ਅੱਜ ਦੂਸਰੇ ਦਿਨ ਵੀ ਨਹੀਂ ਹੋਈ ਕੋਈ ਨਾਮਜ਼ਦਗੀ
ਓਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਸੰਬੰਧੀ ਅੱਜ ਨਾਮਜ਼ਦਗੀਆਂ ਦਾ ਦੂਸਰਾ ਦਿਨ ਸੀ ਪਰ ਅਜੇ ਤੱਕ ਕਿਸੇ ਵੀ ਉਮੀਦਵਾਰ ਵਲੋਂ ਆਪਣੇ ਨਾਮਜ਼ਦਗੀ ਕਾਗਜ਼ ਦਾਖਲ ਨਹੀਂ ਕੀਤੇ ਗਏ। ਦੱਸਿਆ ਜਾ ਰਿਹਾ ਹੈ ਕਿ ਕਿਸੇ ਵੀ ਤਰ੍ਹਾਂ ਦੇ ਸਿਆਸੀ ਦਬਾਅ ਤੋਂ ਬਚਣ ਲਈ ਜ਼ਿਆਦਾਤਰ ਚਾਹਵਾਨ ਉਮੀਦਵਾਰਾਂ ਵਲੋਂ ਨਾਮਜ਼ਦਗੀਆਂ ਆਖਰੀ ਦਿਨ ਹੀ ਭਰਨ ਦੀ ਉਮੀਦ ਹੈ।
ਓਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਸੰਬੰਧੀ ਅੱਜ ਨਾਮਜ਼ਦਗੀਆਂ ਦਾ ਦੂਸਰਾ ਦਿਨ ਸੀ ਪਰ ਅਜੇ ਤੱਕ ਕਿਸੇ ਵੀ ਉਮੀਦਵਾਰ ਵਲੋਂ ਆਪਣੇ ਨਾਮਜ਼ਦਗੀ ਕਾਗਜ਼ ਦਾਖਲ ਨਹੀਂ ਕੀਤੇ ਗਏ। ਦੱਸਿਆ ਜਾ ਰਿਹਾ ਹੈ ਕਿ ਕਿਸੇ ਵੀ ਤਰ੍ਹਾਂ ਦੇ ਸਿਆਸੀ ਦਬਾਅ ਤੋਂ ਬਚਣ ਲਈ ਜ਼ਿਆਦਾਤਰ ਚਾਹਵਾਨ ਉਮੀਦਵਾਰਾਂ ਵਲੋਂ ਨਾਮਜ਼ਦਗੀਆਂ ਆਖਰੀ ਦਿਨ ਹੀ ਭਰਨ ਦੀ ਉਮੀਦ ਹੈ। ਜਿਸ ਕਾਰਨ ਜ਼ਿਆਦਾਤਰ ਉਮੀਦਵਾਰ ਅਜੇ ਤੱਕ ਖੁੱਲ੍ਹ ਕੇ ਸਾਹਮਣੇ ਨਹੀਂ ਆ ਰਹੇ ਪਰ ਆਉਂਦੇ ਦਿਨਾਂ ’ਚ ਨਾਮਜ਼ਦਗੀ ਕਾਗਜ਼ ਭਰਨ ਦੇ ਕੰਮ ’ਚ ਤੇਜ਼ੀ ਆ ਸਕਦੀ ਹੈ। ਇੱਥੇ ਦੱਸਣਯੋਗ ਹੈ ਕਿ ਨਾਮਜ਼ਦਗੀ ਕਾਗਜ਼ ਦਾਖਲ ਕਰਨ ਦੀ ਆਖਰੀ ਤਰੀਕ 22 ਅਗਸਤ ਹੈ ਤੇ ਉਮੀਦਵਾਰ ਦੁਪਹਿਰ 3 ਵਜੇ ਤੱਕ ਹੀ ਆਪਣੇ ਕਾਗਜ਼ ਭਰ ਸਕਣਗੇ।