21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਆਲ ਇੰਡੀਆ ਕਾਂਗਰਸ ਕਮੇਟੀ ਐੱਸ . ਸੀ . ਸੈੱਲ ਜਲੰਧਰ ਦਿਹਾਤੀ ਨੇ ਕੀਤੀ ਵਿਸ਼ੇਸ਼ ਮੀਟਿੰਗ ਸੀਨੀਅਰ ਆਗੂਆਂ ਅਤੇ ਵਰਕਰਾਂ ਨੇ ਕੀਤੀ ਸ਼ਿਰਕਤ

ਜਲੰਧਰ, 20 ਅਗਸਤ (ਪਵਨ ਖਰਬੰਦਾ)-ਆਲ ਇੰਡੀਆ ਕਾਂਗਰਸ ਕਮੇਟੀ ਐੱਸ. ਸੀ.

Ad Position 21
No active advertisement
ਅਜੀਤ ਡੈਸਕ 21-08-2026
ਜਲੰਧਰ, 20 ਅਗਸਤ (ਪਵਨ ਖਰਬੰਦਾ)-ਆਲ ਇੰਡੀਆ ਕਾਂਗਰਸ ਕਮੇਟੀ ਐੱਸ.ਸੀ. ਡਿਪਾਰਟਮੈਂਟ ਦੀ ਇੱਕ ਅਹਿਮ ਮੀਟਿੰਗ ਜ਼ਿਲ੍ਹਾ ਜਲੰਧਰ ਦਿਹਾਤੀ ਐੱਸ.ਸੀ. ਵਿੰਗ ਦੇ ਚੇਅਰਮੈਨ ਅਰਵਿੰਦ ਢੱਡਾ ਵਲੋਂ ਲਾਇਨਜ਼ ਕਲੱਬ ਜਲੰਧਰ ਵਿਖੇ ਆਯੋਜਿਤ ਕੀਤੀ ਗਈ। ਇਸ ਮੀਟਿੰਗ ਵਿਚ ਕਾਂਗਰਸ ਪਾਰਟੀ ਅਤੇ ਐੱਸ.ਸੀ. ਵਿੰਗ ਦੇ ਸੀਨੀਅਰ ਅਹੁਦੇਦਾਰਾਂ ਅਤੇ ਲੀਡਰਸ਼ਿਪ ਨੇ ਉਤਸ਼ਾਹ ਨਾਲ ਸ਼ਿਰਕਤ ਕੀਤੀ । ਇਸ ਮੀਟਿੰਗ ਵਿੱਚ ਵਿਸ਼ੇਸ਼ ਤੌਰ ‘ਤੇ ), ਮੈਡਮ ਯਾਮਿਨੀ ਗੋਮਰ (ਕਾਰਜਕਾਰੀ ਚੇਅਰਮੈਨ ਪੰਜਾਬ ਕਾਂਗਰਸ ਐੱਸ.ਸੀ. ਡਿਪਾਰਟਮੈਂਟ), ਅਸ਼ਵਨੀ ਜੰਗਰਾਲ (ਵਾਈਸ ਸੁਧੀਰ ਚੌਧਰੀ (ਰਾਸ਼ਟਰੀ ਕੋਆਰਡੀਨੇਟਰ ਅਤੇ ਇੰਚਾਰਜ ਪੰਜਾਬ ਪ੍ਰਦੇਸ਼ ਕਾਂਗਰਸ ਐੱਸ.ਸੀ. ਡਿਪਾਰਟਮੈਂਟ), ਸਰਦਾਰ ਰਜਿੰਦਰ ਸਿੰਘ (ਰਿਟਾਇਰਡ ਐੱਸ.ਐੱਸ.ਪੀ., ਹਲਕਾ ਇੰਚਾਰਜ ਕਾਂਗਰਸ ਪਾਰਟੀ, ਕਰਤਾਰਪੁਰ), ਸ. ਹਰਜਿੰਦਰ ਸਿੰਘ, ਸ. ਗੁਰਪ੍ਰੀਤ ਸਿੰਘ ਲੱਕੀ ਪੱਖੋ (ਚੇਅਰਮੈਨ ਪੰਜਾਬ ਕਾਂਗਰਸ ਐੱਸ.ਸੀ. ਡਿਪਾਰਟਮੈਂਟਚੇਅਰਮੈਨ), ਸ. ਹਰਵਿੰਦਰ ਸਿੰਘ, (ਵਾਈਸ ਚੇਅਰਮੈਨ ਅਤੇ ਜ਼ਿਲ੍ਹਾ ਜਲੰਧਰ ਇੰਚਾਰਜ) ਅਤੇ ਸ਼੍ਰੀ ਬ੍ਰਹਮ ਦੇਵ ਸਹੋਤਾ (ਜਨਰਲ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਐੱਸ.ਸੀ. ਡਿਪਾਰਟਮੈਂਟ) ਸ਼ਾਮਿਲ ਹੋਏ। ਇਸ ਦੇ ਨਾਲ ਹੀ ਹਲਕਾ ਕਰਤਾਰਪੁਰ ਤੋਂ ਐੱਸ.ਸੀ. ਵਿੰਗ ਦੇ ਅਹੁਦੇਦਾਰਾਂ, ਜਿਨ੍ਹਾਂ ਵਿੱਚ ਹੀਰਾ ਲਾਲ ਖੋਸਲਾ (ਵਾਈਸ ਚੇਅਰਮੈਨ), ਰਾਜੀਵ ਢੱਡਾ (ਵਾਈਸ ਚੇਅਰਮੈਨ),ਸੱਕਤਰ ਸਰਬਜੀਤ ਬਾਵਾ, ਸਰਪੰਚ ਲਾਡੀ ਨੂਸੀ ( ਵਾਈਸ ਚੇਅਰਮੈਨ ਐੱਸ.ਸੀ. ਵਿੰਗ), ਅੰਜੂ (ਸੈਕਟਰੀ), ਸੁੱਚਾ ਰਾਮ (ਸਾਬਕਾ ਸਰਪੰਚ ਐਮਾ), ਸੁਰਿੰਦਰ ਸਿੰਘ ਐਮਾ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰਾਂ ਨੇ ਭਾਗ ਲਿਆ। ਮੀਟਿੰਗ ਦੌਰਾਨ ਮੁੱਖ ਤੌਰ ‘ਤੇ ਐੱਸ.ਸੀ. ਵਿੰਗ ਦੇ ਮਾਣ-ਸਨਮਾਨ ਅਤੇ ਐੱਸ.ਸੀ. ਭਾਈਚਾਰੇ ਦੇ ਅਧਿਕਾਰਾਂ ਸੰਬੰਧੀ ਵਿਸਥਾਰਪੂਰਵਕ ਚਰਚਾ ਕੀਤੀ ਗਈ। ਆਗੂਆਂ ਨੇ ਕਾਂਗਰਸ ਪਾਰਟੀ ਵੱਲੋਂ ਐੱਸ.ਸੀ. ਭਾਈਚਾਰੇ ਦੇ ਹਿੱਤਾਂ ਲਈ ਬਣਾਈਆਂ ਗਈਆਂ ਜਨ-ਹਿੱਤੂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਦਾ ਸੰਕਲਪ ਲਿਆ ਅਤੇ ਨਵੇ ਨਿਯੁੱਕਤ ਕੀਤੇ ਗਏ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਤੇ ਤਨਦੇਹੀ ਨਾਲ ਕੰਮ ਕਰਨ ਲਈ ਬੇਨਤੀ ਕੀਤੀ ਗਈ ਇਸ ਤੋਂ ਇਲਾਵਾ ਆ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਪਾਰਟੀ ਦੀ ਮਜ਼ਬੂਤੀ ਅਤੇ ਚੋਣ ਰਣਨੀਤੀਆਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਚੇਅਰਮੈਨ ਅਰਵਿੰਦ ਢੱਡਾ ਅਤੇ ਹਾਜ਼ਰ ਆਗੂਆਂ ਨੇ ਸਾਰੇ ਵਰਕਰਾਂ ਨੂੰ ਇੱਕਜੁੱਟ ਹੋ ਕੇ ਪਾਰਟੀ ਦੀਆਂ ਨੀਤੀਆਂ ਦਾ ਪ੍ਰਚਾਰ ਕਰਨ ਅਤੇ ਚੋਣਾਂ ਲਈ ਜ਼ਮੀਨੀ ਪੱਧਰ ‘ਤੇ ਡਟਣ ਦੀ ਅਪੀਲ ਕੀਤੀ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੀ ਹੜਤਾਲ ਜਾਰੀ , ਅੱਜ ਕਰਨਗੇ ਧਰਨਾ ਪ੍ਰਦਰਸ਼ਨ ਅਗਲੀ ਖ਼ਬਰ ਸਿਹਤ ਵਿਭਾਗ ਦੇ ਫੂਡ ਸੇਫਟੀ ਵਿੰਗ ਨੇ ਬੱਸ ਅੱਡੇ ’ ਤੇ ਦੁਕਾਨਾਂ ਦੀ ਕੀਤੀ ਜਾਂਚ , 3 ਸੈਂਪਲ ਭਰੇ
Ad Position 24