ਸਿਹਤ ਵਿਭਾਗ ਦੇ ਫੂਡ ਸੇਫਟੀ ਵਿੰਗ ਨੇ ਬੱਸ ਅੱਡੇ ’ ਤੇ ਦੁਕਾਨਾਂ ਦੀ ਕੀਤੀ ਜਾਂਚ , 3 ਸੈਂਪਲ ਭਰੇ
ਜਲੰਧਰ, 20 ਅਗਸਤ (ਜਤਿੰਦਰ ਪੰਮੀ)–ਸਿਹਤ ਵਿਭਾਗ ਦੇ ਫੂਡ ਸੇਫਟੀ ਵਿੰਗ ਦੀ ਟੀਮ ਨੇ ਵੀਰਵਾਰ ਨੂੰ ਮਹਾਨਗਰ ਦੇ ਅੰਤਰਰਾਜੀ ਬੱਸ ਅੱਡੇ ’ਤੇ ਸਥਿਤ ਖਾਣ-ਪੀਣ ਵਾਲੀਆਂ ਵਸਤਾਂ ਦੀਆਂ ਦੁਕਾਨਾਂ ਦੀ ਚੈਕਿੰਗ ਕੀਤੀ। ਇਸ ਦੌਰਾਨ ਟੀਮ ਨੇ ਖਾਣ ਵਾਲੀਆਂ ਚੀਜ਼ਾਂ ਦੇ ਤਿੰਨ ਸੈਂਪਲ ਭਲੇ, ਜੋ ਕਿ ਜਾਂਚ ਲਈ ਲੈਬਾਰਟਰੀ ਨੂੰ ਭੇਜ ਦਿੱਤੇ ਗਏ ਹਨ।
ਜਲੰਧਰ, 20 ਅਗਸਤ (ਜਤਿੰਦਰ ਪੰਮੀ)–ਸਿਹਤ ਵਿਭਾਗ ਦੇ ਫੂਡ ਸੇਫਟੀ ਵਿੰਗ ਦੀ ਟੀਮ ਨੇ ਵੀਰਵਾਰ ਨੂੰ ਮਹਾਨਗਰ ਦੇ ਅੰਤਰਰਾਜੀ ਬੱਸ ਅੱਡੇ ’ਤੇ ਸਥਿਤ ਖਾਣ-ਪੀਣ ਵਾਲੀਆਂ ਵਸਤਾਂ ਦੀਆਂ ਦੁਕਾਨਾਂ ਦੀ ਚੈਕਿੰਗ ਕੀਤੀ। ਇਸ ਦੌਰਾਨ ਟੀਮ ਨੇ ਖਾਣ ਵਾਲੀਆਂ ਚੀਜ਼ਾਂ ਦੇ ਤਿੰਨ ਸੈਂਪਲ ਭਲੇ, ਜੋ ਕਿ ਜਾਂਚ ਲਈ ਲੈਬਾਰਟਰੀ ਨੂੰ ਭੇਜ ਦਿੱਤੇ ਗਏ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਫੂਡ ਸੇਫਟੀ ਵਿੰਗ ਦੇ ਸਹਾਇਕ ਕਮਿਸ਼ਨਰ ਫੂਡ ਰਾਜਿੰਦਰਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਟੀਮ ਸਮੇਤ ਬੱਸ ਅੱਡੇ ’ਤੇ ਖਾਣ-ਪੀਣ ਦਾ ਸਾਮਾਨ ਤਿਆਰ ਕਰਕੇ ਵੇਚਣ ਵਾਲੀਆਂ ਦੁਕਾਨਾਂ ਦੀ ਅਚਨਚੇਤ ਚੈਕਿੰਗ ਕੀਤੀ। ਇਸ ਦੌਰਾਨ ਟੀਮ ਨੇ ਖਾਣ-ਪੀਣ ਵਾਲੀਆਂ ਵਸਤਾਂ ਦੇ ਤਿੰਨ ਸੈਂਪਲ ਲਏ, ਜਿਨ੍ਹਾਂ ਵਿੱਚ ਮਿਕਸ ਵੈੱਜ, ਬਰੈੱਡ ਪਕੌੜਾ ਤੇ ਰਾਜਮਾਂਹ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਲਏ ਗਏ ਸੈਂਪਲ ਸੀਲ ਬੰਦ ਕਰਕੇ ਜਾਂਚ ਲਈ ਫੂਡ ਲੈਬ ਖਰੜ ਵਿਖੇ ਭੇਜ ਦਿੱਤੇ ਗਏ ਹਨ ਅਤੇ ਰਿਪੋਰਟ ਆਉਣ ਉਪਰੰਤ ਵਿਭਾਗੀ ਕਾਰਵਾਈ ਕੀਤੀ ਜਾਵੇਗੀ। ਸਹਾਇਕ ਕਮਿਸ਼ਨਰ ਫੂਡ ਰਾਜਿੰਦਰਪਾਲ ਸਿੰਘ ਨੇ ਦੱਸਿਆ ਕਿ ਇਸ ਮੌਕੇ ਖਾਣ-ਪੀਣ ਦਾ ਸਾਮਾਨ ਵੇਚਣ ਵਾਲੇ ਦੁਕਾਨਦਾਰਾਂ ਨੂੰ ਸਾਫ਼-ਸਫਾਈ ਰੱਖਣ ਲਈ ਹਦਾਇਤਾਂ ਕਰਦੇ ਹੋਏ ਫੂਡ ਸੇਫਟੀ ਐਕਟ ਦੀ ਧਾਰਾ 32 ਅਧੀਨ ਨੋਟਿਸ ਜਾਰੀ ਕੀਤੇ ਗਏ। ਇਸ ਦੇ ਨਾਲ ਹੀ ਉਨ੍ਹਾਂ ਨੂੰ ਅਪੀਲ ਕੀਤੀ ਗਈ ਕਿ ਕਿਸੇ ਵੀ ਦੁਕਾਨਦਾਰ ਵਲੋਂ ਗੈਰ-ਮਿਆਰੀ ਖਾਣ ਵਾਲੀਆਂ ਵਸਤਾਂ ਨਾ ਵੇਚੀਆਂ ਜਾਣ। ਜੇਕਰ ਕੋਈ ਅਜਿਹਾ ਮਾਮਲਾ ਵਿਭਾਗ ਦੇ ਧਿਆਨ ਵਿੱਚ ਆਇਆ ਤਾਂ ਜ਼ਿੰਮੇਵਾਰ ਦੁਕਾਨਦਾਰ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।