18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਨੀਵੇਂ ਮੇਨਹੋਲ ਬਣੇ ਜਾਨਲੇਵਾ , ਲਾਡੋਵਾਲੀ ਰੋਡ ...

(ਸਫ਼ਾ 5 ਦੀ ਬਾਕੀ) ਧਿਆਨ ਨਹੀਂ ਦਿੱਤਾ ਜਾਂਦਾ। ਸ਼ਹਿਰ ਵਾਸੀਆਂ ਨੇ ਨਗਰ ਨਿਗਮ ਤੋਂ ਮੰਗ ਕੀਤੀ ਹੈ ਕਿ ਸਿਰਫ਼ ਹਦਾਇਤਾਂ ਜਾਰੀ ਕਰਨ ਦੀ ਬਜਾਏ ਸ਼ਹਿਰ ਦੀਆਂ ਸਾਰੀਆਂ ਮੁੱਖ ਸੜਕਾਂ ਅਤੇ ਅੰਦਰੂਨੀ ਸੜਕਾਂ ’ਤੇ ਨੀਵੇਂ ਮੇਨਹੋਲਾਂ ਦਾ ਬਕਾਇਦਾ ਸਰਵੇ ਕਰਵਾਇਆ ਜਾਵੇ।

Ad Position 21
No active advertisement
ਅਜੀਤ ਡੈਸਕ 18-08-2026
(ਸਫ਼ਾ 5 ਦੀ ਬਾਕੀ) ਧਿਆਨ ਨਹੀਂ ਦਿੱਤਾ ਜਾਂਦਾ। ਸ਼ਹਿਰ ਵਾਸੀਆਂ ਨੇ ਨਗਰ ਨਿਗਮ ਤੋਂ ਮੰਗ ਕੀਤੀ ਹੈ ਕਿ ਸਿਰਫ਼ ਹਦਾਇਤਾਂ ਜਾਰੀ ਕਰਨ ਦੀ ਬਜਾਏ ਸ਼ਹਿਰ ਦੀਆਂ ਸਾਰੀਆਂ ਮੁੱਖ ਸੜਕਾਂ ਅਤੇ ਅੰਦਰੂਨੀ ਸੜਕਾਂ ’ਤੇ ਨੀਵੇਂ ਮੇਨਹੋਲਾਂ ਦਾ ਬਕਾਇਦਾ ਸਰਵੇ ਕਰਵਾਇਆ ਜਾਵੇ। ਸਰਵੇ ਤੋਂ ਬਾਅਦ ਨੀਵੇਂ ਮੇਨਹੋਲਾਂ ਦੀ ਸੂਚੀ ਤਿਆਰ ਕਰਕੇ ਉਨ੍ਹਾਂ ਨੂੰ ਤੁਰੰਤ ਸੜਕ ਦੇ ਪੱਧਰ ਦੇ ਬਰਾਬਰ ਲਿਆਂਦਾ ਜਾਵੇ। ਲੋਕਾਂ ਨੇ ਇਹ ਵੀ ਮੰਗ ਕੀਤੀ ਹੈ ਕਿ ਜੇਕਰ ਸੜਕਾਂ ’ਤੇ ਕਰੋੜਾਂ ਰੁਪਏ ਖਰਚ ਕੀਤੇ ਜਾ ਰਹੇ ਹਨ ਤਾਂ ਸੜਕ ਬਣਾਉਣ ਵਾਲੇ ਠੇਕੇਦਾਰਾਂ ਦੇ ਕੰਮ ਵਿੱਚ ਨੀਵੇਂ ਮੇਨਹੋਲਾਂ ਨੂੰ ਉੱਚਾ ਕਰਨ ਦਾ ਕੰਮ ਵੀ ਸ਼ਾਮਲ ਕੀਤਾ ਜਾਵੇ। ਇਸ ਨਾਲ ਸੜਕ ਬਣਨ ਤੋਂ ਬਾਅਦ ਮੁੜ ਵੱਖਰੇ ਤੌਰ ’ਤੇ ਕੰਮ ਕਰਵਾਉਣ ਦੀ ਲੋੜ ਨਹੀਂ ਪਵੇਗੀ ਅਤੇ ਲੋਕਾਂ ਦੀ ਸੁਰੱਖਿਆ ਵੀ ਯਕੀਨੀ ਬਣਾਈ ਜਾ ਸਕੇਗੀ। ਲਾਡੋ ਵਾਲੀ ਰੋਡ ’ਤੇ ਵਾਪਰੀ ਦਰਦਨਾਕ ਘਟਨਾ ਨੂੰ ਲੋਕਾਂ ਨੇ ਚੇਤਾਵਨੀ ਵਜੋਂ ਲੈਣ ਦੀ ਅਪੀਲ ਕੀਤੀ ਹੈ। ਲੋਕਾਂ ਦਾ ਕਹਿਣਾ ਹੈ ਕਿ ਜੇਕਰ ਸਮੇਂ ਸਿਰ ਸ਼ਹਿਰ ਦੇ ਨੀਵੇਂ ਮੇਨਹੋਲ ਠੀਕ ਕਰ ਦਿੱਤੇ ਜਾਣ ਤਾਂ ਕਈ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ। ਹੁਣ ਦੇਖਣਾ ਇਹ ਹੋਵੇਗਾ ਕਿ ਇਸ ਹਾਦਸੇ ਤੋਂ ਬਾਅਦ ਨਗਰ ਨਿਗਮ ਸ਼ਹਿਰ ਦੇ ਨੀਵੇਂ ਮੇਨਹੋਲਾਂ ਨੂੰ ਲੈ ਕੇ ਕਿੰਨੀ ਗੰਭੀਰਤਾ ਦਿਖਾਉਂਦਾ ਹੈ ਅਤੇ ਇਨ੍ਹਾਂ ਨੂੰ ਠੀਕ ਕਰਨ ਲਈ ਕਦੋਂ ਤੱਕ ਕਾਰਵਾਈ ਸ਼ੁਰੂ ਕੀਤੀ ਜਾਂਦੀ ਹੈ।
Ad Position 22
No active advertisement
ਪਿਛਲੀ ਖ਼ਬਰ ਲੋਹੀਆਂ ਦੇ ਪਿੰਡ ਕਰ੍ਹਾ ’ ਚ ਤੀਆਂ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਚੇਅਰਮੈਨ ਜਸਵੀਰ ਸਿੰਘ ਗੜੀ ਅਤੇ ਇੰਚਾਰਜ ਹਰਜੋਤ ਕੌਰ ਲੋਹਟੀਆ ਗੁਰੂ ਰਵਿਦਾਸ ਮੰਦਰ ਵਿਖੇ ਹੋਏ ਨਤਮਸਤਕ
Ad Position 24