ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਦੇਸ਼ ਤਰੱਕੀ ਦੇ ਰਾਹ ’ਤੇ ਹੈ-ਮੁਨੀਸ਼ ਧੀਰ
ਨਕੋਦਰ, 17 ਅਗਸਤ (ਗੁਰਵਿੰਦਰ ਸਿੰਘ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ, ਦੇਸ਼ ਵਿਕਾਸ ਅਤੇ ਤਰੱਕੀ ਦੀਆਂ ਨਵੀਆਂ ਉਚਾਈਆਂ ਨੂੰ ਲਗਾਤਾਰ ਛੂਹ ਰਿਹਾ ਹੈ। ਕੇਂਦਰ ਸਰਕਾਰ ਵਲੋਂ ਦੇਸ਼ ਅਤੇ ਇਸ ਦੇ ਨਾਗਰਿਕਾਂ ਦੇ ਹਿੱਤ ਵਿੱਚ ਲਾਗੂ ਕੀਤੀਆਂ ਗਈਆਂ ਲੋਕ ਭਲਾਈ ਯੋਜਨਾਵਾਂ ਦੇ ਲਾਭ ਸਮਾਜ ਦੇ ਹਰ ਵਰਗ ਤੱਕ ਪਹੁੰਚਾਏ ਜਾ ਰਹੇ ਹਨ।
ਨਕੋਦਰ, 17 ਅਗਸਤ (ਗੁਰਵਿੰਦਰ ਸਿੰਘ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ, ਦੇਸ਼ ਵਿਕਾਸ ਅਤੇ ਤਰੱਕੀ ਦੀਆਂ ਨਵੀਆਂ ਉਚਾਈਆਂ ਨੂੰ ਲਗਾਤਾਰ ਛੂਹ ਰਿਹਾ ਹੈ। ਕੇਂਦਰ ਸਰਕਾਰ ਵਲੋਂ ਦੇਸ਼ ਅਤੇ ਇਸ ਦੇ ਨਾਗਰਿਕਾਂ ਦੇ ਹਿੱਤ ਵਿੱਚ ਲਾਗੂ ਕੀਤੀਆਂ ਗਈਆਂ ਲੋਕ ਭਲਾਈ ਯੋਜਨਾਵਾਂ ਦੇ ਲਾਭ ਸਮਾਜ ਦੇ ਹਰ ਵਰਗ ਤੱਕ ਪਹੁੰਚਾਏ ਜਾ ਰਹੇ ਹਨ। ਇਹ ਗੱਲ ਭਾਜਪਾ ਜਲੰਧਰ ਦਿਹਾਤੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਮੁਨੀਸ਼ ਧੀਰ ਨੇ ਇੱਕ ਪ੍ਰੈਸ ਬਿਆਨ ਵਿੱਚ ਕਹੀ। ਉਨ੍ਹਾਂ ਕਿਹਾ ਕਿ ਭਾਜਪਾ ਦੀਆਂ ਨੀਤੀਆਂ ਦਾ ਮੁੱਖ ਉਦੇਸ਼ ਰਾਸ਼ਟਰੀ ਹਿੱਤ ਨੂੰ ਸਰਵਉੱਚ ਰੱਖਦੇ ਹੋਏ ਆਮ ਲੋਕਾਂ ਦੇ ਜੀਵਨ ਨੂੰ ਬਿਹਤਰ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਭਾਜਪਾ ਦਾ ਸੰਗਠਨ ਲਗਾਤਾਰ ਮਜ਼ਬੂਤ ਹੋ ਰਿਹਾ ਹੈ। ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਖੇਤਰਾਂ ਦੇ ਲੋਕ ਭਾਜਪਾ ਵਿਚ ਸ਼ਾਮਲ ਹੋ ਰਹੇ ਹਨ ।