20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਪ੍ਰਦੂਸ਼ਣ ਤੋਂ ਆਜ਼ਾਦੀ ਦੀ ਲੜਾਈ ਲਈ ਸਭ ਅੱਗੇ ਆਉਣ - ਸੰਤ ਸੀਚੇਵਾਲ

ਮਲਸੀਆਂ, 16 ਅਗਸਤ (ਸੁਖਦੀਪ ਸਿੰਘ)- ਸੰਤ ਅਵਤਾਰ ਸਿੰਘ ਯਾਦਗਾਰੀ ਸੀਨੀਅਰ ਸੈਕੰਡਰੀ ਸਕੂਲ ਅਤੇ ਕਾਲਜ ਵਿਖੇ ਆਜ਼ਾਦੀ ਦਿਵਸ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਵਾਰ ਆਜ਼ਾਦੀ ਦਿਵਸ ਨੂੰ ਕੁਦਰਤ ਅਤੇ ਵਾਤਾਵਰਨ ਦੀ ਸੰਭਾਲ ਲਈ ਸਮਰਪਿਤ ਕਰਦਿਆਂ ਪ੍ਰਦੂਸ਼ਣ ਅਤੇ ਨਸ਼ਿਆਂ ਤੋਂ ਮੁਕਤ ਪੰਜਾਬ ਦਾ ਸੰਕਲਪ ਲਿਆ ਗਿਆ।

Ad Position 21
No active advertisement
ਅਜੀਤ ਡੈਸਕ 20-08-2026
ਮਲਸੀਆਂ, 16 ਅਗਸਤ (ਸੁਖਦੀਪ ਸਿੰਘ)- ਸੰਤ ਅਵਤਾਰ ਸਿੰਘ ਯਾਦਗਾਰੀ ਸੀਨੀਅਰ ਸੈਕੰਡਰੀ ਸਕੂਲ ਅਤੇ ਕਾਲਜ ਵਿਖੇ ਆਜ਼ਾਦੀ ਦਿਵਸ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਵਾਰ ਆਜ਼ਾਦੀ ਦਿਵਸ ਨੂੰ ਕੁਦਰਤ ਅਤੇ ਵਾਤਾਵਰਨ ਦੀ ਸੰਭਾਲ ਲਈ ਸਮਰਪਿਤ ਕਰਦਿਆਂ ਪ੍ਰਦੂਸ਼ਣ ਅਤੇ ਨਸ਼ਿਆਂ ਤੋਂ ਮੁਕਤ ਪੰਜਾਬ ਦਾ ਸੰਕਲਪ ਲਿਆ ਗਿਆ। ਸਮਾਗਮ ਵਿੱਚ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਗਮ ਦੀ ਸ਼ੁਰੂਆਤ ਕਾਲਜ ਕੈਂਪਸ ਵਿੱਚ ਨਿੰਮ ਦਾ ਬੂਟਾ ਲਗਾ ਕੇ ਕੀਤੀ ਗਈ, ਉਪਰੰਤ ਸਕੂਲ ਅਤੇ ਕਾਲਜ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ, ਵਾਤਾਵਰਨ ਦੀ ਸੰਭਾਲ ਅਤੇ ਸਮਾਜਿਕ ਬੁਰਾਈਆਂ ਵਿਰੁੱਧ ਜਾਗਰੂਕਤਾ ਦਾ ਸੁਨੇਹਾ ਦਿੰਦੀਆਂ ਵੱਖ-ਵੱਖ ਪੇਸ਼ਕਾਰੀਆਂ ਕੀਤੀਆਂ ਗਈਆਂ। ਇਸ ਮੌਕੇ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਜ਼ਹਿਰੀਲੀ ਹਵਾ, ਦੂਸ਼ਿਤ ਪਾਣੀ ਅਤੇ ਪ੍ਰਦੂਸ਼ਿਤ ਧਰਤੀ ਨੂੰ ਬਚਾਉਣ ਲਈ ਸਾਨੂੰ ਸਾਰਿਆਂ ਨੂੰ ਇਕਜੁੱਟ ਹੋ ਕੇ ਲੜਾਈ ਲੜਨ ਦੀ ਲੋੜ ਹੈ। ਸੰਤ ਸੀਚੇਵਾਲ ਨੇ ਕਿਹਾ ਕਿ ਪੰਜਾਬ ਨੂੰ ਮੁੜ ਖੁਸ਼ਹਾਲ ਅਤੇ ਤੰਦਰੁਸਤ ਬਣਾਉਣ ਲਈ ਇਸ ਨੂੰ ਪ੍ਰਦੂਸ਼ਣ ਅਤੇ ‘ਚਿੱਟੇ’ ਵਰਗੀ ਨਸ਼ਿਆਂ ਦੀ ਬੁਰਾਈ ਤੋਂ ਮੁਕਤ ਕਰਨਾ ਬੇਹੱਦ ਜ਼ਰੂਰੀ ਹੈ। ਸਮਾਗਮ ਵਿੱਚ ਨਿਰਮਲ ਕੁਟੀਆ ਸੀਚੇਵਾਲ ਦੇ ਪ੍ਰਬੰਧਕ ਸੁਰਜੀਤ ਸਿੰਘ ਸੰਟੀ, ਸਰਪੰਚ ਬੂਟਾ ਸਿੰਘ ਸੀਚੇਵਾਲ, ਸਰਪੰਚ ਜੋਗਾ ਸਿੰਘ ਚੱਕ ਚੇਲਾ, ਪ੍ਰਿੰਸੀਪਲ ਕੁਲਵਿੰਦਰ ਸਿੰਘ, ਪ੍ਰਿੰਸੀਪਲ ਸਤਪਾਲ ਸਿੰਘ ਗਿੱਲ, ਪ੍ਰਿੰਸੀਪਲ ਰਜਵੰਤ ਕੌਰ, ਪ੍ਰੋ. ਕੁਲਵੰਤ ਕੌਰ, ਪ੍ਰੋ. ਗੁਰਵਿੰਦਰ ਸਿੰਘ, ਪ੍ਰੋ. ਤਜਿੰਦਰ ਸਿੰਘ ਤੋਂ ਇਲਾਵਾ ਸਕੂਲ ਅਤੇ ਕਾਲਜ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੰਤ ਵਤਨ ਸਿੰਘ ਲੰਬੜਦਾਰ ਭਗਵੰਤ ਸਿੰਘ ਮਿਨਹਾਸ ਚੈਰੀਟੇਬਲ ਟਰੱਸਟ ਵਲੋਂ ਡਰੋਲੀ ਕਲਾਂ ਵਿਖੇ ਮੁਫ਼ਤ ਨਰਸਰੀ ਦੀ ਸ਼ੁਰੂਆਤ ਅਗਲੀ ਖ਼ਬਰ ਸਟੇਟ ਪਬਲਿਕ ਸਕੂਲ ’ ਚ ਆਜ਼ਾਦੀ ਦਿਵਸ ਮਨਾਇਆ
Ad Position 24