰਡ ਦੇ ਸਰਪੰਚ ਪਰਮਿੰਦਰ ਸਿੰਘ ਨੂੰ ਸੂਚਿਤ ਕੀਤਾ। ਸਰਪੰਚ ਅਤੇ ਹੋਰਨਾਂ ਪਿੰਡ ਵਾਸੀਆਂ ਨੇ ਮੌਕੇ ’ਤੇ ਦੇਖਿਆ ਤਾਂ ਪਤਾ ਲੱਗਾ ਕਿ ਉਕਤ ਵਿਅਕਤੀ ਦੀ ਮੌਤ ਹੋ ਚੁੱਕੀ ਸੀ ਅਤੇ ਇਹ ਉਹੀ ਪ੍ਰਵਾਸੀ ਮਜ਼ਦੂਰ ਸੀ, ਜੋ ਪਿੱਛਲੇ ਕਈ ਦਿਨਾਂ ਤੋਂ ਪਿੰਡ ਵਿੱਚ ਘੁੰਮ ਰਿਹਾ ਸੀ। ਇਸ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਤਾਂ ਮਾਡਲ ਥਾਣਾ ਸ਼ਾਹਕੋਟ ਦੇ ਡਿਊਟੀ ਅਫ਼ਸਰ ਸਬ-ਇੰਸਪੈਕਟਰ ਵਰੁਣ ਪਟਿਆਲ ਅਤੇ ਕਾਂਸਟੇਬਲ ਲਕਸ਼ਮਣ ਸਿੰਘ ਮੌਕੇ ’ਤੇ ਪਹੁੰਚੇ ਅਤੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ। ਜਾਂਚ ਅਧਿਕਾਰੀ ਵਰੁਣ ਪਟਿਆਲ ਨੇ ਦੱਸਿਆ ਕਿ ਮ੍ਰਿਤਕ ਦੀ ਲਾਸ਼ ਨੂੰ ਪੁਲਿਸ ਨੇ ਕਬਜ਼ੇ ’ਚ ਲੈ ਕੇ ਸ਼ਨਾਖਤ ਲਈ 72 ਘੰਟਿਆਂ ਵਾਸਤੇ ਸਿਵਲ ਹਸਪਤਾਲ ਨਕੋਦਰ ਦੀ ਮੋਰਚਰੀ ਵਿੱਚ ਰਖਵਾ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਅਨੁਸਾਰ ਮ੍ਰਿਤਕ ਦੀ ਉਮਰ ਕਰੀਬ 25 ਸਾਲ, ਕੱਦ ਲਗਭਗ 5 ਫੁੱਟ 5 ਇੰਚ ਅਤੇ ਰੰਗ ਸਾਂਵਲਾ ਹੈ। ਮੁੱਢਲੀ ਜਾਂਚ ਤੋਂ ਇਹ ਮੌਤ ਅਚਾਨਕ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਹਾਲਾਂਕਿ ਮੌਤ ਦੇ ਅਸਲ ਕਾਰਨਾਂ ਦਾ ਪਤਾ ਜਾਂਚ ਅਤੇ ਪੋਸਟਮਾਰਟਮ ਤੋਂ ਬਾਅਦ ਹੀ ਲੱਗੇਗਾ।
Ad Position 22
No active advertisement
ਪਿਛਲੀ ਖ਼ਬਰ ‘ ਯੂਨੀਵਰਸਲ ਲਵ ’ ਅੱਜ ਹੋਵੇਗੀ ਰਿਲੀਜ਼ ਅਗਲੀ ਖ਼ਬਰ ਦਿਵਿਆ ਜਯੋਤੀ ਸਕੂਲ ’ ਚ ਆਜ਼ਾਦੀ ਦਿਹਾੜੇ ਸੰਬੰਧੀ ਵੱਖ - ਵੱਖ ਮੁਕਾਬਲੇ ਕਰਵਾਏ
Ad Position 24