19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਮੰਗਾਂ ਨੂੰ ਲੈ ਕੇ ਸੈਂਕੜੇ ਟਰੱਕ ਆਪ੍ਰੇਟਰਾਂ ਵਲੋਂ ਕੇਂਦਰ ਤੇ ਰਾਜ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

ਜਲੰਧਰ, 18 ਅਗਸਤ (ਸ਼ਿਵ)- ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਲੈ ਕੇ ਅੱਜ ਆਲ ਪੰਜਾਬ ਟਰੱਕ ਆਪ੍ਰੇਟਰ ਯੂਨੀਅਨ ਦੇ ਪ੍ਰਧਾਨ ਹੈਪੀ ਸੰਧੂ ਦੀ ਅਗਵਾਈ ਵਿਚ ਤਹਿਸੀਲ ਕੰਪਲੈਕਸ ਦੇ ਸਾਹਮਣੇ ਕੇਂਦਰ ਅਤੇ ਪੰਜਾਬ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਟਰੱਕ ਆਪ੍ਰੇਟਰਾਂ ਦਾ ਕਹਿਣਾ ਸੀ ਕਿ ਜੇਕਰ ਉਨਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ ਨਾ ਸਿਰਫ਼ ਆਪਣਾ ਸੰਘਰਸ਼ ਤੇਜ਼ ਕਰਨਗੇ ਸਗੋਂ ਉਹ ਫ਼ਸਲਾਂ ਦੀ ਢੋਆ-ਢੁਆਈ ਦੇ ਕੰਮ ਦਾ ਵੀ ਬਾਈਕਾਟ ਕਰਨਗੇ।

Ad Position 21
No active advertisement
ਅਜੀਤ ਡੈਸਕ 19-08-2026
ਜਲੰਧਰ, 18 ਅਗਸਤ (ਸ਼ਿਵ)- ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਲੈ ਕੇ ਅੱਜ ਆਲ ਪੰਜਾਬ ਟਰੱਕ ਆਪ੍ਰੇਟਰ ਯੂਨੀਅਨ ਦੇ ਪ੍ਰਧਾਨ ਹੈਪੀ ਸੰਧੂ ਦੀ ਅਗਵਾਈ ਵਿਚ ਤਹਿਸੀਲ ਕੰਪਲੈਕਸ ਦੇ ਸਾਹਮਣੇ ਕੇਂਦਰ ਅਤੇ ਪੰਜਾਬ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਟਰੱਕ ਆਪ੍ਰੇਟਰਾਂ ਦਾ ਕਹਿਣਾ ਸੀ ਕਿ ਜੇਕਰ ਉਨਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ ਨਾ ਸਿਰਫ਼ ਆਪਣਾ ਸੰਘਰਸ਼ ਤੇਜ਼ ਕਰਨਗੇ ਸਗੋਂ ਉਹ ਫ਼ਸਲਾਂ ਦੀ ਢੋਆ-ਢੁਆਈ ਦੇ ਕੰਮ ਦਾ ਵੀ ਬਾਈਕਾਟ ਕਰਨਗੇ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਂਅ ਮੰਗ ਪੱਤਰ ਭੇਜ ਕੇ ਟਰੱਕ ਆਪ੍ਰੇਟਰਾਂ ਨੂੰ ਦਰਪੇਸ਼ ਵੱਖ-ਵੱਖ ਸਮੱਸਿਆਵਾਂ ਦਾ ਜਲਦ ਹੱਲ ਕਰਨ ਦੀ ਮੰਗ ਕੀਤੀ ਗਈ । ਯੂਨੀਅਨ ਦਾ ਕਹਿਣਾ ਸੀ ਕਿ ਲਗਾਤਾਰ ਵੱਧ ਰਹੀਆਂ ਮੁਸ਼ਕਲਾਂ ਕਾਰਨ ਟਰੱਕ ਆਪ੍ਰੇਟਰਾਂ ਦਾ ਕਾਰੋਬਾਰ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ ਅਤੇ ਸਰਕਾਰ ਨੂੰ ਇਸ ਮਾਮਲੇ ਵਿਚ ਤੁਰੰਤ ਦਖ਼ਲ ਦੇਣਾ ਚਾਹੀਦਾ ਹੈ। ਟਰੱਕਾਂ ਦਾ ਕੰਮ ਬਾਹਰੀ ਕੰਟਰੈੱਕਟਰਾਂ ਨੂੰ ਦੇਣ ਦੀ ਪ੍ਰਥਾ ’ਤੇ ਰੋਕ ਲਗਾਈ ਜਾਵੇ ਅਤੇ ਸਥਾਨਕ ਟਰੱਕ ਆਪ੍ਰੇਟਰਾਂ ਨੂੰ ਕੰਮ ਦੇ ਮੌਕੇ ਦਿੱਤੇ ਜਾਣ। ਇਸ ਤੋਂ ਇਲਾਵਾ ਜੀ. ਐੱਸ. ਟੀ., ਟੋਲ ਟੈਕਸ, ਪਰਮਿਟ ਅਤੇ ਹੋਰ ਟੈਕਸਾਂ ਵਿਚ ਹੋਏ ਵਾਧੇ ਨੂੰ ਘਟਾਉਣ ਦੀ ਮੰਗ ਵੀ ਕੀਤੀ ਗਈ ਹੈ। ਯੂਨੀਅਨ ਨੇ ਇਹ ਵੀ ਮੰਗ ਕੀਤੀ ਕਿ ਨਿਯਮਾਂ ਦੀ ਉਲੰਘਣਾ ਕਰਕੇ ਵਪਾਰਕ ਕੰਮਾਂ ਵਿਚ ਵਰਤੀਆਂ ਜਾ ਰਹੀਆਂ ਟਰੱਕ-ਟਰਾਲੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਦੇ ਨਾਲ ਹੀ ਆਰ. ਟੀ. ਓ. ਅਤੇ ਡੀ. ਟੀ. ਓ. ਦਫ਼ਤਰਾਂ ਵਿਚ ਟਰੱਕ ਆਪ੍ਰੇਟਰਾਂ ਨੂੰ ਆਉਂਦੀਆਂ ਦਿੱਕਤਾਂ ਦਾ ਤੁਰੰਤ ਹੱਲ ਕਰਨ ਅਤੇ ਸਰਕਾਰੀ ਕੰਮਾਂ ਵਿਚ ਲੱਗਣ ਵਾਲੇ ਸਮੇਂ ਨੂੰ ਘਟਾਉਣ ਲਈ ਢੁਕਵੇਂ ਪ੍ਰਬੰਧ ਕੀਤੇ ਜਾਣ ਦੀ ਮੰਗ ਕੀਤੀ ਗਈ ਹੈ। ਇਸ ਮੌਕੇ ਆਲ ਪੰਜਾਬ ਟਰੱਕ ਓਪਰੇਟਰ ਯੂਨੀਅਨ ਦੇ ਪ੍ਰਧਾਨ ਹੈਪੀ ਸੰਧੂ ਨੇ ਕਿਹਾ ਕਿ ਟਰੱਕ ਆਪ੍ਰੇਟਰ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਦੇ ਧਿਆਨ ਵਿਚ ਮਾਮਲਾ ਲਿਆ ਰਹੇ ਹਨ, ਪਰ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹਾਲੇ ਤੱਕ ਢੁਕਵਾਂ ਹੱਲ ਨਹੀਂ ਹੋਇਆ। ਹੈਪੀ ਸੰਧੂ ਨੇ ਕਿਹਾ ਕਿ ਮਾਰੂ ਨੀਤੀਆਂ ਅਤੇ ਵਧਦੇ ਖ਼ਰਚਿਆਂ ਕਾਰਨ ਟਰੱਕਾਂ ਦੀ ਗਿਣਤੀ ਵਿਚ ਵੀ ਵੱਡੀ ਕਮੀ ਆਈ ਹੈ। ਉਨ੍ਹਾਂ ਮੁਤਾਬਕ ਪੰਜਾਬ ਵਿਚ ਪਹਿਲਾਂ ਕਰੀਬ 93 ਹਜ਼ਾਰ ਟਰੱਕ ਹੁੰਦੇ ਸਨ, ਜੋ ਕੰਮ ਘਟਣ ਕਰਕੇ ਕਾਫੀ ਘੱਟ ਗਈ ਹੈ। ਇਸ ਮੌਕੇ ਇਸ ਮੌਕੇ ਹੈਪੀ ਸੰਧੂ, ਬਲਬੀਰ ਸਿੰਘ ਬਿੱਟੂ ਢਿੱਲੋਂ, ਰਣਜੀਤ ਸਿੰਘ ਸਿੱਧੂ, ਬਲਜੀਤ ਸਿੰਘ ਮਾਰਪੁਰ, ਮਨਦੀਪ ਸਿੰਘ ਹਾਜੀਪੁਰ, , ਦਰਬਾਰਾ ਸਿੰਘ, ਨਰਿੰਦਰ ਸਿੰਘ, ਰਵਿੰਦਰ ਸਿੰਘ, ਬਲਿਆਰ ਸਿੰਘ ਬਬੈਂਸ, ਪ੍ਰਮੋਦ ਭਾਰਦਵਾਜ, ਚਰਨ ਸਿੰਘ ਸਫ਼ਰੀ, ਜਸਵਿੰਦਰ ਸਿੰਘ ਬਸਰਾ, ਭਿੰਦਾ ਬਾਬਾ, ਦੀਪਾ ਹਾਜਰ ਸਨ।
Ad Position 22
No active advertisement
ਪਿਛਲੀ ਖ਼ਬਰ ਵਾਰਡ ਨੰਬਰ 27 ’ ਚ ਤਿੰਨ ਦਿਨਾਂ ਤੋਂ ਪਾਣੀ ਦੀ ਸਪਲਾਈ ਠੱਪ , ਲੋਕਾਂ ’ ਚ ਰੋਸ ਅਗਲੀ ਖ਼ਬਰ ਡੀ. ਸੀ. ਦਫ਼ਤਰ ਮੁਲਾਜ਼ਮਾਂ ਤੋਂ ਬਾਅਦ ਹੁਣ ਪੀ. ਐੱਸ. ਐੱਮ. ਐੱਸ. ਯੂ. ਵਲੋਂ ਵੀ ਜਿਮਖਾਨਾ ਕਲੱਬ ਚੋਣਾਂ ਦਾ ਬਾਈਕਾਟ
Ad Position 24