ਐੱਨ . ਐੱਸ . ਕਾਨਵੈਂਟ ਸਕੂਲ ’ ਚ ਆਜ਼ਾਦੀ ਦਿਵਸ ਮਨਾਇਆ
ਲੋਹੀਆਂ ਖਾਸ, 19 ਅਗਸਤ (ਗੁਰਪਾਲ ਸਿੰਘ ਸ਼ਤਾਬਗੜ੍ਹ, ਕੁਲਦੀਪ ਸਿੰਘ ਖਾਲਸਾ)- ਐੱਨ. ਐੱਸ.
ਲੋਹੀਆਂ ਖਾਸ, 19 ਅਗਸਤ (ਗੁਰਪਾਲ ਸਿੰਘ ਸ਼ਤਾਬਗੜ੍ਹ, ਕੁਲਦੀਪ ਸਿੰਘ ਖਾਲਸਾ)- ਐੱਨ. ਐੱਸ. ਕਾਨਵੈਂਟ ਹਾਈ ਸਕੂਲ ’ਚ ਸੁਤੰਤਰਤਾ ਦਿਵਸ ਨੂੰ ਬੜੇ ਜੋਸ਼ ਅਤੇ ਉਤਸ਼ਾਹ ਨਾਲ ਮਨਾਇਆ ਗਿਆ| ਇਹ ਸਮਾਗਮ ਸਕੂਲ ਦੇ ਮਾਸਟਰ ਜੋਧਬੀਰ ਸਿੰਘ ਦੀ ਅਗਵਾਈ ’ਚ ਕਰਵਾਇਆ ਗਿਆ| ਇਸ ਸਮਾਗਮ ਦੌਰਾਨ ਸਕੂਲ ਦੇ ਪ੍ਰਿੰਸੀਪਲ ਮੈਡਮ ਚਰਨਜੀਤ ਕੌਰ ਨੇ ਵਿਦਿਆਰਥੀਆਂ ਨੂੰ ਅਜ਼ਾਦੀ ਦੇ ਮਹੱਤਵ ਬਾਰੇ ਦੱਸਿਆ| ਆਜ਼ਾਦੀ ਘੁਲਾਟੀਏ ਪਹਿਰਾਵੇ ’ਚ ਨਜ਼ਰ ਆਏ। ਸਕੂਲ ਦੇ ਨੰਨ੍ਹੇ -ਮੁੰਨ੍ਹੇ ਵਿਦਿਆਰਥੀਆਂ ਨੇ ਸੁਤੰਤਰਤਾ ਦਿਵਸ ਨਾਲ ਸੰਬੰਧਿਤ ਪੇਂਟਿੰਗਜ਼, ਸਲੋਗਨ ਆਦਿ ਰਾਹੀਂ ਆਪਣੇ ਹੁਨਰਾਂ ਤੇ ਕਲਾਵਾਂ ਨੂੰ ਪ੍ਰਦਰਸ਼ਨ ਕੀਤਾ| ਸਮਾਗਮ ਦੌਰਾਨ ਵਿਦਿਆਰਥੀਆਂ ਦੇ ਹਿੰਦੀ ਉਚਾਰਨ ਮੁਕਾਬਲੇ ਵੀ ਕਰਵਾਏ ਗਏ, ਜਿਸ ਰਾਹੀਂ ਵਿਦਿਆਰਥੀਆਂ ਨੇ ਆਪਣੇ ਦੇਸ਼-ਭਗਤੀ ਦੇ ਜ਼ਜਬਿਆਂ ਨੂੰ ਪੇਸ਼ ਕੀਤਾ| ਇਸ ਮੌਕੇ ਸਕੂਲ ਦੇ ਚੇਅਰਮੈਨ ਸੁਖਦੇਵ ਪਾਲ ਅਤੇ ਸਕੂਲ ਦੇ ਐਮ.ਡੀ. ਮੈਡਮ ਰੇਨੂੰ ਬਾਲਾ ਨੇ ਸਮੂਹ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਸੁਤੰਤਰਤਾ ਦਿਵਸ ਦੀ ਵਧਾਈ ਦਿੱਤੀ ਅਤੇ ਇਸ ਇਤਿਹਾਸਿਕ ਦਿਵਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਸਾਡੇ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਨੂੰ ਯਾਦ ਰੱਖਣਾ ਚਾਹੀਦਾ ਹੈ ਤੇ ਉਹਨਾਂ ਦੇ ਪੂਰਨਿਆਂ ’ਤੇ ਚੱਲਣਾ ਚਾਹੀਦਾ ਹੈ | ਇਸ ਤੋਂ ਇਲਾਵਾ ਸਮਾਗਮ ਦੌਰਾਨ ਸਕੂਲ ਦੇ ਸਮੂਹ ਅਧਿਆਪਕ ਵੀ ਹਾਜ਼ਰ ਸਨ|